Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅੰਤਰਰਾਸ਼ਟਰੀ ਯੋਗ ਦਿਵਸ ਅੱਜ, ਸਰਕਾਰੀ ਕਾਲਜ ਰੋਪੜ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ - ਵਰਜੀਤ ਵਾਲੀਆ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਐਸਡੀਐਮ ਰੂਪਨਗਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

Dr Sanjeev Kumar, Sanjeev Kumar, Punjab Admin, SDM Rupnagar

Web Admin

Web Admin

5 Dariya News

ਰੂਪਨਗਰ , 20 Jun 2025

Last updated on: Jun 20, 2025, 16:57 IST

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ 21 ਜੂਨ ਨੂੰ "ਸੀਐਮ ਦੀ ਯੋਗਸ਼ਾਲਾ" ਤਹਿਤ ਯੋਗ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਰੂਪਨਗਰ ਵਿਖੇ ਸਵੇਰੇ 7 ਵਜੇ ਮਨਾਇਆ ਜਾਵੇਗਾ, ਜਿੱਥੇ ਵੱਡੀ ਗਿਣਤੀ ਵਿੱਚ ਵਿਦਿਆਰਥੀ, ਨਾਗਰਿਕ ਅਤੇ ਯੋਗ ਪ੍ਰੇਮੀ ਹਿੱਸਾ ਲੈਣਗੇ।

ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ "ਸੀਐਮ ਦੀ ਯੋਗਸ਼ਾਲਾ" ਯੋਜਨਾ ਦੇ ਤਹਿਤ ਜ਼ਿਲ੍ਹੇ ਭਰ ਵਿੱਚ ਪਹਿਲਾਂ ਤੋਂ ਹੀ ਸਿਖਲਾਈ ਪ੍ਰਾਪਤ ਯੋਗਾ ਟ੍ਰੇਨਰਾਂ ਵਲੋਂ ਜ਼ਿਲ੍ਹਾ ਰੂਪਨਗਰ ਅੰਦਰ 115 ਥਾਵਾਂ ਤੇ ਯੋਗ ਕਲਾਸਾਂ ਲਗਾਈਆ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਰੂਪਨਗਰ ਵਿੱਚ 60, ਨੂਰਪੁਰਬੇਦੀ ਵਿੱਚ 10, ਸ੍ਰੀ ਅਨੰਦਪੁਰ ਸਾਹਿਬ ਵਿੱਚ 9, ਨੰਗਲ ਵਿੱਚ 5, ਕੀਰਤਪੁਰ ਸਾਹਿਬ ਵਿੱਚ 6, ਸ੍ਰੀ ਚਮਕੌਰ ਸਾਹਿਬ ਵਿੱਚ 12 ਅਤੇ ਮੋਰਿੰਡਾ ਵਿੱਚ 11 ਕਲਾਸਾਂ ਸ਼ਾਮਲ ਹਨ।

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ ਨੇ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਨਿਰਧਾਰਿਤ ਕੀਤੀਆਂ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਨੋਡਲ ਵਿਭਾਗ ਜਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਨੂੰ ਕਿਹਾ ਕਿ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ ਤੇ ਲੋੜ ਅਨੁਸਾਰ ਦੂਜੇ ਵਿਭਾਗਾਂ ਤੋਂ ਸਹਿਯੋਗ ਲੈਣ। 

ਇਸ ਮੌਕੇ ਉਨ੍ਹਾਂ ਪੀਣ ਵਾਲੇ ਪਾਣੀ, ਸ਼ਾਮੇਆਨੇ, ਸਾਊਂਡ, ਬੈਕਡਰਾਪ, ਦਰੀਆਂ ਆਦਿ ਦੇ ਪ੍ਰਬੰਧ ਵੀ ਕਰਨ ਨੂੰ ਕਿਹਾ।ਡਾ. ਸੰਜੀਵ ਕੁਮਾਰ ਵੱਲੋਂ ਵੀ ਸਕੂਲੀ ਅਤੇ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਇਸ ਸਮਾਗਮ ਵਿੱਚ ਹਿੱਸਾ ਲੈਣ ਦੀ ਅਪੀਲ ਵੀ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਕਰਨ ਮਹਿਤਾ, ਡੀਐੱਸਪੀ ਸ. ਗੁਰਮੀਤ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

 

Tags: Dr Sanjeev Kumar , Sanjeev Kumar , Punjab Admin , SDM Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD