Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਥੈਲੇਸੀਮੀਆ ਮਰੀਜ਼ ਦੀ ਪੰਜਾਬ ਸਰਕਾਰ ਵੱਲੋਂ ਡੇਢ ਲੱਖ ਰੁਪਏ ਤੱਕ ਦੀ ਕੀਤੀ ਜਾਂਦੀ ਹੈ ਵਿੱਤੀ ਸਹਾਇਤਾ - ਦਿਨੇਸ਼ ਚੱਢਾ

ਸਿਵਲ ਹਸਪਤਾਲ ਵਿਖੇ ਥੈਲੇਸਿਮੀਆ ਰੋਗ ਸਬੰਧੀ ਲਗਾਏ ਜਾਂਚ ਕੈਂਪ 'ਚ ਕੀਤੀ ਸ਼ਿਰਕਤ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 20 Jun 2025

Last updated on: Jun 20, 2025, 17:33 IST

ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ ਸਿਵਲ ਸਰਜਨ ਦਫਤਰ ਦੇ ਟ੍ਰੇਨਿੰਗ ਹਾਲ ਵਿਖੇ ਥੈਲੇਸਿਮੀਆ ਸਬੰਧੀ ਇੱਕ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਇਸ ਮੌਕੇ ਕੈਂਪ ਵਿੱਚ ਆਏ ਹੋਏ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮੱਦਦ ਕਰਨ ਦਾ ਪੂਰਨ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਥੈਲੇਸੀਮੀਆ ਮਰੀਜ਼ ਦੀ ਪੰਜਾਬ ਸਰਕਾਰ ਵੱਲੋਂ ਡੇਢ ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਵੀ ਕੀਤੀ ਜਾਂਦੀ ਹੈ। 

ਉਨ੍ਹਾਂ ਨੂੰ ਇਹ ਭਰੋਸਾ ਵੀ ਦਵਾਇਆ ਕਿ ਥੈਲੇਸਿਮੀਆ ਦੇ ਇਲਾਜ ਸੰਬੰਧੀ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਸ ਸਬੰਧੀ ਅਸੀਂ ਉਨ੍ਹਾਂ ਦਾ ਪੂਰਾ ਸਹਿਯੋਗ ਕਰਦੇ ਹੋਏ ਉਨ੍ਹਾਂ ਦਾ ਪੂਰਨ ਇਲਾਜ਼ ਕਰਵਾਇਆ ਜਾਵੇਗਾ। ਇਸ ਟ੍ਰੇਨਿੰਗ ਦੌਰਾਨ ਫੋਰਟਿਸ ਹਸਪਤਾਲ ਗੁੜਗਾਓਂ ਤੋਂ ਡਾ. ਵਿਕਾਸ ਦੁਆ ਵਿਸ਼ੇਸ਼ ਤੌਰ ਤੇ ਮਰੀਜ਼ਾਂ ਦੀ ਕਾਉਂਸਲਿੰਗ ਸੰਬੰਧੀ ਪਹੁੰਚੇ, ਉਨ੍ਹਾਂ ਕਿਹਾ ਕਿ ਥੈਲੇ ਸੀਮੀਆ ਇੱਕ ਅਜਿਹਾ ਰੋਗ ਹੈ ਜਿਸ ਵਿੱਚ ਮਰੀਜ਼ ਦਾ ਖੂਨ ਨਹੀਂ ਬਣਦਾ ਅਤੇ ਉਸਨੂੰ ਵਾਰ ਵਾਰ ਖੂਨ ਚੜਾਉਣਾ ਪੈਂਦਾ ਹੈ, ਪਰ ਇਸ ਦਾ ਇਲਾਜ ਸੰਭਵ ਹੈ। 

ਉਨ੍ਹਾਂ ਦੱਸਿਆ ਕਿ ਜਿਹੜੇ ਥੈਲੇਸੀਮੀਆ ਦੇ ਬੱਚੇ 12 ਸਾਲ ਤੋਂ ਛੋਟੇ ਹਨ, ਉਨ੍ਹਾਂ ਦੇ ਇਲਾਜ ਲਈ ਕੋਲ ਇੰਡੀਆ ਵੱਲੋਂ 10 ਲੱਖ ਰੁਪਏ ਪ੍ਰਧਾਨ ਮੰਤਰੀ ਰਾਹਤ ਕੋਸ਼ ਫੰਡ ਵਿੱਚੋਂ 3 ਲੱਖ ਰੁਪਏ ਅਤੇ ਐਨਜੀਓ ਦੇ ਸਹਿਯੋਗ ਨਾਲ 3 ਲੱਖ ਰੁਪਏ ਦਿੱਤੇ ਜਾਂਦੇ ਹਨ ਕੁੱਲ ਮਿਲਾ ਕੇ 16 ਲੱਖ ਰੁਪਏ ਉਹਨਾਂ ਦੇ ਇਲਾਜ ਵਾਸਤੇ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਹ ਇਲਾਜ ਫੋਰਟੀਜ ਹਸਪਤਾਲ ਗੁੜਗਾਵਾਂ ਵਿਖੇ ਕੀਤਾ ਜਾਂਦਾ ਹੈ ਇਸ ਵਿੱਚ ਮਰੀਜ਼ ਦਾ ਬੋਨ ਮੈਰੋ ਟਰਾਂਸਪਲੇਸ਼ਨ ਕੀਤੀ ਜਾਂਦੀ ਹੈ, ਜਿਸ ਵਿੱਚ ਮਰੀਜ਼ ਦਾ ਇੱਕ ਐਚਐਲਏ ਟੈਸਟ ਕੀਤਾ ਜਾਂਦਾ ਹੈ ਉਸ ਦੀ ਕਰੋਸ ਮੈਚਿੰਗ ਕੀਤੀ ਜਾਂਦੀ ਹੈ ਜੇ ਡੋਨਰ ਦਾ ਕਰੋਸ ਮੈਚ ਮਿਲ ਜਾਵੇ ਤਾਂ ਉਸ ਮਰੀਜ਼ ਨੂੰ ਹਸਪਤਾਲ ਵਿੱਚ 21 ਦਿਨਾਂ ਲਈ ਦਾਖਲ ਰਹਿਣਾ ਪੈਂਦਾ ਹੈ ਜਿਸ ਵਿੱਚ ਕਿ ਡੋਨਰ ਨੂੰ ਸਿਰਫ ਇੱਕ ਦਿਨ ਵਾਸਤੇ ਹੀ ਉਥੇ ਦਾਖਲ ਕੀਤਾ ਜਾਂਦਾ ਹੈ। 

ਜਿਹੜੇ ਥੈਲੇਸੀਮੀਆ ਦੇ ਮਰੀਜ਼ 12 ਸਾਲ ਤੋਂ ਵੱਧ ਉਮਰ ਦੇ ਨੇ ਉਨ੍ਹਾਂ ਨੂੰ ਕੋਲ ਇੰਡੀਆ ਵੱਲੋਂ 10 ਲੱਖ ਦੀ ਮਦਦ ਨਹੀਂ ਕੀਤੀ ਜਾਂਦੀ ਤੇ ਉਨ੍ਹਾਂ ਨੂੰ ਸਿਰਫ 6 ਲੱਖ ਦੀ ਆਰਥਿਕ ਮਦਦ ਕੀਤੀ ਜਾਂਦੀ ਹੈ। ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਨੇ ਆਏ ਹੋਏ ਮੁੱਖ ਮਹਿਮਾਨ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਦਾ ਸਿਵਲ ਹਸਪਤਾਲ ਰੂਪਨਗਰ ਵਿਖੇ ਪਹੁੰਚਣ ਤੇ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਹਰ ਇੱਕ ਮਰੀਜ਼ ਦੀ ਪੂਰੀ ਸੰਭਾਲ ਕੀਤੀ ਜਾਵੇਗੀ ਤੇ ਸਿਹਤ ਸੁਵਿਧਾਵਾਂ ਲੈਣ ਵਿੱਚ ਮਰੀਜ਼ ਦੀ ਮਦਦ ਕੀਤੀ ਜਾਵੇਗੀ।

ਇਸ ਕੈਂਪ ਦੌਰਾਨ ਆਏ ਹੋਏ ਮਰੀਜ਼ਾਂ ਦੇ ਮੁਫਤ ਐਚ ਐਲ ਏ ਟੈਸਟ ਵੀ ਕੀਤੇ ਗਏ। ਇਸ ਮੌਕੇ ਬੱਚਿਆਂ ਦੇ ਮਾਹਰ ਡਾ. ਗੁਰਸੇਵਕ ਸਿੰਘ ਅਤੇ ਜੰਮੂ ਕਸ਼ਮੀਰ ਤੋਂ ਡਾ. ਪਰਵਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸਵਪਨਜੀਤ ਕੌਰ, ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਰੂਪਨਗਰ ਡਾ. ਉਪਿੰਦਰ ਸਿੰਘ, ਡਿਪਟੀ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਰਵਿੰਦਰ ਸਿੰਘ ਅਤੇ ਐਨਜੀਓ ਦਾਤਰ ਤੋਂ ਮੈਡਮ ਅਨੁਰਾਧਾ ਹਾਜਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD