Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਪੰਜਾਬ ਨੂੰ ਫਿੱਟ ਅਤੇ ਤੰਦਰੁਸਤ ਬਣਾਉਣ ’ਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਸੀ.ਐਮ ਦੀ ਯੋਗਸ਼ਾਲਾ : ਬ੍ਰਮ ਸ਼ੰਕਰ ਜਿੰਪਾ

ਅੰਤਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ’ਚ ਹੋਇਆ ਵਿਸ਼ਾਲ ਜ਼ਿਲ੍ਹਾ ਪੱਧਰੀ ਸਮਾਗਮ

Bram Shanker Jimpa, AAP, Aam Aadmi Party, Aam Aadmi Party Punjab, AAP Punjab, Hoshiarpur, Aashika Jain, DC Hoshiarpur, Deputy Commissioner Hoshiarpur, Hoshiarpur,11th International Yoga Day, CM di Yogshala

Web Admin

Web Admin

5 Dariya News

ਹੁਸ਼ਿਆਰਪੁਰ , 21 Jun 2025

Last updated on: Jun 21, 2025, 18:07 IST

11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ’ਸੀ.ਐਮ ਦੀ ਯੋਗਸ਼ਾਲਾ’ ਤਹਿਤ ਵਿਸ਼ਾਲ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਯੋਗ ਸਾਡੇ ਦੇਸ਼ ਦੀ ਪ੍ਰਾਚੀਨ ਅਤੇ ਗੌਰਵਸ਼ਾਲੀ ਪ੍ਰੰਪਰਾ ਹੈ, ਜੋ ਸਰੀਰਕ, ਮਾਨਸਿਕ ਅਤੇ ਆਤਮਿਕ ਸ਼ੁੱਧੀ ਦਾ ਮਾਧਿਅਮ ਬਣ ਚੁੱਕੀ ਹੈ।  

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤੇਜ਼ ਰਫ਼ਤਾਰ ਜੀਵਨਸ਼ੈਲੀ ਅਤੇ ਵੱਧਦੇ ਤਣਾਅ ਨਾਲ ਨਜਿੱਠਣ ਲਈ ਯੋਗ ਇਕ ਵਧੀਆ ਉਪਰਾਲਾ ਹੈ, ਜਿਸ ਨਾਲ ਵਿਅਕਤੀ ਨਾ ਕੇਵਲ ਤੰਦਰੁਸਤ ਰਹਿ ਸਕਦਾ ਹੈ ਬਲਕਿ ਨਸ਼ੇ ਵਰਗੀ ਬੁਰਾਈ ਤੋਂ ਵੀ ਦੂਰ ਰਹਿ ਸਕਦਾ ਹੈ। ਵਿਧਾਇਕ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੀ.ਐਮ ਦੀ ਯੋਗਸਾਲਾ ਰਾਹੀਂ ਪੰਜਾਬ ਸਰਕਾਰ ਪੂਰੇ ਸੂਬੇ ਵਿਚ ਯੋਗ ਦੇ ਪ੍ਰਚਾਰ-ਪ੍ਰਸਾਰ ਲਈ ਲਗਾਤਾਰ ਯਤਨਸ਼ੀਲ ਹੈ। 

ਸੂਬੇ ਦੇ ਸਾਰੇ ਪ੍ਰਮੁੱਖ ਸ਼ਹਿਰਾਂ ਤੋਂ ਲੈ ਕੇ ਬਲਾਕ ਪੱਧਰ ਤੱਕ ਯੋਗਸ਼ਾਲਾਵਾਂ ਸੰਚਾਲਿਤ ਕੀਤੀਆਂ ਜਾ ਰਹੀਆਂ ਹਨ, ਜਿਥੇ ਹਜ਼ਾਰਾਂ ਲੋਕ ਨਿਯਮਿਤ ਰੂਪ ਵਿਚ ਯੋਗ ਅਭਿਆਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਅਨੂਠੀ ਪਹਿਲ ਹੈ, ਜੋ ਪੰਜਾਬ ਨੂੰ ਫਿੱਟ ਅਤੇ ਤੰਦਰੁਸਤ ਬਣਾਉਣ ਦੀ ਦਿਸ਼ਾ ਵਿਚ ਮੀਲ ਦਾ ਪੱਥਰ ਸਿੱਧ ਹੋ ਰਹੀ ਹੈ। 

ਉਨ੍ਹਾਂ ਇਸ ਦੌਰਾਨ ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਚਰਚਾ ਕਰਦਿਆਂ ਕਿਹਾ ਕਿ ਸਾਰੇ ਲੋਕ ਇਸ ਮੁਹਿੰਮ ਵਿਚ ਸਹਿਯੋਗ ਦੇਣ, ਤਾਂ ਜੋ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਯੋਗ ਨੂੰ ਆਪਣੇ ਜੀਵਨ ਵਿਚ ਅਪਨਾਉਣ ਦੀ ਅਪੀਲ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪ੍ਰੋਗਰਾਮ ਦਾ ਉਦੇਸ਼ ਯੋਗ ਰਾਹੀਂ ਸਿਹਤਮੰਦ, ਅਨੁਸ਼ਾਸਿਤ ਅਤੇ ਨਸ਼ਾ ਮੁਕਤ ਸਮਾਜ ਵੱਲ ਵੱਧਣਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਅੱਜ ਜ਼ਿਲ੍ਹੇ ਭਰ ਵਿਚ 16 ਹਜ਼ਾਰ ਤੋਂ ਵੱਧ ਲੋਕਾਂ ਨੇ ਸੀ.ਐਮ ਦੀ ਯੋਗਸ਼ਾਲਾ ਤਹਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿਚ ਹਿੱਸਾ ਲਿਆ। 

ਪੁਲਿਸ ਲਾਈਨ ਗਰਾਊਂਡ ਵਿਚ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿਚ 2500 ਤੋਂ ਵੱਧ ਲੋਕਾਂ ਨੇ ਇਕ ਸਾਰ ਯੋਗ ਕਰਕੇ ਅਨੁਸ਼ਾਸਨ ਅਤੇ ਤੰਦਰੁਸਤੀ ਪ੍ਰਤੀ ਜਾਗਰੂਕਤਾ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿਚ ਰੋਜ਼ਾਨਾ 341 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ 15 ਹਜ਼ਾਰ ਤੋਂ ਵੱਧ ਲੋਕ ਹਿੱਸਾ ਲੈ ਰਹੇ ਹਨ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜੇਕਰ ਕਿਸੇ ਮੁਹੱਲੇ, ਪਿੰਡ ਜਾਂ ਸੰਸਥਾ ਕੋਲ ਯੋਗ ਕਲਾਸ ਲਈ ਥਾਂ ਉਪਲਬੱਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ, ਤਾਂ ਸਰਕਾਰ ਉਨ੍ਹਾਂ ਕੋਲ ਮਾਹਿਰ ਯੋਗ ਟੀਚਰ ਭੇਜੇਗੀ। ਚਾਹਵਾਨ ਲੋਕ ਟੋਲ ਫਰੀ ਨੰਬਰ 7669400500 ’ਤੇ ਮਿਸਡ ਕਾਲ ਕਰਕੇ ਰਜਿਸਟਰੇਸ਼ਨ ਕਰ ਸਕਦੇ ਹਨ।

ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸੀ.ਐਮ ਦੀ ਯੋਗਸ਼ਾਲਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਇਸ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਦਾ ਹਿੱਸਾ ਬਣਾਉਣ। ਪ੍ਰੋਗਰਾਮ ਵਿਚ ਮਾਹਿਰ ਯੋਗ ਟੀਚਰਾਂ ਵੱਲੋਂ ਯੋਗ ਦੇ ਵੱਖ-ਵੱਖ ਆਸਣਾਂ, ਲਾਭਾਂ ਅਤੇ ਅਭਿਆਸ ਵਿਧੀਆਂ ਦੀ ਜਾਣਕਾਰੀ ਦਿੱਤੀ ਗਈ। ਸੋਨਾਲੀਕਾ ਡਿਵਾਈਨ ਸੰਸਥਾ ਵਲੋਂ ਲਾਫਟਰ ਯੋਗ ਅਤੇ ਡਾਂਸ ਯੋਗ ਕਰਵਾ ਕੇ ਲੋਕਾਂ ਵਿਚ ਨਵੀਂ ਊਰਜਾ ਦਾ ਸੰਚਾਰ ਕੀਤਾ ਗਿਆ।

ਸਮਾਗਮ ਵਿਚ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ, ਏ.ਡੀ.ਸੀ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਪੀ ਨਵਨੀਤ ਕੌਰ ਗਿੱਲ, ਐਸ.ਡੀ.ਐਮ ਗੁਰਸਿਮਰਨਜੀਤ ਕੌਰ, ਡੀ.ਐਸ.ਪੀ ਪਲਵਿੰਦਰ ਸਿੰਘ, ਡੀ.ਐਸ.ਪੀ ਨਰਿੰਦਰ ਸਿੰਘ, ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਆਯੁਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਪ੍ਰਦੀਪ ਸਿੰਘ, ਨੋਡਲ ਅਫ਼ਸਰ ਡਾ. ਹਰੀਸ਼ ਭਾਟੀਆ, ਸੀ.ਐਮ ਦੀ ਯੋਗਸ਼ਾਲਾ ਦੀ ਜ਼ਿਲ੍ਹਾ ਕੋਆਰਡੀਨੇਟਰ ਮਾਧਵੀ ਸਿੰਘ, ਨੈਸ਼ਨਲ ਅਵਾਰਡੀ ਪ੍ਰਮੋਦ ਸ਼ਰਮਾ, ਸਮਾਜ ਸੇਵੀ ਸੰਸਥਾਵਾਂ, ਯੁਵਕ ਕਲੱਬਾਂ, ਸਕੂਲਾਂ-ਕਾਲਜਾਂ ਦੇ ਪ੍ਰਤੀਨਿਧੀ, ਵਿਦਿਆਰਥੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Hoshiarpur , Aashika Jain , DC Hoshiarpur , Deputy Commissioner Hoshiarpur , Hoshiarpur , 11th International Yoga Day , CM di Yogshala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD