Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਫੇਕ ਟ੍ਰੇਡਿੰਗ ਪਲੇਟਫਾਰਮ ਰਾਹੀਂ ਕਰੀਬ 18 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼

10 ਮੁਲਜ਼ਮ ਗ੍ਰਿਫ਼ਤਾਰ

Crime News Punjab, Punjab Police, Police, Crime News, Sangrur Police, Sangrur

Web Admin

Web Admin

5 Dariya News

ਸੰਗਰੂਰ , 19 Jun 2025

Last updated on: Jun 20, 2025, 13:21 IST

ਸ੍ਰੀ ਦਿਲਪ੍ਰੀਤ ਸਿੰਘ, ਆਈ.ਪੀ.ਐਸ., ਕਪਤਾਨ ਪੁਲਿਸ(ਸਥਾਨਕ) ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਮਾਜ ਵਿਰੋਧੀ ਤੇ ਭੈੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਉਸ ਸਮੇਂ ਸਫਲਤਾ ਮਿਲੀ ਜਦੋਂ ਥਾਣਾ ਸਾਇਬਰ ਕਰਾਇਮ ਸੰਗਰੂਰ ਵੱਲੋਂ ਕਰਨਵੀਰ ਕਾਂਸਲ ਵਾਸੀ ਸੁਨਾਮ ਜ਼ਿਲ੍ਹਾ ਸੰਗਰੂਰ ਨਾਲ ਫੇਕ ਟ੍ਰੇਡਿੰਗ ਪਲੇਟਫਾਰਮ ਰਾਹੀਂ ਕਰੀਬ 17,93, 000/- ਰੁਪਏ ਦੀ ਠੱਗੀ ਕਰਨ ਵਾਲੇ ਮੋਹਾਲੀ ਦੇ ਇੱਕ ਗਰੋਹ ਦੇ 10 ਮੈਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਇਸ ਗਿਰੋਹ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ, ਉਪ ਕਪਤਾਨ ਪੁਲਿਸ ਹੋਮੋਸਾਈਡ ਐਂਡ ਫੋਰੈਂਸਿਕ ਸਾਇੰਸ, ਨੇ ਦੱਸਿਆ ਕਿ ਇਸ ਗਰੋਹ ਵੱਲੋਂ ਕਰਨਵੀਰ ਕਾਂਸਲ ਨਾਲ ਵਟਸਐੱਪ ਗਰੁੱਪ ਜ਼ਰੀਏ ਸੰਪਰਕ ਕਰ ਕੇ ਸ਼ੇਅਰ ਮਾਰਕਿਟ ਵਿੱਚ ਇੰਨਵੈਸਟ ਕਰਵਾਉਣ ਲਈ ਭਰੋਸੇ ਵਿੱਚ ਲਿਆ ਗਿਆ ਅਤੇ ਫਿਰ ਜਨਵਰੀ 2025 ਤੋਂ ਫਰਵਰੀ 2025 ਤੱਕ ਲਗਾਤਾਰ ਮੁਦਈ ਪਾਸੋਂ ਪੈਸਾ ਕਿਸ਼ਤਾਂ ਵਿੱਚ ਵੱਖ-ਵੱਖ ਬੈਂਕ ਖਾਤਿਆਂ ਵਿੱਚ ਪਵਾਇਆ ਗਿਆ।

ਮੁਦਈ ਮੁਕੱਦਮਾ ਵੱਲੋਂ ਪੁਲਿਸ ਵਿਭਾਗ ਨੂੰ ਦਰਖਾਸਤ ਦੇਣ ਉਪਰੰਤ ਮੁਕਦਮਾ ਨੰਬਰ 07 ਮਿਤੀ 06.03.2025 ਅ/ਧ 318(4), 61(2) ਬੀ.ਐਨ.ਐਸ. ਥਾਣਾ ਸਾਇਬਰ ਕਰਾਇਮ ਸੰਗਰੂਰ ਰਜਿਸਟਰ ਕੀਤਾ ਗਿਆ। ਮੁਕੱਦਮਾ ਰਜਿਸਟਰ ਹੋਣ 'ਤੇ ਐਸ.ਐਸ.ਪੀ. ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਅਫਸਰ ਥਾਣਾ ਸਾਇਬਰ ਕਰਾਇਮ ਸੰਗਰੂਰ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਅੰਮ੍ਰਿਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦੇ ਹੋਏ ਸ਼੍ਰੀ ਗੰਗਾਨਗਰ, ਅਬੋਹਰ ਅਤੇ ਮੋਹਾਲੀ ਵਿਖੇ ਰੇਡਾਂ ਕੀਤੀਆਂ ਗਈਆਂ ਅਤੇ ਇਸ ਠੱਗੀ ਵਿੱਚ ਸ਼ਾਮਲ 10 ਕਥਿਤ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਹਨਾ ਵਿੱਚੋਂ 01 ਕਥਿਤ ਦੋਸ਼ੀ ਸ਼੍ਰੀ ਗੰਗਾਨਗਰ ਰਾਜਸਥਾਨ, 01 ਅਬੋਹਰ ਜ਼ਿਲ੍ਹਾ ਫਾਜ਼ਿਲਕਾ, 01 ਜਨੇਜਾ ਲੁਧਿਆਣਾ, 01 ਪਟਨਾ, ਬਿਹਾਰ, 02 ਗੁਜਰਾਤ, 03 ਉੱਤਰ ਪ੍ਰਦੇਸ਼ ਅਤੇ 01 ਕਥਿਤ ਦੋਸ਼ੀ ਫਰੀਦਾਬਾਦ ਹਰਿਆਣਾ ਤੋਂ ਹਨ।

ਗ੍ਰਿਫਤਾਰ ਕੀਤੇ ਗਏ ਕਥਿਤ ਦੋਸ਼ੀਆਨ ਪਾਸੋਂ ਸਾਇਬਰ ਕਰਾਇਮ ਰੈਕੇਟ ਵਿੱਚ ਵਰਤੇ ਜਾ ਰਿਹਾ 17 ਮੋਬਾਈਲ ਫੋਨ, 06 ਵੱਖ ਵੱਖ ਖਾਤਿਆਂ ਦੀਆਂ ਚੈੱਕ ਬੁਕਾਂ, 05 ਏ.ਟੀ.ਐਮ.ਕਾਰਡ ਅਤੇ 01 ਪਾਸਪੋਰਟ ਬ੍ਰਾਮਦ ਕਰਵਾਇਆ ਗਿਆ ਹੈ। ਦੌਰਾਨੇ ਪੁਲਿਸ ਰਿਮਾਂਡ ਗ੍ਰਿਫਤਾਰ ਕੀਤੇ ਕਥਿਤ ਦੋਸ਼ੀਆਨ ਪਾਸੋਂ ਉਕਤ ਠੱਗੀ ਬਾਰੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਠੱਗੀ ਵਿੱਚ ਸ਼ਾਮਲ ਹੋਰ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਜਾਵੇਗਾ ਅਤੇ ਇਹਨਾਂ ਦੇ ਟਿਕਾਣਿਆਂ 'ਤੇ ਰੇਡਾਂ ਕਰ ਕੇ ਬਾਕੀ ਕਥਿਤ ਦੋਸ਼ੀ ਜਲਦੀ ਗ੍ਰਿਫਤਾਰ ਕੀਤੇ ਜਾਣਗੇ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ।

 

Tags: Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD