Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਜਲ ਸ਼ਕਤੀ ਵਿਭਾਗ ਦੇ ਸਵੱਛਤਾ ਸਰਵੇਖਣ ਨੂੰ ਗੰਭੀਰਤਾ ਨਾਲ ਲੈਣ ਸਮੂਹ ਵਿਭਾਗੀ ਅਧਿਕਾਰੀ - ਕੁਲਵੰਤ ਸਿੰਘ

ਡਿਪਟੀ ਕਮਿਸ਼ਨਰ ਵੱਲੋਂ ਸਵੱਛਤਾ ਸਰਵੇਖਣ ਗ੍ਰਾਮੀਣ 2025 ਨੂੰ ਲੈ ਕੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ

Kulwant Singh, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 20 Jun 2025

Last updated on: Jun 21, 2025, 14:10 IST

“ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਭਾਰਤ ਸਰਕਾਰ ਦੇ ਜਲ ਸ਼ਕਤੀ ਵਿਭਾਗ ਵੱਲੋਂ ਸਵੱਛਤਾ ਸਰਵੇਖਣ ਗ੍ਰਾਮੀਣ 2025 ਕਰਵਾਇਆ ਜਾ ਰਿਹਾ ਹੈ, ਜੋ ਕਿ 19 ਜੁਲਾਈ 2025 ਤੱਕ ਚੱਲੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਵੱਖ—ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ।

ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਰਵੇਖਣ ਨੂੰ ਗੰਭੀਰਤਾ ਨਾਲ ਲੈਣ ਅਤੇ ਆਪੋ— ਆਪਣੇ ਵਿਭਾਗਾਂ ਨਾਲ ਸਬੰਧਤ ਕੰਮਾਂ ਦੀ ਨਿਗਰਾਨੀ ਖੁਦ ਕਰਨ ਤਾਂ ਜੋਂ ਇਸ ਸਰਵੇਖਣ ਵਿੱਚ ਜ਼ਿਲ੍ਹਾ ਮਾਨਸਾ, ਪੰਜਾਬ ਅਤੇ ਭਾਰਤ ਪੱਧਰ 'ਤੇ ਵਧੀਆਂ ਰੈਂਕਿੰਗ ਹਾਸਲ ਕਰ ਸਕੇ। ਇਸ ਮੌਕੇ ਤੇ ਜ਼ਿਲ੍ਹਾ ਸੈਨੀਟੇਸ਼ਨ ਅਫਸਰ—ਕਮ—ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮਾਨਸਾ, ਇੰਜੀਨੀਅਰ ਕੇਵਲ ਗਰਗ ਨੇ ਦੱਸਿਆ ਕਿ ਇਸ ਸਰਵੇਖਣ ਦੇ ਕੁੱਲ 1000 ਅੰਕ ਹਨ।

ਜਿਸ ਵਿੱਚੋਂ 540 ਅੰਕ ਇਸ ਸਰਵੇਖਣ ਟੀਮ ਵਲੋਂ ਜ਼ਿਲ੍ਹੇ ਦੇ ਵੱਖ—ਵੱਖ ਪਿੰਡਾਂ ਦੀ ਸਾਫ ਸਫਾਈ, ਸਾਂਝੀਆਂ ਤੇ ਸਰਕਾਰੀ ਸੰਸਥਾਵਾਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨੇ ਦੀ ਵਿਵਸਥਾ, ਪਿੰਡ ਦਾ ਠੋਸ ਕੂੜਾ ਅਤੇ ਤਰਲ ਕੂੜਾ ਪ੍ਰਬੰਧਨ, ਪਲਾਸਟਿਕ ਵੇਸਟ ਮਨੇਜਮੈਂਟ, ਸਾਂਝੇ ਅਤੇ ਵਿਅਕਤੀਗਤ ਪਖਾਨਿਆਂ ਦੀ ਵਰਤੋਂ ਅਤੇ ਸਾਫ ਸਫਾਈ ਦੇ ਅਧਾਰ 'ਤੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਗੋਬਰਧਨ ਪਲਾਂਟ ਦਾ ਵੀ ਦੌਰਾ ਕੀਤਾ ਜਾਵੇਗਾ। ਜ਼ਿਲ੍ਹਾ ਵਾਸੀ ਭਾਰਤ ਸਰਕਾਰ ਦੀ ਇਸ ਸਰਵੇਖਣ ਸਬੰਧੀ ਬਣੀ ਮੋਬਾਇਲ ਐਪ ''SSG ਸਵੱਛ ਸਰਵੇਖਣ ਗ੍ਰਾਮੀਣ 2025'' ਰਾਹੀਂ ਵੀ ਜ਼ਿਲ੍ਹੇ ਦੀ ਸਵੱਛਤਾ ਬਾਰੇ ਆਪਣੀ ਰਾਇ ਸਾਂਝੀ ਕਰ ਸਕਦੇ ਹਨ ਜਿਸ ਦੇ 50 ਅੰਕ ਹੋਣਗੇ। 

ਇਸ ਮੌਕੇ ਐਸ.ਡੀ.ਓ. ਜਲ ਸਪਲਾਈ ਤੇ ਸੈਨੀਟੇਸ਼ਨ ਕਰਮਜੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਕੌਰ ਬੜਿੰਗ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Kulwant Singh , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD