Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਏਡੀਸੀ ਹਰਪ੍ਰੀਤ ਸਿੰਘ, ਐਡੀਸ਼ਨਲ ਸਿਵਲ ਜੱਜ ਕ੍ਰਿਸ਼ਨਾਨੁਜਾ ਮਿੱਤਲ ਤੇ ਤਜਿੰਦਰ ਕੌਰ ਸਮੇਤ ਸੈਂਕੜੇ ਯੋਗ ਪ੍ਰੇਮੀਆਂ ਨੇ ਲਿਆ ਹਿੱਸਾ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, 11th International Yoga Day, CM di Yogshala

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Jun 2025

Last updated on: Jun 21, 2025, 16:12 IST

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ "ਸੀ ਐੱਮ ਦੀ ਯੋਗਸ਼ਾਲਾ" ਅਧੀਨ 11ਵੇਂ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਜ਼ਿਲਾ ਪੱਧਰੀ ਯੋਗ ਕੈਂਪ ਲਗਾਇਆ ਗਿਆ ਜਿਸ ਵਿੱਚ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਪ੍ਰੀਤ ਸਿੰਘ, ਐਸ.ਡੀ.ਐਮ ਅਰਵਿੰਦ ਗੁਪਤਾ, ਐਸਪੀ ਸੁਖਨਾਜ਼ ਸਿੰਘ, ਵਧੀਕ ਸਿਵਲ ਜੱਜ ਕ੍ਰਿਸ਼ਨਾਨੁਜਾ ਮਿੱਤਲ ਤੇ ਤਜਿੰਦਰ ਕੌਰ, ਆਯੂਰਵੈਦਿਕ ਅਤੇ ਯੂਨਾਨੀ ਅਫਸਰ ਡਾ. ਮੰਜੂ, ਡਾ. ਕੁਲਵਿੰਦਰ ਸ਼ਰਮਾ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀਆਂ ਨੇ ਭਾਗ ਲਿਆ। 

ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸਾਡੇ ਰਿਸ਼ੀਆਂ ਮੁਨੀਆਂ ਨੇ ਸੈਂਕੜੇ ਸਾਲਾਂ ਦੀ ਤਪੱਸਿਆ ਤੋਂ ਬਾਅਦ ਯੋਗ ਦੀ ਸ਼ੁਰੂਆਤ ਕੀਤੀ ਅਤੇ ਅੱਜ ਪੂਰੀ ਦੁਨੀਆ ਵਿੱਚ ਯੋਗ ਨੂੰ ਮਾਨਤਾ ਹਾਸਲ ਹੋਈ ਹੈ ਅਤੇ ਇਹ ਸਾਡੇ ਲਈ ਬੜੇ ਹੀ ਮਾਣ ਦੀ ਗੱਲ ਹੈ। ਉਹਨਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਜਿੱਥੇ ਕਿ ਹਰ ਇੱਕ ਵਿਅਕਤੀ ਕਿਸੇ ਨਾ ਕਿਸੇ ਸਰੀਰਕ ਜਾਂ ਮਾਨਸਿਕ ਬਿਮਾਰੀ ਤੋਂ ਪੀੜਤ ਹੈ ਤਾਂ ਯੋਗ ਇਕੋ ਇਕ ਅਜਿਹਾ ਸਾਧਨ ਹੈ ਜਿਸ ਨਾਲ ਜੁੜ ਕੇ ਨਿਰੋਗ ਜੀਵਨ ਬਤੀਤ ਕੀਤਾ ਜਾ ਸਕਦਾ ਹੈ।

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਯੋਗ ਲਈ ਰੋਜਾਨਾ ਕੁਝ ਸਮਾਂ ਕੱਢ ਕੇ ਅਸੀਂ ਭੱਜ ਦੌੜ ਅਤੇ ਤਨਾਅ ਭਰੀ ਜਿੰਦਗੀ ਵਿੱਚ ਪੂਰੀ ਤਰਾਂ ਤੰਦਰੁਸਤ ਜੀਵਨ ਬਤੀਤ ਕਰ ਸਕਦੇ ਹਾਂ। ਯੋਗ ਨੂੰ ਅਪਣਾ ਕੇ ਦਵਾਈਆਂ 'ਤੇ ਵੱਡੀ ਮਾਤਰਾ ਵਿੱਚ ਹੋਣ ਵਾਲੇ ਖਰਚੇ ਨੂੰ ਬਚਾਇਆ ਜਾ ਸਕਦਾ ਹੈ ਅਤੇ ਯੋਗ ਵਿੱਚ ਲਗਾਇਆ ਗਿਆ ਸਮਾਂ, ਸਾਡੇ ਸਮੁੱਚੇ ਜੀਵਨ ਨੂੰ ਖੁਸ਼ਹਾਲ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ।

ਵਿਧਾਇਕ ਐਡਵੋਕੇਟ ਰਾਏ ਨੇ ਕਿਹਾ ਕਿ ਅੱਜ ਦੀ ਇਸ ਭੱਜ ਦੌੜ ਦੀ ਜਿੰਦਗੀ ਵਿੱਚ ਇਨਸਾਨ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਵਾਸਤੇ ਜਿਆਦਾ ਸਮਾਂ ਨਹੀਂ ਮਿਲਦਾ ਜਿਸ ਕਾਰਨ ਸਰੀਰਕ ਤੇ ਮਾਨਸਿਕ ਤੌਰ ਤੇ ਚਿੰਤਾਵਾਂ ਦਾ ਪਸਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗ ਇੱਕ ਅਜਿਹੀ ਵਿਧੀ ਹੈ ਜੋ ਕਿ ਤੰਦਰੁਸਤ ਰਹਿਣ ਦਾ ਇੱਕ ਉਤਮ ਸਾਧਨ ਹੈ, ਇਸ ਲਈ ਹਰੇਕ ਇਨਸਾਨ ਨੂੰ ਰੋਜ਼ਾਨਾ ਯੋਗ ਜਰੂਰ ਕਰਨਾ ਚਾਹੀਦਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਹਤ ਦਾ ਧਿਆਨ ਰੱਖਦੇ ਹੋਏ ਰੋਜ਼ਾਨਾ ਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗ ਕਰਨ ਨਾਲ ਇਨਸਾਨ ਸਰੀਰਕ ਪੱਖੋਂ ਸਿਹਤਮੰਦ ਤਾਂ ਹੂੰਦਾ ਹੀ ਹੈ ਬਲਕਿ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਹੁੰਦਾ ਹੈ। ਯੋਗ ਅਭਿਆਸ ਨਾਲ ਮਨ ਸਥਿਰ ਰਹਿੰਦਾ ਹੈ ਤੇ ਸਰੀਰ ਦੀਆਂ ਅੰਦਰੂਨੀ ਬਿਮਾਰੀਆਂ ਦਾ ਖ਼ਾਤਮਾ ਵੀ ਹੁੰਦਾ ਹੈ। 

ਉਨਾਂ ਕਿਹਾ ਕਿ ਯੋਗ ਅਭਿਆਸ ਹਰ ਉਮਰ ਦੇ ਵਿਅਕਤੀ ਬੱਚੇ, ਨੌਜਵਾਨ ਅਤੇ ਬਜ਼ੁਰਗਾਂ ਲਈ ਫ਼ਾਇਦੇਮੰਦ ਸਾਬਤ ਹੋਇਆ ਹੈ। ਉਹਨਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਿੱਚ ਸੀਐਮ ਦੀ ਯੋਗਸ਼ਾਲਾ ਪ੍ਰੋਗਰਾਮ ਬਹੁਤ ਹੀ ਸਫਲਤਾਪੂਰਵਕ ਚੱਲ ਰਿਹਾ ਹੈ ਅਤੇ ਜਿਲ੍ਹੇ ਵਿੱਚ ਰੋਜ਼ਾਨਾ 180 ਕਲਾਸਾਂ ਲਗਾ ਕੇ ਯੋਗ ਦੇ ਵੱਖ-ਵੱਖ ਟ੍ਰੇਨਰਾਂ ਵੱਲੋਂ ਲੋਕਾਂ ਨੂੰ ਤੰਦਰੁਸਤ ਜੀਵਨ ਬਤੀਤ ਕਰਨ ਲਈ ਸਿਖਲਾਈ ਦਿੱਤੀ ਜਾ ਰਹੀ ਹੈ। 

ਉਹਨਾਂ ਕਿਹਾ ਕਿ ਯੋਗ ਨੂੰ ਅਪਨਾਉਣ ਵਿੱਚ ਕਿਸੇ ਤਰਾਂ ਦਾ ਕੋਈ ਖਰਚਾ ਨਹੀਂ ਆਉਂਦਾ। ਇਸ ਨੂੰ ਹਰ ਵਿਅਕਤੀ ਬੜੀ ਆਸਾਨੀ ਨਾਲ ਘਰ ਜਾਂ ਬਾਹਰ ਕਿਤੇ ਵੀ ਕਰ ਸਕਦਾ ਹੈ। ਇਸ ਮੌਕੇ ਸੀ.ਐਮ ਦੀ ਯੋਗਸ਼ਾਲਾ ਪ੍ਰੋਗਰਾਮ ਦੀ ਜ਼ਿਲ੍ਹਾ ਕੋ-ਆਰਡੀਨੇਟਰ ਰਮਨਜੀਤ ਕੌਰ ਨੇ ਕਿਹਾ ਕਿ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਨਿਵੇਕਲੀ ਪਹਿਲ ਸੀ.ਐਮ ਦੀ ਯੋਗਸ਼ਾਲਾ ਤਹਿਤ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਲਾਭ ਉਠਾ ਰਹੇ ਹਨ। 

ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਮੁਹੱਲੇ, ਪਿੰਡ ਜਾ ਸ਼ਹਿਰ ਵਾਸੀਆਂ ਨੇ ਮੁਫ਼ਤ ਯੋਗ ਕਲਾਸਾਂ ਦਾ ਲਾਭ ਉਠਾਉਣਾ ਹੈ ਤਾਂ ਉਹ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 'ਤੇ ਸੰਪਰਕ ਕਰਕੇ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਸੈਂਕੜੇ ਯੋਗ ਪ੍ਰੇਮੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , 11th International Yoga Day , CM di Yogshala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD