Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਬਲਬੀਰ ਸਿੰਘ ਵੱਲੋਂ ਨਸ਼ਾ ਛੂਡਾਊ ਤੇ ਪੁਨਰਵਾਸ ਕੇਂਦਰ ਅੰਮ੍ਰਿਤਸਰ ਦਾ ਦੌਰਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਬਰਸਾਤੀ ਮੌਸਮ ਦੀਆਂ ਬਿਮਾਰੀਆਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਕੀਤੀ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Inderbir Singh Nijjar, Dr Jasbir Singh Sandhu,Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 20 Jun 2025

Last updated on: Jun 21, 2025, 13:28 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਇੱਥੇ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਨਾਲ ਹੀ ਉਨ੍ਹਾਂ ਨੂੰ ਨਸ਼ੇ ਛੱਡ ਕੇ ਤੰਦਰੁਸਤ ਤੇ ਖ਼ੁਸ਼ਹਾਲ ਜੀਵਨ ਬਸਰ ਕਰਨ ਦੀ ਪ੍ਰੇਰਨਾ ਦਿੱਤੀ।  

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ  ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾਈ ਜਾ ਰਹੀ ਹੈ ਅਤੇ ਅਵਾਮ ਦੇ ਸਹਿਯੋਗ ਨਾਲ ਰਾਜ ਸਰਕਾਰ ਇਸ ਯੁੱਧ ਵਿੱਚ ਫ਼ਤਿਹ ਹਾਸਲ ਕਰੇਗੀ। ਉਨਾਂ ਇਸ ਮੌਕੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਅੰਮ੍ਰਿਤਸਰ ਜਿਲ੍ਹੇ ਵਲੋਂ ਕੀਤੀਆਂ ਪਹਿਲਕਦਮੀਆਂ ਦੀ ਸਰਾਹਨਾ ਕਰਦਿਆਂ ਅਧਿਕਾਰੀਆਂ ਦੀ ਪਿੱਠ ਥਾਪੜੀ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਧਾਇਕਾਂ, ਚੇਅਰਮੈਨਾਂ, ਜਨਤਕ ਨੁਮਾਇੰਦਿਆਂ ਤੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ  ਡੇਂਗੂ-ਚਿਕਨਗੁਨੀਆ ਰੋਕਥਾਮ ਅਤੇ ਨਸ਼ਾ ਵਿਰੋਧੀ ਮੁਹਿੰਮ ਦੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਤਹਿਤ ਬਹੁਤ ਸਾਰੇ ਵਿਅਕਤੀ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਹਨ ਅਤੇ ਸਿਹਤ ਵਿਭਾਗ ਵੱਲੋਂ ਸਾਰੇ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਕੇ ਨਸ਼ਾ ਛੁਡਵਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜਾਂ ਦੀ ਗਿਣਤੀ ਵਧੀ ਹੈ ਅਤੇ ਅਸੀਂ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰਾਂ ਤੇ ਕੌਂਸਲਰਾਂ ਦੀਆਂ ਸੇਵਾਵਾਂ ਵੀ ਲੈ ਰਹੇ ਹਾਂ, ਜੋ ਕਿ ਇਨਾਂ ਨਸ਼ੇ ਦੇ ਰੋਗੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਵੀ ਕਰਨਗੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਉਨ੍ਹਾਂ ਨੂੰ ਯੋਗਾ, ਖੇਡ ਗਤੀਵਿਧੀਆਂ ਅਤੇ ਰੁਜ਼ਗਾਰ ਮੁਖੀ ਸਿਖਲਾਈ ਪ੍ਰੋਗਰਾਮਾਂ ਨਾਲ ਵੀ ਜੋੜਿਆ ਜਾ ਰਿਹਾ ਹੈ। 

ਉਨ੍ਹਾਂ ਨੂੰ ਸਿਖਲਾਈ ਪ੍ਰਾਪਤ ਸਲਾਹਕਾਰਾਂ ਦੁਆਰਾ ਸਲਾਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਵਿਧਾਨ ਸਭਾ ਹਲਕੇ ਵਿੱਚ 5 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ ਜਿਸ ਤਹਿਤ ਇਸ ਯੋਜਨਾ ਰਾਹੀਂ ਪਿੰਡਾਂ ਅਤੇ ਇਲਾਕਿਆਂ ਵਿੱਚ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇਗਾ ਅਤੇ ਸਥਾਨਕ ਪੱਧਰ 'ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ। ਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਬਾਰੇ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਜ਼ਿਲ੍ਹੇ ਵਿੱਚ ਇਨ੍ਹਾਂ ਬਿਮਾਰੀਆਂ ਦੇ ਮਾਮਲਿਆਂ ਵਿੱਚ ਕਾਫ਼ੀ ਕਮੀ ਆਈ ਹੈ। 

ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ, ਨਰਸਿੰਗ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ ਹੈ, ਜੋ ਘਰ-ਘਰ ਜਾ ਕੇ ਲੋਕਾਂ ਨੂੰ ਮੱਛਰਾਂ ਦੇ ਲਾਰਵੇ ਅਤੇ ਉਨ੍ਹਾਂ ਦੁਆਰਾ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ, ਵਿਸ਼ੇਸ਼ ਤੌਰ 'ਤੇ ਹੌਟਸਪੌਟ ਖੇਤਰਾਂ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। 

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਆਸ਼ਾ ਵਰਕਰਾਂ ਅਤੇ ਨਰਸਿੰਗ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਹੋਰ ਵਧਾਇਆ ਜਾਵੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਸਨਮਾਨਿਤ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਲਾਰਵੇ ਦੀ ਪਛਾਣ ਕਰਨ ਅਤੇ ਇਸਦੇ ਸਰੋਤ ਨੂੰ ਖ਼ਤਮ ਕਰਨ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।

ਇਸੇ ਦੌਰਾਨ ਸਿਹਤ ਮੰਤਰੀ ਨੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਜ਼ਿਲ੍ਹੇ ਦੇ ਹਰ ਸ਼ਹਿਰ ਤੇ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਲਗਾਤਾਰ ਸੈਂਪਲਿੰਗ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਵਿੱਚ ਪਾਣੀ ਸਾਫ਼ ਕਰਨ ਵਾਲੇ ਆਰ.ਓ. ਲੱਗੇ ਹੋਏ ਹਨ ਉਨ੍ਹਾਂ ਦੀ ਸਹੀ ਦੇਖ-ਰੇਖ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਆਰ.ਓ. ਸਹੀ ਢੰਗ ਨਾਲ ਕੰਮ ਕਰਦੇ ਹੋਣ।  

ਉਨ੍ਹਾਂ ਕਿਹਾ ਕਿ ਅਵਾਮ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਤਰਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਿਹਤ ਮੰਤਰੀ ਨੂੰ ਜਿਲ੍ਹੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਕੀਤੇ ਗਏ ਕੰਮਾਂ ਲਈ ਵਿਸਥਾਰ ਵਿੱਚ ਜਾਣੂੰ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਿਹਾ ਹੈ।

ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਡਾ. ਜਸਬੀਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ, ਜਿਲ੍ਹਾ ਪੁਲਿਸ ਮੁੱਖੀ ਸ: ਮਨਿੰਦਰ ਸਿੰਘ, ਸਿਵਲ ਸਰਜਨ ਡਾ. ਕਿਰਨਦੀਪ ਕੌਰ,  ਲੋਕਸਭਾ ਇੰਚਰਾਜ ਜਸਕਰਨ ਸਿੰਘ ਬੰਦੇਸ਼ਾ, ਚੇਅਰਮੈਨ ਪ੍ਰਭਬੀਰ ਸਿੰਘ ਬਰਾੜ, ਸ: ਬਲਜਿੰਦਰ ਸਿੰਘ ਥਾਂਦੇ, ਸ: ਅਰਵਿੰਦਰ ਸਿੰਘ ਭੱਟੀ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਹਾਜ਼ਰ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Inderbir Singh Nijjar , Dr Jasbir Singh Sandhu , Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD