Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਮਲ ਮਿੱਤਲ ਨੇ ਐਸ ਏ ਐਸ ਨਗਰ ਜ਼ਿਲ੍ਹੇ ਦੇ ਪ੍ਰਵੇਸ਼ ਅਤੇ ਨਿਕਾਸ ਸਥਾਨਾਂ ਲਈ ਸੁੰਦਰੀਕਰਨ ਯੋਜਨਾ ਦੀ ਸਮੀਖਿਆ ਕੀਤੀ

ਗੇਟਵੇਅ ਆਫ਼ ਪੰਜਾਬ, ਡੇਰਾਬੱਸੀ ਵਿਖੇ ਸਵਾਗਤੀ ਗੇਟ ਦੀ ਤਜ਼ਵੀਜ਼

Komal Mittal, DC Mohali, Deputy Commissioner Mohali, Mohali, Sahibzada Ajit Singh Nagar

5 Dariya News

5 Dariya News

5 Dariya News

ਐਸ ਏ ਐਸ ਨਗਰ , 20 Jun 2025

Last updated on: Jun 20, 2025, 18:19 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀ ਦਿੱਖ ਨੂੰ ਸੁੰਦਰ ਬਣਾਉਣ ਅਤੇ ਸਫਾਈ ਨੂੰ ਯਕੀਨੀ ਬਣਾਉਣ ਲਈ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਗਮਾਡਾ, ਨਗਰ ਨਿਗਮ ਮੋਹਾਲੀ ਅਤੇ ਵੱਖ-ਵੱਖ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਨੇ ਸੜਕ ਕਿਨਾਰੇ ਕੂੜਾ ਸੁੱਟਣ ਅਤੇ ਉਸਾਰੀ ਮਲਬਾ ਅੰਨ੍ਹੇਵਾਹ ਡੰਪਿੰਗ ਕਰਨ ਦੇ ਵਧ ਰਹੇ ਰੁਝਾਨ 'ਤੇ ਚਿੰਤਾ ਪ੍ਰਗਟ ਕੀਤੀ। 

ਉਨ੍ਹਾਂ ਨੇ ਉਸਾਰੀ ਮਲਬਾ ਸਮੱਗਰੀ ਦੇ ਨਿਪਟਾਰੇ ਲਈ ਨਿਰਧਾਰਤ ਥਾਵਾਂ ਦੀ ਤੁਰੰਤ ਨਿਸ਼ਾਨਦੇਹੀ 'ਤੇ ਜ਼ੋਰ ਦਿੱਤਾ ਅਤੇ ਗਮਾਡਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਜਿਹੇ ਮਲਬੇ ਨੂੰ ਇੱਟਾਂ ਅਤੇ ਬਲਾਕਾਂ ਵਰਗੀਆਂ ਵਰਤੋਂ ਯੋਗ ਉਸਾਰੀ ਵਸਤੂਆਂ ਵਿੱਚ ਬਦਲਣ ਲਈ ਇੱਕ ਵੱਡੇ ਪੱਧਰ 'ਤੇ ਰੀਸਾਈਕਲਿੰਗ ਪਲਾਂਟ ਲਈ ਪ੍ਰਸਤਾਵ ਤਿਆਰ ਕਰਨ। ਸੜਕਾਂ ਨੂੰ ਸਾਫ਼-ਸੁਥਰਾ ਅਤੇ ਸੁਚੱਜਾ ਰੱਖਣ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ, ਡਿਪਟੀ ਕਮਿਸ਼ਨਰ ਨੇ ਗਮਾਡਾ ਅਤੇ ਨਗਰ ਨਿਗਮ ਮੋਹਾਲੀ ਨੂੰ ਕੂੜਾ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਗਮਾਡਾ-ਪ੍ਰਬੰਧਿਤ ਖੇਤਰਾਂ ਵਿੱਚ ਮਲਬਾ ਅਤੇ ਕੂੜਾ ਇਕੱਠਾ ਹੋਣ ਦੀਆਂ ਸਮੱਸਿਆਵਾਂ ਵਾਰ-ਵਾਰ ਸਾਹਮਣੇ ਆਈਆਂ ਹਨ ਅਤੇ ਤੁਰੰਤ ਸੁਧਾਰਾਤਮਕ ਕਦਮ ਚੁੱਕਣ ਲਈ ਕਿਹਾ। ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਵੀ ਸੜਕਾਂ ਕਿਨਾਰੇ ਕੂੜੇ ਅਤੇ ਮਲਬੇ ਦੀ ਡੰਪਿੰਗ ਨੂੰ ਰੋਕਣ ਲਈ ਨਿਯਮਤ ਨਿਗਰਾਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਾਗਰਿਕਾਂ ਨੂੰ ਰਹਿੰਦ-ਖੂੰਹਦ ਦਾ ਜ਼ਿੰਮੇਵਾਰੀ ਨਾਲ ਨਿਪਟਾਰਾ ਕਰਨ ਬਾਰੇ ਜਾਗਰੂਕ ਕਰਨ ਲਈ ਇਨ੍ਹਾਂ ਕਾਰਵਾਈਆਂ ਦੇ ਨਾਲ ਜਨਤਕ ਜਾਗਰੂਕਤਾ ਮੁਹਿੰਮਾਂ ਵੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਸੁਹਜਾਤਮਕ ਸੁਧਾਰਾਂ 'ਤੇ ਜ਼ੋਰ ਦਿੰਦੇ ਹੋਏ, ਡਿਪਟੀ ਕਮਿਸ਼ਨਰ ਨੇ ਮੋਹਾਲੀ ਨੂੰ ਚੰਡੀਗੜ੍ਹ ਅਤੇ ਗੁਆਂਢੀ ਰਾਜਾਂ ਨਾਲ ਜੋੜਨ ਵਾਲੀਆਂ ਮੁੱਖ ਸੜਕਾਂ ਦੇ ਸੁੰਦਰੀਕਰਨ ਤੇ ਜ਼ੋਰ ਦਿੱਤਾ। 

ਇਨ੍ਹਾਂ ਵਿੱਚ ਕੀਤੇ ਜਾ ਸਕਣ ਵਾਲੇ ਕੰਮਾਂ ਵਿੱਚ ਹਰੀਆਂ ਪੱਟੀਆਂ ਦਾ ਵਿਕਾਸ ਅਤੇ ਸੜਕਾਂ ਦੇ ਨਾਲ-ਨਾਲ ਪੇਵਰ ਬਲਾਕ ਲਗਾਉਣਾ ਸ਼ਾਮਲ ਹੈ। ਮਾਨਸੂਨ ਦੇ ਮੱਦੇਨਜ਼ਰ, ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਢੁਕਵੀਂ ਸਫਾਈ ਯਕੀਨੀ ਬਣਾਉਣ ਅਤੇ ਮੀਂਹ ਦੇ ਪਾਣੀ ਦੇ ਨਿਰਵਿਘ ਵਹਾਅ ਨੂੰ ਯਕੀਨੀ ਬਣਾਉਣ ਲਈ ਬੰਦ ਨਾਲੀਆਂ/ਨਾਲੇ ਤੁਰੰਤ ਖੋਲ੍ਹੇ ਜਾਣ ਦੇ ਨਿਰਦੇਸ਼ ਵੀ ਦਿੱਤੇ।

ਸੜਕ ਕਿਨਾਰੇ ਫੜ੍ਹੀਆਂ/ਰੇਹੜੀਆਂ ਦੇ ਮੁੱਦੇ ਤੇ ਚਿੰਤਾ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਢੁਕਵੇਂ ਵੈਂਡਿੰਗ ਜ਼ੋਨਾਂ ਦੀ ਪਛਾਣ ਕਰਨ ਅਤੇ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਨ੍ਹਾਂ ਵਿਕਰੇਤਾਵਾਂ ਨੂੰ ਆਵਾਜਾਈ ਵਿੱਚ ਰੁਕਾਵਟ ਪਾਏ ਬਿਨਾਂ ਜਾਂ ਸੁੰਦਰੀਕਰਨ ਦੇ ਯਤਨਾਂ ਵਿੱਚ ਰੁਕਾਵਟ ਪਾਏ ਬਿਨਾਂ ਯੋਜਨਾਬੱਧ ਢੰਗ ਨਾਲ ਕੰਮ ਕਰਨ ਤੇ ਰੋਟੀ ਕਮਾਉਣ ਦੇ ਪ੍ਰਬੰਧ ਕੀਤੇ ਜਾ ਸਕਣ।

ਗੇਟਵੇ ਆਫ਼ ਪੰਜਾਬ, ਡੇਰਾਬੱਸੀ ਵਿਖੇ ਇੱਕ ਅਤਿ-ਆਧੁਨਿਕ ਸਵਾਗਤੀ ਗੇਟ ਦੀ ਉਸਾਰੀ ਬਾਰੇ ਹੋਇਆ ਵਿਚਾਰ-ਵਟਾਂਦਰਾ ਇਸ ਮੀਟਿੰਗ ਦਾ ਅਹਿਮ ਪਹਿਲੂ ਸੀ। ਇਸ ਤਜ਼ਵੀਜ਼ ਦੀ ਲਗਾਤਾਰਤਾ ਵਿੱਚ ਏਅਰਪੋਰਟ ਰੋਡ, ਮੋਹਾਲੀ ਅਤੇ ਪੰਚਕੂਲਾ ਰੋਡ 'ਤੇ ਜ਼ੀਰਕਪੁਰ ਦੀਆਂ ਸੜਕਾਂ ਤੇ ਸਟੀਲ ਦੇ ਸਾਈਨ ਬੋਰਡ ਲਗਾਉਣਾ ਸ਼ਾਮਲ ਹੈ, ਤਾਂ ਜੋ ਯਾਤਰੀਆਂ ਦਾ ਸਵਾਗਤ ਅਤੇ ਮਾਰਗਦਰਸ਼ਨ ਮੰਜ਼ਿਲ ਦੀ ਨਿਸ਼ਾਨਦੇਹੀ ਨਾਲ ਕੀਤਾ ਜਾ ਸਕੇ।

ਮੀਟਿੰਗ ਵਿੱਚ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ, ਏ ਡੀ ਸੀ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਗਮਾਡਾ ਦੇ ਮੁੱਖ ਇੰਜੀਨੀਅਰ ਅਨੁਜ ਸਹਿਗਲ ਅਤੇ ਡੇਰਾਬੱਸੀ, ਜ਼ੀਰਕਪੁਰ, ਖਰੜ, ਨਯਾਗਾਓਂ ਦੀਆਂ ਨਗਰ ਕੌਂਸਲਾਂ ਦੇ ਕਾਰਜਕਾਰੀ ਅਧਿਕਾਰੀ ਸ਼ਾਮਲ ਹੋਏ।

 

Tags: Komal Mittal , DC Mohali , Deputy Commissioner Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD