Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਅਨੀਮੀਆ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਆਰ.ਬੀ.ਐਸ.ਕੇ.ਦੇ ਡਾਕਟਰਾਂ ਦੀ ਮੀਟਿੰਗ ਹੋਈ

ਸਕੂਲਾਂ ਵਿੱਚ ਪੜ੍ਹ ਰਹੇ ਛੇਵੀਂ ਕਲਾਸ ਤੋਂ ਬਾਰਵੀਂ ਕਲਾਸ ਤੱਕ ਦੇ ਸਾਰੇ ਬੱਚਿਆਂ ਦਾ ਕੀਤਾ ਜਾਵੇਗਾ ਹੀਮੋਗਲੋਬਿਨ ਟੈਸਟ-ਸਿਵਲ ਸਰਜਨ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 19 Jun 2025

Last updated on: Jun 19, 2025, 17:52 IST

ਡਿਪਟੀ ਕਮਿਸ਼ਨਰ ਸ੍ਰ.ਕੁਲਵੰਤ ਸਿੰਘ, ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ 'ਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਆਰ.ਬੀ.ਐਸ.ਕੇ.ਦੇ ਡਾਕਟਰਾਂ ਨਾਲ ਮੀਟਿੰਗ ਕੀਤੀ ਗਈ। ਸਿਵਲ ਸਰਜਨ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਭਾਰਤ ਨੂੰ ਅਨੀਮੀਆ ਮੁਕਤ ਬਣਾਉਣ ਦੇ ਤਹਿਤ ਸਾਰੇ ਸਕੂਲੀ ਬੱਚਿਆਂ ਦਾ ਹੀਮੋਗਲੋਬਿਨ ਟੈਸਟ ਕਰਨਾ ਅਤੇ ਉਨ੍ਹਾਂ ਬੱਚਿਆਂ ਨੂੰ ਜਿੰਨ੍ਹਾਂ ਦਾ ਹੀਮੋਗਲੋਬਿਨ ਘੱਟ ਹੈ, ਰੈਗੂਲਰ ਲੋੜ ਅਨੁਸਾਰ ਆਇਰਨ ਫੋਲੀਕ ਐਸਿਡ ਦੀਆਂ ਗੋਲੀਆਂ ਮੁਹਈਆਂ ਕਰਵਾਉਣੀਆਂ ਤਾਂ ਜੋ ਹਰ ਬੱਚੇ ਦਾ ਹੀਮੋਗਲੋਬਿਨ ਪੂਰਾ ਹੋ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਦੀ ਆਰ.ਬੀ.ਐਸ.ਕੇ. ਸਕੀਮ ਦੇ ਤਹਿਤ ਟੀਮਾਂ ਸਮੇਂ ਸਮੇਂ 'ਤੇ ਸਕੂਲਾਂ ਵਿੱਚ ਜਾ ਕੇ ਸਕੂਲੀ ਬੱਚਿਆਂ ਦਾ ਚੈੱਕ ਅਪ ਕਰਦੀਆਂ ਹਨ ਅਤੇ ਮਿਥੇ ਸਮੇਂ ਅਨੁਸਾਰ ਆਇਰਨ ਅਤੇ ਪੇਟ ਦੇ ਕੀੜਿਆਂ ਦੀਆਂ ਗੋਲੀਆਂ ਬੱਚਿਆਂ ਨੂੰ ਖਵਾਈਆਂ ਜਾਂਦੀਆਂ ਹਨ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਬੱਚਿਆਂ ਦਾ ਰਿਕਾਰਡ ਤਸੱਲੀਬਖਸ਼ ਬਣਾਇਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਬੱਚੇ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਬੱਚਿਆਂ ਦੀ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇ ਕੇ ਉਨ੍ਹਾਂ ਦੀ ਖੁਰਾਕ ਵਿੱਚ ਰੋਜ਼ਾਨਾ ਦੁੱਧ, ਦਹੀਂ, ਪਨੀਰ, ਹਰੀਆਂ ਪੱਤੇਦਾਰ ਸਬਜ਼ੀਆਂ, ਦਾਲਾਂ ਆਦਿ ਦਾ ਇਸਤੇਮਾਲ ਯਕੀਨੀ ਬਣਾਇਆ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਜੈਨ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD