Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਲੋਕਾਂ ਨੂੰ ਯੋਗਾ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ

ਅੰਤਰਰਾਸ਼ਟਰੀ ਯੋਗ ਦਿਵਸ ਮਨਾਉਂਦਿਆਂ ਸਮਾਗਮ ਦੌਰਾਨ ਲੋਕਾਂ ਨੇ ਕੀਤਾ ਯੋਗ ਅਭਿਆਸ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, 11th International Yoga Day, CM di Yogshala

Web Admin

Web Admin

5 Dariya News

ਖੰਨਾ, ਲੁਧਿਆਣਾ , 21 Jun 2025

Last updated on: Jun 21, 2025, 16:23 IST

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਪੰਜਾਬ ਦੇ ਲੋਕਾਂ ਨੂੰ ਇੱਕ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਲਈ ਰੋਜ਼ਮਰਾ ਜਿੰਦਗੀ ਵਿੱਚ ਯੋਗ ਨੂੰ ਆਪਣਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ ਹੈ। ਅੱਜ ਸ਼੍ਰੀ ਰਾਮ ਮੰਦਿਰ ਖੰਨਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਯੁਗਾਂ ਤੋਂ ਯੋਗ ਇੱਕ ਸਿਹਤਮੰਦ ਅਤੇ ਪ੍ਰਗਤੀਸ਼ੀਲ ਜੀਵਨ ਦੀ ਪਰੰਪਰਾ ਰਹੀ ਹੈ। 

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਜਦੋਂ ਤਣਾਅਪੂਰਨ ਜੀਵਨ ਵਿੱਚ ਵੱਖ-ਵੱਖ ਬਿਮਾਰੀਆਂ ਮਨੁੱਖੀ ਜੀਵਨ ਲਈ ਗੰਭੀਰ ਖਤਰਾ ਪੈਦਾ ਕਰ ਰਹੀਆਂ ਹਨ ਤਾਂ ਯੋਗ ਰਾਜ ਮਨੁੱਖ ਨੂੰ ਰੋਗ ਮੁਕਤ ਅਤੇ ਸਿਹਤਮੰਦ ਬਣਾਉਣ ਵਿੱਚ ਬਹੁਤ ਸਹਾਈ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਪ੍ਰੇਰਿਆ ਕਿ ਉਹ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਯੋਗ ਕਰਨ ਤਾਂ ਜੋ ਉਹ ਸਿਹਤਮੰਦ ਜੀਵਨ ਦਾ ਲਾਭ ਉਠਾ ਸਕਣ।

ਸੌਂਦ ਦੱਸਿਆ ਨੇ ਕਿ ਯੋਗਾ ਕਰਨਾ ਸਾਡੇ ਸਰੀਰ ਅਤੇ ਦਿਮਾਗ ਦੀ ਤੰਦਰੁਸਤੀ ਲਈ ਬਹੁਤ ਹੀ ਲੋੜੀਂਦਾ ਅਤੇ ਲਾਭਦਾਇਕ ਹੈ ਜੋ ਕਿ ਸਾਡੇ ਸਰੀਰ ਨੂੰ ਬਿਮਾਰੀਆਂ ਤੋਂ ਬਚਾ ਕੇ ਰੱਖਣ ਵਿੱਚ ਸਹਾਇਤਾ ਕਰਦਾ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਰੀਰਕ ਤੌਰ ਤੇ ਤੰਦਰੁਸਤ ਰਹਿਣ ਲਈ ਸਾਨੂੰ ਸਭਨਾਂ ਨੂੰ ਰੋਜ਼ਾਨਾ ਆਪਣੀ ਜਿੰਦਗੀ ਵਿੱਚ ਯੋਗਾ ਦੀ ਗਤੀਵਿਧੀਆਂ ਨੂੰ ਅਪਨਾਉਣਾ ਚਾਹੀਦਾ ਹੈ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਸਭ ਤੋਂ ਪਹਿਲਾਂ ਤਾਂ ਮੈਂ ਅੱਜ ਯੋਗ ਦਿਵਸ ਦੇ ਉੱਤੇ ਪੂਰੇ ਭਾਰਤ ਵਾਸੀਆਂ ਨੂੰ ਜਿੱਥੇ-ਜਿੱਥੇ ਵਿਸ਼ਵ ਵਿੱਚ ਭਾਰਤ ਵਾਸੀ ਬੈਠੇ ਨੇ ਸਾਰਿਆਂ ਨੂੰ ਬਹੁਤ ਬਹੁਤ ਮੁਬਾਰਕਬਾਦ ਦਿੰਦਾ ਹਾਂ। ਅੱਜ 21 ਜੂਨ ਵਾਲੇ ਦਿਨ ਪੂਰੇ ਭਾਰਤ ਦੇ ਅੰਦਰ ਜਿੱਥੇ ਦੇਸ਼ਾਂ-ਵਿਦੇਸ਼ਾਂ ਦੇ ਅੰਦਰ ਯੋਗ ਦਿਵਸ ਮਨਾਇਆ ਜਾਂਦਾ ਹੈ ਉੱਥੇ ਇਸ ਯੋਗ ਦੇ ਨਾਲ ਜੁੜ ਕੇ ਨਾ ਸਿਰਫ ਇਨਸਾਨ ਆਪਣੀ ਮਾਨਸਿਕ ਸਥਿਤੀ ਨੂੰ ਠੀਕ ਕਰ ਸਕਦਾ ਹੈ ਬਲਕਿ ਸਰੀਰਕ ਸਥਿਤੀ ਨੂੰ ਨਿਰੋਗ ਰੱਖ ਸਕਦਾ ਅਤੇ ਰੋਗਾਂ ਤੋਂ ਮੁਕਤ ਹੋ ਸਕਦਾ ਹੈ। 

ਸਭ ਤੋਂ ਵੱਡੀ ਗੱਲ ਜਿਸ ਕਾਰਜ ਲਈ ਆਪਾਂ ਇਸ ਸ੍ਰਿਸ਼ਟੀ ਤੇ ਆਏ ਆ ਹਾਂ ਉਸ ਪਰਮਾਤਮਾ ਤੱਕ ਪਹੁੰਚਣ ਦੇ ਲਈ ਤਾਂ ਯੋਗ ਇੱਕ ਐਸੀ ਵਿਧੀ ਹੈ ਜਿਹਦੇ ਰਾਹੀਂ ਬੰਦਾ ਪਰਮਾਤਮਾ ਤੱਕ ਬਹੁਤ ਜਲਦੀ ਪਹੁੰਚ ਸਕਦਾ ਹੈ। ਸੋ ਯੋਗ ਦੇ ਨਾਲ ਹਰੇਕ ਨੂੰ ਜੁੜਨਾ ਚਾਹੀਦਾ ਹੈ। ਅੱਜ ਅਸੀਂ ਖੰਨਾ ਵਿਖੇ ਪ੍ਰਭੂ ਸ਼੍ਰੀ ਰਾਮ ਮੰਦਰ ਦੇ ਵਿੱਚ ਸਾਰਿਆਂ ਨੇ ਰਲ ਮਿਲ ਕੇ ਯੋਗਾ ਕੀਤਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਭਾਰਤੀ ਯੋਗ ਦਿਵਸ ਸੰਸਥਾਨ ਜੀ.ਕੇ. ਇਨਕਲੇਵ ਵਾਲੀ ਯੋਗਾ ਕਲਾਸ ਦੀ ਨਵੀਨੀਕਰਨ ਵਾਸਤੇ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ। ਇਸ ਯੋਗਾ ਸਮਾਗਮ ਨੂੰ ਬ੍ਰਹਮ ਕੁਮਾਰੀ ਗੀਤਕਾ ਅਤੇ ਰੀਤੂ ਨੇ ਵੀ ਯੋਗ ਦੇ ਲਾਭਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। 

ਇਸ ਮੌਕੇ ਯੋਗਾ ਟ੍ਰੇਨਰ ਮੈਡਮ ਪਿੰਕੀ ਗੁਪਤਾ ਅਤੇ ਸ਼ਾਂਤੀ ਬਜਾਜ ਨੇ ਯੋਗਾ ਅਭਿਆਸ ਕਰਵਾਏ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਯੋਗਾ ਕੀਤਾ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , 11th International Yoga Day , CM di Yogshala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD