Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਮਰ ਅਬਦੁੱਲਾ ਦੇ ਪਾਣੀ ਤੋਂ ਇਨਕਾਰ ਕਰਨ ਵਾਲੇ ਬਿਆਨਾਂ ਦੀ ਨਿੰਦਾ ਕੀਤੀ

Web Admin

Web Admin

5 Dariya News

ਚੰਡੀਗੜ੍ਹ , 20 Jun 2025

Last updated on: Jun 21, 2025, 12:45 IST

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਕਥਿਤ ਬਿਆਨ ਦੀ ਆਲੋਚਨਾ ਕੀਤੀ ਕਿ ਉਹ ਤਿੰਨ ਜੰਮੂ-ਕਸ਼ਮੀਰ ਦਰਿਆਵਾਂ ਦਾ ਪਾਣੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਨਹੀਂ ਵਗਣ ਦੇਣਗੇ। ਵੜਿੰਗ ਨੇ ਉਮਰ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਕਿਹਾ  ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੂੰ ਅਜਿਹੀਆਂ ਟਿੱਪਣੀਆਂ ਕਰਨਾ ਸ਼ੋਭਾ ਨਹੀਂ ਦਿੰਦਾ, ਜਦੋਂ ਕਿ ਪਾਣੀ ਨੂੰ ਪਾਕਿਸਤਾਨ ਜਾਣ ਤੋਂ ਬਚਾਉਣ ਲਈ ਨਹਿਰਾਂ ਬਣਾਉਣ ਦਾ ਪ੍ਰਸਤਾਵ ਰੱਖਿਆ ਗਿਆ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਅਫਸੋਸ ਪ੍ਰਗਟ ਕੀਤਾ ਕਿ ਉਮਰ ਹੁਣ ਮੁੱਦੇ ਦਾ ਸਿਆਸੀਕਰਨ ਕਰਨ ਅਤੇ ਕੁਝ ਸਿਆਸੀ ਨੰਬਰ ਬਣਾਉਣ ਕੋਸ਼ਿਸ਼ ਕਰ ਰਹੇ ਹਨ। ਜਿਸ ਤੇ ਉਨ੍ਹਾਂ ਨੇ ਉਮਰ ਨੂੰ ਪੁੱਛਿਆ ਕਿ ਤੁਸੀਂ ਪਾਣੀ ਨੂੰ ਕਿੱਥੇ ਭੇਜੋਗੇ ਅਤੇ ਤੁਸੀਂ ਨਹਿਰਾਂ ਨੂੰ ਕਿੱਥੇ ਮੋੜੋਗੇ? ਜਦਕਿ ਪੰਜਾਬ ਨਹਿਰਾਂ ਦੇ ਵਹਾਅ ਦਾ ਕੁਦਰਤੀ ਰਸਤਾ ਹੋਵੇਗਾ।

ਉਨ੍ਹਾਂ ਕਿਹਾ ਕਿ ਜਦੋਂ ਮੁੱਦਾ ਰਾਸ਼ਟਰੀ ਹਿੱਤ ਦੇ ਦ੍ਰਿਸ਼ਟੀਕੋਣ ਤੋਂ ਬਹੁਤ ਸੰਵੇਦਨਸ਼ੀਲ ਹੈ, ਤਾਂ ਅਜਿਹੇ ਹਾਲਾਤਾਂ ਵਿੱਚ ਉਕਤ ਬਿਆਨ ਵਿਚ ਸਿਆਸੀ ਪੱਖਪਾਤ ਦਿਖਦਾ ਹੈ। ਇਸ ਤੋਂ ਇਲਾਵਾ, ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੂੰ ਇਸ ਪੜਾਅ 'ਤੇ ਅਜਿਹੀਆਂ ਟਿੱਪਣੀਆਂ ਨਹੀਂ ਕਰਨੀਆਂ ਚਾਹੀਦੀਆਂ ਸਨ ਅਤੇ ਅਸਹਿਮਤੀ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਸਨ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD