Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਸੀ ਐੱਮ ਦੀ ਯੋਗਸ਼ਾਲਾ - ਯੋਗ ਮਨ ਨੂੰ ਸ਼ਾਂਤੀ ਪ੍ਰਦਾਨ ਕਰਨ ਦੇ ਨਾਲ ਨਾਲ ਸਰੀਰ ਨੂੰ ਨਿਰੋਗ ਵੀ ਰੱਖਦਾ - ਅਮਨ ਅਰੋੜਾ

ਸੀ ਐੱਮ ਦੀ ਯੋਗਸ਼ਾਲਾ ਦਾ ਲਾਹਾ ਲੈਣ ਅਤੇ ਯੋਗ ਕਿਰਿਆਵਾਂ ਨੂੰ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਸ਼ਾਮਿਲ ਕਰਨ ਲਈ ਪ੍ਰੇਰਿਆ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, 11th International Yoga Day, CM di Yogshala

Web Admin

Web Admin

5 Dariya News

ਸੁਨਾਮ , 21 Jun 2025

Last updated on: Jun 21, 2025, 17:48 IST

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਅੱਜ ਦੀ ਦੌੜ ਭੱਜ ਦੀ ਮਨੁੱਖੀ ਜ਼ਿੰਦਗੀ ਵਿੱਚ ਮਨ ਦੀ ਸ਼ਾਂਤੀ ਬਹੁਤ ਜ਼ਰੂਰੀ ਹੈ ਜਿਹੜੀ ਕਿ ਯੋਗਾ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਯੋਗਾ ਮਨ ਨੂੰ ਸ਼ਾਂਤੀ ਪ੍ਰਦਾਨ ਕਰਵਾਉਣ ਦੇ ਨਾਲ ਨਾਲ ਇਹ ਸਰੀਰ ਨੂੰ ਨਿਰੋਗ ਵੀ ਰੱਖਦਾ ਹੈ। ਉਨ੍ਹਾਂ ਆਮ ਲੋਕਾਂ ਅਤੇ ਹਾਜ਼ਰੀਨ ਨੂੰ ਯੋਗ ਕਿਰਿਆਵਾਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਸ਼ਾਮਿਲ ਕਰਨ ਲਈ ਪ੍ਰੇਰਿਆ। 

ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਆਲੇ ਦੁਆਲੇ ਆਮ ਜਨਤਾ ਨੂੰ ਵੀ ਯੋਗ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ, ਤਾਂ ਜੋ ਆਪਣੀ ਅਤੇ ਆਪਣੇ ਸਹਿਕਰਮੀਆਂ ਦੀ ਸਿਹਤ ਤੰਦਰੁਸਤ ਰਹੇ ਅਤੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਖੁਸ਼ਹਾਲੀ ਰਹੇ। ਉਹ ਅੱਜ ਸੁਨਾਮ ਸ਼ਹਿਰ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਅਤੇ ਸਹਿਯੋਗੀ ਪਤੰਜਲੀ ਯੋਗ ਸਮਿਤੀ, ਅਗਰਵਾਲ ਸਭਾ, ਲਾਇੰਨਜ਼ ਕਲੱਬ, ਸ਼੍ਰੀ ਸੂਰਜਕੁੰਡ ਐੱਸ ਵੀ ਐੱਮ ਵੱਲੋਂ ਗੀਤਾ ਭਵਨ ਮੰਦਿਰ ਕੰਪਲੈਕਸ ਵਿਖੇ, ਰੋਟਰੀ ਕਲੱਬ ਸੁਨਾਮ ਵੱਲੋਂ ਰੋਟਰੀ ਕੰਪਲੈਕਸ ਵਿਖੇ, ਸਵੇਰ ਕੀ ਸੈਰ ਅਤੇ ਸ਼ਹੀਦ ਊਧਮ ਸਿੰਘ ਯੋਗਾ ਗਰੁੱਪ ਵੱਲੋਂ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਮਨਾਏ ਗਏ ਅੰਤਰ ਰਾਸ਼ਟਰੀ ਯੋਗਾ ਦਿਵਸ ਸਮਾਗਮਾਂ ਨੂੰ ਸ਼ਿਰਕਤ ਕਰਨ ਉਪਰੰਤ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਰੀਰਕ ਪੱਖੋਂ ਤੰਦਰੁਸਤ ਅਤੇ ਮਾਨਸਿਕ ਤੌਰ ਉੱਤੇ ਮਜ਼ਬੂਤ ਰੱਖਣ ਲਈ ਸੀ ਐੱਮ ਦੀ ਯੋਗਸ਼ਾਲਾ ਤਹਿਤ ਮੁਫ਼ਤ ਯੋਗ ਕਲਾਸਾਂ ਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਕੱਲੇ ਜ਼ਿਲ੍ਹਾ ਸੰਗਰੂਰ ਵਿੱਚ ਹੀ ਰੋਜ਼ਾਨਾ 372 ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿੰਨਾ ਦਾ 5000 ਤੋਂ ਵਧੇਰੇ ਆਮ ਲੋਕ ਲਾਭ ਲੈ ਰਹੇ ਹਨ। ਉਹਨਾਂ ਸ਼ਹਿਰ ਵਾਸੀਆਂ ਨੂੰ ਸੀ ਐੱਮ ਦੀ ਯੋਗਸ਼ਾਲਾ ਦਾ ਲਾਹਾ ਲੈਣ ਅਤੇ ਯੋਗ ਕਿਰਿਆਵਾਂ ਨੂੰ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਸ਼ਾਮਿਲ ਕਰਨ ਲਈ ਪ੍ਰੇਰਿਆ। ਇਹਨਾਂ ਸਮਾਗਮਾਂ ਦੌਰਾਨ ਯੋਗਾ ਮਾਹਿਰਾਂ ਵੱਲੋਂ ਯੋਗ ਕਿਰਿਆਵਾਂ ਕਰਵਾਈਆਂ ਗਈਆਂ।

ਇਸ ਮੌਕੇ ਵੱਖ ਵੱਖ ਸਮਾਗਮਾਂ ਵਿੱਚ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਰਵੀ ਕਮਲ ਗੋਇਲ, ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਰਾਕੇਸ਼ ਕੁਮਾਰ, ਬਲਵਿੰਦਰ ਬਾਂਸਲ, ਰਵਿੰਦਰ ਹੈਪੀ, ਮਹਿਲਾ ਆਗੂ ਸੀਮਾ ਰਾਣੀ, ਰੋਟਰੀ ਕਲੱਬ ਦੇ ਪ੍ਰਧਾਨ ਦਵਿੰਦਰਪਾਲ ਸਿੰਘ, ਹਨੀਸ਼ ਸਿੰਗਲਾ, ਰਾਜਨ ਸਿੰਗਲਾ, ਅਮਨਦੀਪ ਸ਼ਾਸ਼ਤਰੀ, ਜੋਨਸ ਗੁਪਤਾ ਸਵੇਰ ਦੀ ਸੈਰ ਅਤੇ ਐਸ ਯੂ ਐਸ ਯੋਗਾ ਗਰੁੱਪ ਦੇ ਮੈਂਬਰ ਮਨਪ੍ਰੀਤ ਬਾਂਸਲ, ਗੁਰਦੀਪ ਸਿੰਘ, ਕੁਨਾਲ ਗੋਇਲ, ਅਸ਼ੋਕ ਗਾਂਧੀ, ਚਮਕੌਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , 11th International Yoga Day , CM di Yogshala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD