Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਸ਼ਿਆਂ ਵਿਰੁੱਧ ਜੰਗ ‘ਚ ਹੁਸ਼ਿਆਰਪੁਰ ਬਣ ਰਿਹਾ ਮੋਹਰੀ ਜ਼ਿਲ੍ਹਾ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਕੇ ਅਧਿਕਾਰੀਆਂ ਨਾਲ ਰੰਗਲਾ ਪੰਜਬ ਸਕੀਮ, ਡੇਂਗੂ, ਚਿਕਨਗੁਨੀਆ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Karambir Singh Ghuman, Aashika Jain, DC Hoshiarpur, Deputy Commissioner Hoshiarpur, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 19 Jun 2025

Last updated on: Jun 20, 2025, 14:12 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਵਿੱਚ ਹੁਸ਼ਿਆਰਪੁਰ ਜ਼ਿਲ੍ਹਾ ਪੂਰੇ ਸੂਬੇ ਵਿੱਚੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਵਿਭਾਗ ਅਤੇ ਲੋਕ ਪ੍ਰਤੀਨਿਧੀਆਂ ਦੇ ਸਾਂਝੇ ਯਤਨਾਂ ਨਾਲ ਇਹ ਮੁਹਿੰਮ ਜ਼ਮੀਨੀ ਪੱਧਰ 'ਤੇ ਸਫਲਤਾਪੂਰਵਕ ਚੱਲ ਰਹੀ ਹੈ। ਡਾ. ਬਲਬੀਰ ਸਿੰਘ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੰਗਲਾ ਪੰਜਾਬ ਵਿਕਾਸ ਯੋਜਨਾ, ਡੇਂਗੂ-ਚਿਕਨਗੁਨੀਆ ਰੋਕਥਾਮ ਅਤੇ ਨਸ਼ਾ ਵਿਰੋਧੀ ਮੁਹਿੰਮ ਦੀ ਸਮੀਖਿਆ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। 

ਇਸ ਮੌਕੇ ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ ਸੰਦੀਪ ਕੁਮਾਰ ਮਲਿਕ, ਮੇਅਰ ਸੁਰਿੰਦਰ ਕੁਮਾਰ, ਪੰਜਾਬ ਉਦਯੋਗਿਕ ਵਿਕਾਸ ਬੋਰਡ ਦੇ ਵਾਈਸ ਚੇਅਰਮੈਨ ਡਾ: ਹਰਵਿੰਦਰ ਸਿੰਘ ਬਖਸ਼ੀ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੀਟਿੰਗ ਤੋਂ ਪਹਿਲਾਂ ਉਨ੍ਹਾਂ ਹੁਸ਼ਿਆਰਪੁਰ ਦੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ, ਜਿੱਥੇ ਬੈਡਾ ਦੀ ਗਿਣਤੀ ਤਿੰਨ ਗੁਣਾ ਵਧਾਈ ਗਈ ਹੈ।

ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਉਨ੍ਹਾਂ ਨੂੰ ਯੋਗਾ, ਖੇਡ ਗਤੀਵਿਧੀਆਂ ਅਤੇ ਰੁਜ਼ਗਾਰ ਮੁਖੀ ਸਿਖਲਾਈ ਪ੍ਰੋਗਰਾਮਾਂ ਨਾਲ ਵੀ ਜੋੜਿਆ ਗਿਆ ਹੈ। ਉਨ੍ਹਾਂ ਨੂੰ ਸਿਖਲਾਈ ਪ੍ਰਾਪਤ ਸਲਾਹਕਾਰਾਂ ਦੁਆਰਾ ਸਲਾਹ ਦਿੱਤੀ ਜਾਂਦੀ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਅਤੇ ਦੁਬਾਰਾ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। 

ਰੰਗਲਾ ਪੰਜਾਬ ਯੋਜਨਾ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਵਿਧਾਇਕ ਟਾਂਡਾ ਉੜਮੁੜ ਅਤੇ ਵਿਧਾਇਕ ਦਸੂਹਾ ਵੱਲੋਂ ਵਿਕਾਸ ਪ੍ਰੋਜੈਕਟਾਂ ਦੀ ਸੂਚੀ ਤਿਆਰ ਕਰਕੇ ਸਰਕਾਰ ਨੂੰ ਸੌਂਪੀ ਗਈ ਹੈ। ਜਲਦ ਹੀ ਖੇਤਰਾਂ ਕੰਮ ਕੰਮ ਸ਼ੁਰੂ ਹੋ ਜਾਵੇਗਾ। 

ਇਸ ਯੋਜਨਾ ਰਾਹੀਂ ਪਿੰਡਾਂ ਅਤੇ ਇਲਾਕਿਆਂ ਵਿੱਚ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇਗਾ ਅਤੇ ਸਥਾਨਕ ਪੱਧਰ 'ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ। ਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਬਾਰੇ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਜ਼ਿਲ੍ਹੇ ਵਿੱਚ ਇਨ੍ਹਾਂ ਬਿਮਾਰੀਆਂ ਦੇ ਮਾਮਲਿਆਂ ਵਿੱਚ ਕਾਫ਼ੀ ਕਮੀ ਆਈ ਹੈ। ਸਿਹਤ ਵਿਭਾਗ ਨੇ ਇਸ ਦਿਸ਼ਾ ਵਿਚ 1200 ਆਸ਼ਾ ਵਰਕਰਾਂ ਅਤੇ 1100 ਨਰਸਿੰਗ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਹੈ, ਜੋ ਘਰ-ਘਰ ਜਾ ਕੇ ਲੋਕਾਂ ਨੂੰ ਮੱਛਰਾਂ ਦੇ ਲਾਰਵੇ ਅਤੇ ਉਨ੍ਹਾਂ ਦੁਆਰਾ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ, ਵਿਸ਼ੇਸ਼ ਤੌਰ 'ਤੇ ਹੌਟਸਪੌਟ ਖੇਤਰਾਂ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਆਸ਼ਾ ਵਰਕਰਾਂ ਅਤੇ ਨਰਸਿੰਗ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਹੋਰ ਵਧਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਲਾਰਵੇ ਦੀ ਪਛਾਣ ਕਰਨ ਅਤੇ ਇਸਦੇ ਸਰੋਤ ਨੂੰ ਖਤਮ ਕਰਨ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੀਟਿੰਗ ਦੌਰਾਨ ਸਿਹਤ ਮੰਤਰੀ ਨੂੰ ਮੁੜ ਵਸੇਬਾ ਕੇਂਦਰ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਤੱਕ ਮੁੜ ਵਸੇਬਾ ਕੇਂਦਰ ਵਿੱਚ ਲਗਭਗ ਤਿੰਨ ਹਜ਼ਾਰ ਮਰੀਜ਼ਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਵਿੱਚ ਮਦਦ ਕਰਨ ਲਈ ਕੇਂਦਰ ਵਿਖੇ ਸੈਲੂਨ, ਬਾਗਬਾਨੀ, ਭੋਜਨ ਅਤੇ ਕਰਾਫਟ ਅਤੇ ਇਲੈਕਟ੍ਰੀਸ਼ੀਅਨ ਕੋਰਸ ਕਰਵਾਏ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਸੈਲੂਨ ਕੋਰਸ ਦੇ ਪੰਜ ਬੈਚ, ਫੂਡ ਕਰਾਫਟ ਦੇ ਚਾਰ ਬੈਚ ਅਤੇ ਇਲੈਕਟ੍ਰੀਸ਼ੀਅਨ ਕੋਰਸ ਦਾ ਇੱਕ ਬੈਚ ਸਫਲਤਾਪੂਰਵਕ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਮਸ਼ਰੂਮ ਦੀ ਕਾਸ਼ਤ ਅਤੇ ਬਾਗਬਾਨੀ ਨਾਲ ਵੀ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ਵਿੱਚ 16 ਓਟ ਕਲੀਨਿਕ ਸਰਗਰਮ ਹਨ, ਜਿਨ੍ਹਾਂ ਵਿੱਚ 9300 ਮਰੀਜ਼ ਰਜਿਸਟਰ ਹੋਏ ਹਨ ਅਤੇ ਤਿੰਨ ਹਜ਼ਾਰ ਤੋਂ ਵੱਧ ਮਰੀਜ਼ ਇਲਾਜ ਪ੍ਰਾਪਤ ਕਰ ਚੁੱਕੇ ਹਨ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ 1 ਮਾਰਚ ਤੋਂ 18 ਜੂਨ ਤੱਕ ਜ਼ਿਲ੍ਹੇ ਵਿੱਚ ਇਸ ਮੁਹਿੰਮ ਤਹਿਤ 462 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 650 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਸਮੇਂ ਦੌਰਾਨ 9.55 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਅਤੇ 37.41 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ। ਇਸ ਦੇ ਨਾਲ ਹੀ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਨਤਕ ਜਾਗਰੂਕਤਾ ਫੈਲਾਉਣ ਲਈ 1080 ਮੀਟਿੰਗਾਂ ਦਾ ਆਯੋਜਨ ਕੀਤਾ ਗਿਆ ਹੈ ਅਤੇ 34 ਕਾਸੋ ਆਪਰੇਸ਼ਨਾਂ ਤਹਿਤ 260 ਥਾਵਾਂ ਦੀ ਜਾਂਚ ਕੀਤੀ ਗਈ ਹੈ।

ਇਸ ਮੌਕੇ ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ.ਐਸ. ਮੁਲਤਾਨੀ, ਚੇਅਰਮੈਨ ਹੁਸ਼ਿਆਰਪੁਰ ਸਹਿਕਾਰੀ ਬੈਂਕ ਵਿਕਰਮ ਸ਼ਰਮਾ, ਕੌਂਸਲਰ ਰਾਜੇਸ਼ਵਰ ਦਿਆਲ ਬੱਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ, ਐਸ.ਪੀ. ਮੇਜਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਹਰਬੰਸ ਸਿੰਘ, ਐਸ.ਡੀ.ਐਮ. ਟਾਂਡਾ ਪਰਮਪ੍ਰੀਤ ਸਿੰਘ, ਸਿਵਲ ਸਰਜਨ ਡਾ. ਪਵਨ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Karambir Singh Ghuman , Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD