Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਗਤੀਵਿਧੀਆਂ ਜਾਰੀ

ਉਸਾਰੀ ਅਧੀਨ ਇਮਾਰਤਾਂ ਅਤੇ ਨਰਸਰੀਆਂ 'ਚੋਂ ਲਾਰਵਾ ਲੱਭਿਆ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 20 Jun 2025

Last updated on: Jun 20, 2025, 16:02 IST

ਸਿਹਤ ਵਿਭਾਗ ਵੱਲੋਂ "ਹਰ ਸ਼ੁਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਮਾਨਸਾ ਵਿਖੇ ਉਸਾਰੀ ਅਧੀਨ ਇਮਾਰਤਾਂ ਅਤੇ ਨਰਸਰੀਆਂ ਵਿਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ। ਇਨ੍ਹਾਂ ਸਥਾਨਾਂ 'ਤੇ ਐਂਟੀ ਲਾਰਵਾ ਟੀਮਾਂ ਵੱਲੋਂ ਪਾਣੀ ਨਾਲ ਭਰੇ ਕੰਟੇਨਰਾਂ ਦੀ ਜਾਂਚ ਕੀਤੀ ਗਈ ਅਤੇ ਲਾਰਵਾ ਨਸ਼ਟ ਕਰਵਾਇਆ ਗਿਆ।

ਸਿਵਲ ਸਰਜਨ ਡਾ. ਰਣਜੀਤ ਰਾਏ ਨੇ ਦੱਸਿਆ ਕਿ ਇਸ ਮੌਕੇ ਲੋਕਾਂ ਨੂੰ ਪਾਣੀ ਨਾਲ ਭਰੇ ਕੰਟੇਨਰਾਂ ਦੀ ਹਫਤਾਵਾਰੀ ਸਫਾਈ ਅਤੇ ਕੰਟੇਨਰਾਂ ਨੂੰ ਸ਼ੈੱਡਾਂ ਹੇਠ ਰੱਖਣ ਅਤੇ ਢੱਕਣ ਲਈ ਜਾਗਰੂਕ ਕੀਤਾ ਗਿਆ ਤਾਂ ਜੋ ਮੀਂਹ ਦਾ ਪਾਣੀ ਇਨ੍ਹਾਂ ਵਿਚ ਇਕੱਠਾ ਨਾ ਭਰੇ। ਉਨ੍ਹਾਂ ਕਿਹਾ ਕਿ ਏਡੀਜ਼ ਏਜੀਪਟੀ ਮੱਛਰ ਜੋ ਡੇਂਗੂ ਦੀ ਬਿਮਾਰੀ ਨੂੰ ਫੈਲਾਉਂਦਾ ਹੈ, ਇਹ ਮੁੱਖ ਤੌਰ 'ਤੇ ਕੰਟੇਨਰਾਂ ਜਿੰਨ੍ਹਾਂ ਵਿਚ ਥੋੜ੍ਹਾ ਜਿਹਾ ਵੀ ਪਾਣੀ ਹੋਵੇ ਉੱਥੇ ਪ੍ਰਜਨਣ ਕਰਦਾ ਹੈ।

ਡੇਂਗੂ, ਚਿਕਨਗੁਨੀਆ ਦੇ ਮਾਮਲਿਆਂ ਨੂੰ ਰੋਕਣ ਲਈ ਕੰਟੇਨਰਾਂ ਵਿਚ ਪਾਣੀ ਜਮ੍ਹਾਂ ਹੋਣ ਨਾ ਦਿੱਤਾ ਜਾਵੇ।  ਇਹ ਗਤੀਵਿਧੀ ਹਫ਼ਤੇ ਵਿਚ ਇਕ ਵਾਰ ਕੀਤੀ ਜਾਣੀ ਚਾਹੀਦੀ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਸੰਤੋਸ਼ ਭਾਰਤੀ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਐਂਟੀ ਲਾਰਵਾ ਟੀਮਾਂ ਵੱਲੋਂ ਘਰ-ਘਰ ਜਾ ਕੇ ਡੇਂਗੂ ਦੀ ਰੋਕਥਾਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ। 

ਟੀਮਾਂ ਨੇ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਵੱਖ-ਵੱਖ ਕੰਟੇਨਰਾਂ 'ਚੋਂ ਪਾਣੀ ਕੱਢ ਕੇ ਮੱਛਰਾਂ ਦੇ ਲਾਰਵੇ ਨੂੰ ਮੌਕੇ 'ਤੇ ਹੀ ਨਸ਼ਟ ਕੀਤਾ। ਉਨ੍ਹਾਂ ਵੱਲੋਂ ਪਾਣੀ ਰੱਖਣ ਵਾਲੇ ਡੱਬਿਆਂ ਜਿਵੇਂ ਕਿ ਕੂਲਰ, ਟਾਇਰ, ਮਿੱਟੀ ਦੇ ਗਮ੍ਹਲੇ, ਫਰਿੱਜ ਦੇ ਪਿਛਲੇ ਪਾਸੇ ਵਾਲੀ ਟਰੇਅ, ਜਾਨਵਰ/ਪੰਛੀ ਦੇ ਪਾਣੀ ਪੀਣ ਵਾਲੇ ਗਮ੍ਹਲੇ, ਬਾਲ੍ਹਟੀਆਂ, ਬੋਤਲਾਂ ਆਦਿ ਤੋਂ ਪਾਣੀ ਦੀ ਨਿਕਾਸੀ ਲਈ ਜਾਗਰੂਕਤਾ ਫੈਲਾਈ ਗਈ।

ਉਹਨਾਂ ਦੱਸਿਆ ਕਿ ਮੱਛਰਾਂ ਤੋਂ ਬਚਾਅ ਲਈ ਸਵੇਰੇ ਸ਼ਾਮ ਘਰੋਂ ਬਾਹਰ ਨਿਕਲਣ ਵੇਲੇ ਪੂਰੇ ਕੱਪੜੇ ਪਹਿਨ ਕੇ ਰੱਖੋ, ਜਾਲੀ ਦੇ ਦਰਵਾਜ਼ੇ ਬੰਦ ਰੱਖੋ, ਬਾਹਰ ਸੌਣ ਵੇਲੇ ਮੱਛਰਦਾਨੀ ਦੀ ਵਰਤੋਂ ਕਰੋ। ਸਾਫ ਸਫ਼ਾਈ ਦਾ ਖਿਆਲ ਰੱਖਣ ਨਾਲ ਅਸੀਂ ਕਿਸੇ ਹੱਦ ਤੱਕ ਡੇਂਗੂ ਨੂੰ ਫੈਲਣ ਤੋਂ ਰੋਕ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ ਵਿਚ ਵੀ ਹਰ ਸ਼ੁਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਅਧੀਨ ਟੀਮਾਂ ਜਾਗਰੂਕ ਕਰਦੀਆਂ ਹਨ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਅਤੇ ਇਸ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਮੱਛਰਾਂ ਦੇ ਲਾਰਵੇ ਨੂੰ ਮਾਰਨ ਲਈ ਘੱਟੋ-ਘੱਟ ਹਫ਼ਤਾਵਾਰੀ ਇਹ ਗਤੀਵਿਧੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਲੋਕ ਖੁਦ ਇਸ ਪ੍ਰਤੀ ਜਾਗਰੂਕ ਨਹੀਂ ਹੁੰਦੇ ਅਤੇ ਖੜ੍ਹੇ ਪਾਣੀ ਦੇ ਸੋਮਿਆਂ ਦੀ ਸਾਫ ਸਫਾਈ ਵੱਲ ਧਿਆਨ ਨਹੀਂ ਦਿੰਦੇ, ਤਦ ਤੱਕ ਡੇਂਗੂ ਦੀ ਰੋਕਥਾਮ ਨਹੀਂ ਕੀਤੀ ਜਾ ਸਕਦੀ।

ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੈ ਕੁਮਾਰ, ਦਰਸ਼ਨ ਸਿੰਘ ਉਪ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ, ਜਸਵੀਰ ਸਿੰਘ ਸੈਕਟਰੀ ਯੂਥ ਵੈਲਫੇਅਰ ਆਈਸ਼ੋਸ਼ੇਸ਼ਨ, ਸ੍ਰੀ ਸੰਜੀਵ ਕੁਮਾਰ ਸਿਹਤ ਸੁਪਰਵਾਈਜ਼ਰ, ਜਸਵਿੰਦਰ ਸਿੰਘ ਸੁਪਰਵਾਈਜ਼ਰ ਮਿਉਂਸਪਲ ਕਮੇਟੀ ਮਾਨਸਾ, ਗੁਰਿੰਦਰਜੀਤ ਸਿੰਘ ਅਤੇ ਬਲਜੀਤ ਸਿੰਘ ਸਿਹਤ ਕਰਮਚਾਰੀ, ਬਲਵੀਰ ਕੌਰ ਅਤੇ ਸੁਖਜੀਤ ਏ.ਐਨ.ਐਮ.ਆਸ਼ਾ ਵਰਕਰਜ਼, ਨਰਸਿੰਗ ਸਟੂਡੈਂਟ ਤੋ ਇਲਾਵਾ ਕੰਸਟ੍ਰਕਸ਼ਨ ਸਾਈਟ ਦੇ ਸੁਪਰਵਾਈਜ਼ਰ ਵੀ ਮੌਜੂਦ ਸਨ।

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD