Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਪੰਜਾਬ ਸਰਕਾਰ, ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਦ੍ਰਿੜ ਹੈ : ਲਖਬੀਰ ਸਿੰਘ ਰਾਏ

ਦ੍ਰਿੜ ਇੱਛਾ ਸ਼ਕਤੀ ਨਾਲ ਨਸ਼ਿਆਂ ਤੋਂ ਛੁਟਕਾਰਾ ਸੰਭਵ : ਐਸਐਸਪੀ ਸ਼ੁਭਮ ਅਗਰਵਾਲ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, 11th International Yoga Day, CM di Yogshala

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Jun 2025

Last updated on: Jun 21, 2025, 16:16 IST

11ਵੇਂ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਜਿਲ੍ਹਾ ਪੁਲਿਸ ਵੱਲੋਂ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ "ਸੀ.ਐੱਮ ਦੀ ਯੋਗਸ਼ਾਲਾ" ਅਧੀਨ ਬ੍ਰਾਹਮਣ ਮਾਜਰਾ ਦੇ ਸਰਕਾਰੀ ਨਸ਼ਾ ਛੁਡਾਊ ਤੇ ਮੂੜ ਵਸੇਬਾ ਕੇਂਦਰ ਵਿਖੇ ਯੋਗ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ। 

ਇਸ ਮੌਕੇ ਕੇਂਦਰ ਵਿਖੇ ਜੇਰੇ ਇਲਾਜ ਵਿਅਕਤੀਆਂ ਨੂੰ ਤੰਦਰੁਸਤ ਹੋਣ ਲਈ ਪ੍ਰੇਰਿਤ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪਰਮਾਤਮਾ ਨੇ 84 ਲੱਖ ਜੂਨੀਆਂ ਤੋਂ ਬਾਅਦ ਇਨਸਾਨ ਦੀ ਜੂਨੀ ਸਾਨੂੰ ਬਖਸ਼ੀ ਹੈ ਜਿਸ ਲਈ ਸਾਡਾ ਫਰਜ਼ ਬਣਦਾ ਹੈ ਕਿ ਪਰਮਾਤਮਾ ਦੀ ਦਿੱਤੀ ਇਸ ਦਾਤ ਨੂੰ ਸਹੀ ਰਾਹ 'ਤੇ ਲੈ ਕੇ ਜਾਈਏ। ਉਹਨਾਂ ਕਿਹਾ ਕਿ ਪੰਜਾਬੀ ਹਮੇਸ਼ਾਂ ਹਰੇਕ ਚੁਣੌਤੀ ਦਾ ਡੱਟ ਕੇ ਸਾਹਮਣਾ ਕਰਦੇ ਰਹੇ ਹਨ ਅਤੇ ਹੁਣ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿਨ ਰਾਤ ਉਦਮ ਕਰਦਿਆਂ ਪੰਜਾਬ ਦੇ ਮੱਥੇ ਤੋਂ ਨਸ਼ਿਆਂ ਦੇ ਕੋਹੜ ਦਾ ਕਲੰਕ ਸਥਾਈ ਤੌਰ ਉੱਤੇ ਮਿਟਾਇਆ ਜਾ ਰਿਹਾ ਹੈ ਤਾਂ ਸਾਨੂੰ ਪੂਰੀ ਉਮੀਦ ਹੈ ਕਿ ਸਾਡੇ ਨੌਜਵਾਨ ਪੂਰੀ ਦ੍ਰਿੜਤਾ ਤੇ ਦਲੇਰੀ ਨਾਲ ਇਸ ਕਲੰਕ ਦਾ ਖਾਤਮਾ ਕਰਨ ਲਈ ਅੱਗੇ ਆਉਣਗੇ ਅਤੇ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਨੂੰ ਸਹਿਯੋਗ ਦੇਣਗੇ।

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਵਿਰੋਧੀ ਤਾਕਤਾਂ ਨੇ ਇੱਕ ਸਾਜਿਸ਼ ਅਧੀਨ ਪੰਜਾਬ ਦੀ ਜਵਾਨੀ ਨੂੰ ਖਤਮ ਕਰਨ ਲਈ ਪੰਜਾਬ ਅੰਦਰ ਨਸ਼ਿਆਂ ਨੂੰ ਫੈਲਾਇਆ ਸੀ ਪ੍ਰੰਤੂ ਗੁਰੂਆਂ, ਪੀਰਾਂ, ਰਿਸ਼ੀਆਂ ਮੁਨੀਆਂ ਤੇ ਪੈਗੰਬਰਾਂ ਦੀ ਧਰਤੀ ਪੰਜਾਬ ਨੂੰ, ਕੋਈ ਵੀ ਦੁਸ਼ਮਣ ਖਤਮ ਨਹੀਂ ਕਰ ਸਕਦਾ। ਉਨਾਂ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਪੂਰੀ ਤਰ੍ਹਾਂ ਦ੍ਰਿੜ ਹੈ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ। 

ਉਹਨਾਂ ਕਿਹਾ ਕਿ ਨੌਜਵਾਨ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਆਪਣੇ ਇਸ ਅਨਮੋਲ ਸਰਮਾਏ ਨੂੰ ਬਚਾਉਣ ਵਿੱਚ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ 'ਤੇ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਕਿਹਾ ਨਸ਼ਿਆਂ ਦਾ ਖਾਤਮਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਅਧੀਨ ਜ਼ਿਲੇ ਵਿੱਚ ਪੁਲਿਸ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਪੀੜਤਾਂ ਦਾ ਮੁਫ਼ਤ ਇਲਾਜ ਕਰਵਾ ਕੇ ਉਹਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਵੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। 

ਉਹਨਾਂ ਨੇ ਕੇਂਦਰ ਵਿੱਚ ਜੇਰੇ ਇਲਾਜ ਨੌਜਵਾਨਾਂ ਨੂੰ ਕਿਹਾ ਕਿ ਦ੍ਰਿੜ ਸੰਕਲਪ ਨਾਲ ਨਸ਼ਿਆਂ ਤੋਂ ਛੁਟਕਾਰਾ ਸੰਭਵ ਹੈ। ਜ਼ਿਲਾ ਪੁਲਿਸ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਭਵਿੱਖ ਵਿੱਚ ਤੰਦਰੁਸਤ ਹੋਣ ਮਗਰੋਂ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਹੋਣ ਦੇ ਸਮਰੱਥ ਬਣਾਉਣ ਲਈ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਪ੍ਰਦਾਨ ਕਰ ਰਹੀ ਹੈ।

ਇਸ ਮੌਕੇ ਐਸ.ਪੀ (ਐਚ) ਹਰਵੰਤ ਕੌਰ, ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਸਮੇਤ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਜੇਰੇ ਇਲਾਜ ਵਿਅਕਤੀਆਂ ਨੇ ਭਾਗ ਲਿਆ। ਇਸ ਮੌਕੇ ਡਾ. ਪ੍ਰਤਿਭਾ ਸ਼ਰਮਾ ਆਯੂਰਵੈਦਿਕ ਮੈਡੀਕਲ ਅਫਸਰ, ਵੈਦ ਚਮਕੌਰ ਸਿੰਘ ਅਤੇ ਯੋਗਾ ਟਰੇਨਰ ਅਮਨਦੀਪ ਕੌਰ ਤੇ ਗੁਰਜੀਤ ਕੌਰ ਨੇ ਯੋਗ ਦੀਆਂ ਵੱਖ-ਵੱਖ ਕਿਰਿਆਵਾਂ ਕਰਵਾਈਆਂ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , 11th International Yoga Day , CM di Yogshala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD