Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀਐਮ ਦੀ ਯੋਗਸ਼ਾਲਾ ਤਹਿਤ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੂਮੰਤਵੀ ਸਟੇਡੀਅਮ ਵਿੱਚ ਮਨਾਇਆ ਗਿਆਰਵਾਂ ਕੌਮਾਂਤਰੀ ਯੋਗਾ ਦਿਵਸ

ਪੰਜਾਬ ਸਰਕਾਰ ਯੋਗ ਦੇ ਪ੍ਰਸਾਰ ਲਈ ਕਰ ਰਹੀ ਹੈ ਵੱਡੇ ਉਪਰਾਲੇ -ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

 Narinder Pal Singh Sawna, AAP, Aam Aadmi Party, Aam Aadmi Party Punjab, AAP Punjab, Amarpreet Kaur Sandhu, DC Fazilka, Fazilka, Deputy Commissioner Fazilka,11th International Yoga Day, CM di Yogshala

5 Dariya News

5 Dariya News

5 Dariya News

ਫਾਜ਼ਿਲਕਾ , 21 Jun 2025

Last updated on: Jun 21, 2025, 16:05 IST

11ਵਾਂ ਕੋਮਾਂਤਰੀ ਯੋਗਾ ਦਿਵਸ ਅੱਜ ਇੱਥੇ ਸ਼ਹੀਦ ਭਗਤ ਸਿੰਘ ਬਹੂਮੰਤਵੀ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਸੀਐਮ ਦੀ ਯੋਗਸ਼ਾਲਾ ਅਤੇ ਆਯੁਰਵੇਦ ਵਿਭਾਗ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਗੁਰਮੀਤ ਸਿੰਘ, ਖੁਸਬੂ ਸਾਵਨਸੁੱਖਾ ਸਵਨਾ ਸਮੇਤ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ ਨੇ ਇਸ ਯੋਗ ਦਿਵਸ ਸਮਾਗਮ ਵਿੱਚ ਉਤਸਾਹ ਨਾਲ ਸ਼ਿਰਕਤ ਕੀਤੀ ।    

ਇਸ ਵਿਸ਼ੇਸ਼ ਸਮਾਗਮ ਦਾ ਉਦੇਸ਼ ਨਾਗਰਿਕਾਂ ਵਿੱਚ ਯੋਗ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਵੱਖ-ਵੱਖ ਉਮਰ ਸਮੂਹਾਂ ਦੇ ਭਾਗੀਦਾਰਾਂ - ਬੱਚਿਆਂ, ਨੌਜਵਾਨਾਂ, ਸੀਨੀਅਰ ਨਾਗਰਿਕਾਂ ਅਤੇ ਸਰਕਾਰੀ ਅਧਿਕਾਰੀਆਂ - ਨੇ ਇਸ ਸਮਾਗਮ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਕੱਠੇ ਯੋਗਾ ਦਾ ਅਭਿਆਸ ਕੀਤਾ।

ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੋਗ ਦੇ ਪ੍ਰਸਾਰ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਸੀਐਮ ਦੀ ਯੋਗ ਸ਼ਾਲਾ ਪ੍ਰੋਗਰਾਮ ਦੇ ਤਹਿਤ ਰਾਜ ਭਰ ਵਿੱਚ 4709 ਕਲਾਸਾਂ ਲੱਗ ਰਹੀਆਂ ਹਨ ਜਦਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਅਜਿਹੀਆਂ 78 ਕਲਾਸਾਂ ਰੋਜ਼ਾਨਾ ਲੱਗਦੀਆਂ ਹਨ। 

ਉਹਨਾਂ ਨੇ ਕਿਹਾ ਕਿ ਇਹਨਾਂ ਯੋਗ ਕਲਾਸਾਂ ਵਿੱਚ ਹਰ ਰੋਜ਼ 2,15,000 ਲੋਕ ਭਾਗ ਲੈਂਦੇ ਹਨ ਅਤੇ ਫਾਜ਼ਿਲਕਾ ਜ਼ਿਲ੍ਹੇ ਵਿੱਚ 8445 ਲੋਕ ਹਰ ਰੋਜ਼ ਇਹਨਾਂ ਕਲਾਸਾਂ ਵਿੱਚ ਸ਼ਿਰਕਤ ਕਰਦੇ ਹਨ। ਵਿਧਾਇਕ ਨੇ ਕਿਹਾ ਕਿ ਯੋਗ ਭਾਰਤ ਦੀ ਵਿਰਾਸਤ ਹੈ ਅਤੇ ਇਸ ਮਨੁੱਖ ਨੂੰ ਸ਼ਰੀਰਕ ਅਤੇ ਮਾਨਸਿਕ ਤੌਰ ਤੇ ਸਿਹਤਮੰਦ ਰੱਖਦਾ ਹੈ। ਉਨ੍ਹਾਂ ਨੇ ਕਿਹਾ ਕਿ ਯੋਗ ਨੂੰ ਹਰ ਰੋਜ ਦੀ ਜੀਵਨਸ਼ੈਲੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਸੀਐਮ ਦੀ ਯੋਗਸ਼ਾਲਾ ਪ੍ਰੋਗਰਾਮ ਦੇ ਤਹਿਤ ਜੇਕਰ ਲੋਕ ਯੋਗ ਸਿੱਖਣਾ ਚਾਹੁਣ ਤਾਂ ਫੋਨ ਨੰਬਰ 76694-00500 ਤੇ ਮਿਸ ਕਾਲ ਕਰ ਸਕਦੇ ਹਨ। ਵਿਭਾਗ ਵੱਲੋਂ ਸਬੰਧਤ ਇਲਾਕੇ ਵਿੱਚ ਇੰਸਟਰਕਟਰ ਭੇਜ ਕੇ ਲੋਕਾਂ ਨੂੰ ਯੋਗ ਸਿਖਾਉਣ ਦੀ ਵਿਵਸਥਾ ਕੀਤੀ ਜਾਵੇਗੀ।

ਇਸ ਮੌਕੇ ਐਸਪੀ ਸ੍ਰੀ ਮੁਖਤਿਆਰ ਰਾਏ, ਐਸ ਡੀ ਐਮ ਵੀਰ ਪਾਲ ਕੌਰ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ ਤੋਂ ਇਲਾਵਾ ਸੀਐਮ ਦੀ ਯੋਗਸ਼ਾਲਾ ਪ੍ਰੋਗਰਾਮ ਦੇ ਸਟੇਟ ਕੰਸਲਟੈਂਟ ਕਮਲੇਸ਼ ਮਿਸ਼ਰਾ, ਜਿਲਾ ਕੋਆਰਡੀਨੇਟਰ ਰਾਧੇ ਸ਼ਾਮ ਡਾ ਸਤਪਾਲ ਤੋਂ ਇਲਾਵਾ ਸੀਐਮ ਦੀ ਯੋਗਸ਼ਾਲਾ ਪ੍ਰੋਗਰਾਮ ਦੀ ਪੂਰੀ ਟੀਮ ਹਾਜ਼ਰ ਸੀ।

ਪ੍ਰੋਗਰਾਮ ਦੌਰਾਨ, ਭਾਗੀਦਾਰਾਂ ਨੇ ਸੂਰਜ ਨਮਸਕਾਰ, ਪ੍ਰਾਣਾਯਾਮ, ਤਾਡਾਸਨ, ਤ੍ਰਿਕੋਣਾਸਨ, ਭੁਜੰਗਾਸਨ ਸਮੇਤ ਵੱਖ-ਵੱਖ ਯੋਗ ਆਸਣਾਂ ਦਾ ਅਭਿਆਸ ਕੀਤਾ। ਸਥਾਨ 'ਤੇ ਛਬੀਲ (ਮਿੱਠੇ ਠੰਡੇ ਪਾਣੀ ਦੀ ਸੇਵਾ) ਅਤੇ ਰਿਫਰੈਸ਼ਮੈਂਟ ਲਈ ਵੀ ਸ਼ਾਨਦਾਰ ਪ੍ਰਬੰਧ ਕੀਤੇ ਗਏ ਸਨ।

 

Tags: Narinder Pal Singh Sawna , AAP , Aam Aadmi Party , Aam Aadmi Party Punjab , AAP Punjab , Amarpreet Kaur Sandhu , DC Fazilka , Fazilka , Deputy Commissioner Fazilka , 11th International Yoga Day , CM di Yogshala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD