Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਮੁੱਦਕੀ ਵਿਖੇ 14.27 ਕਰੋੜ ਦੇ ਪ੍ਰੋਜੈਕਟ ਨਾਲ 2400 ਘਰਾਂ ਤੱਕ ਪਹੁੰਚੇਗਾ ਨਹਿਰੀ ਪਾਣੀ-ਡਾ. ਰਵਜੋਤ ਸਿੰਘ

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rajneesh Kumar Dahiya, Naresh Kataria, Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 20 Jun 2025

Last updated on: Jun 20, 2025, 19:17 IST

ਫਿਰੋਜ਼ਪੁਰ ਦਿਹਾਤੀ ਹਲਕੇ ਦੇ ਕਸਬਾ ਮੁੱਦਕੀ ਨਗਰ ਪੰਚਾਇਤ ਦੀ ਹੱਦੂਦ ਅੰਦਰ ਰਹਿਣ ਵਾਲੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਮੁਹਈਆ ਕਰਵਾਉਣ ਦੇ ਮਕਸਦ ਨਾਲ ਅੱਜ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਡਾ. ਰਵਜੋਤ ਸਿੰਘ ਨੇ 14.27 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਾਰੇਸ਼ ਕਟਾਰੀਆ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।  

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ  ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ  ਮੁਕੰਮਲ ਹੋਣ ਵਾਲੇ ਇਸ ਮੈਗਾ ਪ੍ਰਾਜੈਕਟ ਨਾਲ ਮੁੱਦਕੀ ਵਾਸੀਆਂ ਨੂੰ ਕੁਦਰਤੀ ਤੱਤਾਂ ਤੋਂ ਭਰਪੂਰ ਨਹਿਰੀ ਪਾਣੀ ਨਾਲ ਤੰਦਰੁਸਤ ਜੀਵਨ ਲਈ ਬਹੁਤ ਵੱਡੀ ਸੋਗਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 15 ਮਹੀਨਿਆਂ ਵਿੱਚ ਤਿਆਰ ਹੋ ਜਾਵੇਗਾ ਅਤੇ ਇਸ ਦੇ ਨਾਲ ਮੁੱਦਕੀ ਦੇ 2400 ਘਰਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਹੋਵੇਗਾ।

ਕੈਬਨਿਟ ਮੰਤਰੀ ਡਾ. ਰਵਜੋਤ ਨੇ ਦੱਸਿਆ ਕਿ  ਨੇ ਦੱਸਿਆ ਕਿ ਅੰਮ੍ਰਿਤ ਯੋਜਨਾ ਅਧੀਨ ਬਣਨ ਵਾਲੇ ਇਸ ਪ੍ਰੋਜੈਕਟ ਅਧੀਨ  ਹਰ ਘਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 33.69 ਕਿਲੋਮੀਟਰ ਲੰਬਾਈ ਵਿੱਚ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਈਆਂ ਜਾਣਗੀਆਂ, ਘਰਾਂ ਵਿੱਚ ਪਾਣੀ ਦੇ ਕੁਨੈਕਸ਼ਨ ਕੀਤੇ ਜਾਣਗੇ ਅਤੇ ਪਾਣੀ ਦੀ ਉੱਚੀ ਟੈੱਕੀ ਬਣਾਈ ਜਾਵੇਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਹਰ ਪੱਖੋਂ ਵਿਕਾਸ ਕੀਤਾ ਜਾ ਰਿਹਾ ਹੈ। 

ਮੁੱਦਕੀ ਵਾਸੀਆਂ ਦੀ ਮੰਗ ਤੇ ਕੈਬਨਿਟ ਮੰਤਰੀ ਨੇ ਭਰੋਸਾ ਦਵਾਇਆ ਕਿ ਮੁੱਦਕੀ ਵਿਖੇ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ ਅਤੇ ਮੁੱਦਕੀ ਦੇ ਵਿਕਾਸ ਦੀ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਮੁਦਕੀ ਵਿੱਚ ਇਤਿਹਾਸਿਕ ਵਿਕਾਸ ਕਾਰਜ ਹੋ ਰਹੇ ਹਨ। 

ਹਲਕੇ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਲਈ ਉਹ ਹਮੇਸ਼ਾ ਹੀ ਯਤਨਸ਼ੀਲ ਹਨ। ਇਸ ਮੈਗਾ ਪ੍ਰਾਜੈਕਟ ਨਾਲ ਮੁੱਦਕੀ ਵਾਸੀਆਂ ਨੂੰ ਕੁਦਰਤੀ ਤੱਤਾਂ ਤੋਂ ਭਰਪੂਰ ਸਾਫ਼ ਨਹਿਰੀ ਪਾਣੀ ਨਾਲ ਤੰਦਰੁਸਤ ਜੀਵਨ ਲਈ ਬਹੁਤ ਵੱਡੀ ਸੋਗਾਤ ਮਿਲੇਗੀ। ਇਸ ਪ੍ਰੋਜੈਕਟ ਤੋਂ ਪਹਿਲਾਂ ਵੀ ਮੁੱਦਕੀ ਵਿੱਚ ਕਰੀਬ 22 ਕਰੋੜ ਰੁਪਏ ਦੇ ਸੀਵਰੇਜ ਪਾਉਣ ਦਾ ਪ੍ਰੋਜੈਕਟ ਚੱਲ ਰਿਹਾ ਹੈ ਜੋ ਕਰੀਬ 75% ਮੁਕੰਮਲ ਹੋ ਚੁੱਕਾ ਹੈ। 

ਸੀਵਰੇਜ ਪ੍ਰਾਜੈਕਟ ਮੁਕੰਮਲ ਹੋਣ ਤੋਂ ਬਾਅਦ ਮੁੱਦਕੀ ਵਾਸੀਆਂ ਨੂੰ ਗਲੀਆਂ ਨਾਲੀਆਂ ਅਤੇ ਗੰਦੇ ਪਾਣੀ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸਾਰਿਆਂ ਦੇ ਸਹਿਯੋਗ ਨਾਲ ਹੀ ਮਿਲ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕੀ ਸਾਰੇ ਮੁੱਦਕੀ ਵਾਸੀ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣ ਅਤੇ ਮੁੱਦਕੀ ਨੂੰ ਵਿਕਾਸ ਦੇ ਰਾਹਾਂ ਦੇ ਲਿਆਉਣ। 

ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਦੇ ਵਿਧਾਇਕ ਦਹੀਯਾ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਸਾਰਿਆ ਨੂੰ ਜੀ ਆਇਆ ਆਖਿਆ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਲਈ ਧੰਨਵਾਦ ਕੀਤਾ।

ਇਸ ਮੌਕੇ ਐੱਸ.ਐੱਸ.ਪੀ. ਸ. ਭੁਪਿੰਦਰ ਸਿੰਘ ਸਿੱਧੂ, ਐੱਸ.ਡੀ.ਐੱਮ. ਗੁਰਮੀਤ ਸਿੰਘ, ਐਕਸੀਅਨ ਵਾਟਰ ਸਿਪਲਾਈ ਅਤੇ ਸੀਵਰੇਜ ਬੋਰਡ ਸੁਪਿੰਦਰ ਸਿੰਘ, ਪ੍ਰਧਾਨ ਨਗਰ ਪੰਚਾਇਤ ਮੁੱਦਕੀ ਸ੍ਰੀਮਤੀ ਗੁਰਜੀਤ ਕੌਰ, ਚੇਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ ਛਾਉਣੀ ਬੇਅੰਤ ਸਿੰਘ ਹਕੂਮਤ ਵਾਲਾ, ਸਲਾਹਕਾਰ ਕਮੇਟੀ ਦੇ ਮੈਂਬਰ ਡਾਕਟਰ ਕੁਲਦੀਪ ਸਿੰਘ ਨਾਗੀ, ਐਮਸੀ ਰੋਸ਼ਨ ਲਾਲ ਮਨਚੰਦਾ ਪ੍ਰਿੰਸ ਗੁਪਤਾ ਕੁਲਦੀਪ ਸਿੰਘ ਖੋਸਾ, ਗੁਰਪ੍ਰੀਤ ਸਿੰਘ ਬਰਾੜ ਬਲਾਕ ਪ੍ਰਧਾਨ ਜਗਤਾਰ ਸਿੰਘ, ਮੁਲਾਜ਼ਮ ਵਿੰਗ ਦੇ ਜਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ਸਰਪੰਚ ਗੁਰਨਾਮ ਸਿੰਘ ਚੰਦੜ ਵੱਖ-ਵੱਖ ਵਾਰਡਾਂ ਦੇ ਐਮ.ਸੀ. ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਮੁੱਦਕੀ ਵਾਸੀ ਹਾਜ਼ਰ ਸਨ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rajneesh Kumar Dahiya , Naresh Kataria , Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD