Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਵੈ-ਅਨੁਸ਼ਾਸਨ ਅਤੇ ਮਨ ਦੀ ਸ਼ਾਂਤੀ ਪੈਦਾ ਕਰਨ ਚ ਯੋਗਾ ਦਾ ਅਹਿਮ ਯੋਗਦਾਨ: ਲਾਲਜੀਤ ਸਿੰਘ ਭੁੱਲਰ

ਭਗਵੰਤ ਮਾਨ ਸਰਕਾਰ ਪੰਜਾਬ ਭਰ ਵਿੱਚ ਸਕੂਲਾਂ, ਭਾਈਚਾਰਿਆਂ ਅਤੇ ਜੇਲ੍ਹਾਂ ਵਿੱਚ ਯੋਗ ਨੂੰ ਉਤਸ਼ਾਹਿਤ ਕਰ ਰਹੀ ਹੈ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Mohali, Sahibzada Ajit Singh Nagar, 11th International Yoga Day, CM di Yogshala

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 21 Jun 2025

Last updated on: Jun 21, 2025, 18:52 IST

ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਯੋਗ ਦੀ ਪਰਿਵਰਤਨਸ਼ੀਲ ਸ਼ਕਤੀ 'ਤੇ ਮਹੱਤਵ ਦਿੰਦੇ ਹੋਏ ਕਿਹਾ ਕਿ "ਨਿਯਮਿਤ ਯੋਗ ਅਭਿਆਸ ਸਵੈ-ਸੰਜਮ ਪੈਦਾ ਕਰਦੇ ਹਨ ਅਤੇ ਮਨੁੱਖੀ ਜੀਵਨ ਵਿੱਚ ਮਨ ਦੀ ਸ਼ਾਂਤੀ ਪੈਦਾ ਕਰਦੇ ਹਨ।" ਦੀਪ ਆਯੁਰਵੇਦ, ਮੋਹਾਲੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਆਯੋਜਿਤ ਸਮਾਰੋਹ ਵਿੱਚ ਹਿੱਸਾ ਲੈਂਦੇ ਹੋਏ, ਕੈਬਨਿਟ ਮੰਤਰੀ ਨੇ ਭਾਰਤ ਦੀ ਯੋਗ ਦੀ ਪ੍ਰਾਚੀਨ ਵਿਰਾਸਤ 'ਤੇ ਮਾਣ ਪ੍ਰਗਟ ਕੀਤਾ। 

ਉਨ੍ਹਾਂ ਕਿਹਾ ਕਿ 21 ਜੂਨ ਨੂੰ ਅੰਤਰਰਾਸ਼ਟਰੀ ਪੱਧਰ ਤੇ ਯੋਗ ਦਿਵਸ ਦਾ ਹਰ ਸਾਲ ਮਨਾਇਆ ਜਾਣਾ, ਇਸ ਦੀ ਵਿਸ਼ਵਵਿਆਪੀ ਮਾਨਤਾ, ਇਸਦੀ ਵਿਸ਼ਵਵਿਆਪੀ ਸਾਰਥਕਤਾ ਅਤੇ ਮਹੱਤਤਾ ਨੂੰ ਦਰਸਾਉਂਦੀ ਹੈ। ਟਰਾਂਸਪੋਰਟ ਤੇ ਜੇਲ੍ਹ ਮੰਤਰੀ ਭੁੱਲਰ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਰਾਜ ਭਰ ਵਿੱਚ ਯੋਗ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਬਾਰੇ ਦੱਸਿਆ। 

ਉਨ੍ਹਾਂ ਕਿਹਾ,  “ਸੂਬਾ ਨਿਵਾਸੀਆਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਮੁਫ਼ਤ ਯੋਗਾ ਸਿਖਲਾਈ ਸੈਸ਼ਨ ਕਰਵਾਏ ਜਾ ਰਹੇ ਹਨ। ਪੰਜਾਬ ਦੀਆਂ ਜੇਲ੍ਹਾਂ ਵੀ ਕੈਦੀਆਂ ਨੂੰ ਅਪਰਾਧਿਕ ਮਾਨਸਿਕਤਾ ਤੋਂ ਸ਼ਾਂਤਮਈ ਅਤੇ ਰਚਨਾਤਮਕ ਜੀਵਨ ਸ਼ੈਲੀ ਵੱਲ ਬਦਲਣ ਵਿੱਚ ਮਦਦ ਕਰਨ ਲਈ ਨਿਯਮਤ ਯੋਗਾ ਸੈਸ਼ਨ ਕਰਵਾ ਰਹੀਆਂ ਹਨ।"

‘ਰੰਗਲਾ ਪੰਜਾਬ’ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਨ੍ਹਾਂ ਨੇ ਕਿਹਾ ਕਿ ਜਲਦੀ ਉੱਠਣਾ, ਯੋਗਾ ਅਤੇ ਸਰੀਰਕ ਗਤੀਵਿਧੀਆਂ ਵਰਗੀਆਂ ਸਕਾਰਾਤਮਕ ਜੀਵਨ ਸ਼ੈਲੀ ਦੀਆਂ ਆਦਤਾਂ, ਸਰੀਰ ਨੂੰ ਊਰਜਾਵਾਨ ਬਣਾਉਂਦੀਆਂ ਹਨ ਅਤੇ ਹਾਂ-ਪੱਖੀ ਸੋਚ ਨੂੰ ਉਤਸ਼ਾਹਿਤ ਕਰਦੀਆਂ ਹਨ। ਉਨ੍ਹਾਂ ਨੇ ਦੀਪ ਆਯੁਰਵੇਦ ਦੇ ਸੀ ਈ ਓ ਵਿਸ਼ਨੂੰ ਸ਼ਰਮਾ ਦੀ ਯੋਗਾ ਅਤੇ ਰਵਾਇਤੀ ਸਿਹਤ ਸੰਭਾਲ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਲਈ ਪ੍ਰਸ਼ੰਸਾ ਕੀਤੀ। 

ਉਨ੍ਹਾਂ ਕਿਹਾ ਕਿ “ਸਮੂਹਿਕ ਯਤਨਾਂ ਰਾਹੀਂ, ਅਸੀਂ ਸਮਾਜ ਦੀ ਬਿਹਤਰ ਸੇਵਾ ਕਰ ਸਕਦੇ ਹਾਂ ਅਤੇ ਇੱਕ ਸਿਹਤਮੰਦ ਅਤੇ ਵਧੇਰੇ ਸੰਤੁਲਿਤ ਭਾਈਚਾਰੇ ਦੀ ਸਥਾਪਨਾ ਵਿੱਚ ਯੋਗਦਾਨ ਪਾ ਸਕਦੇ ਹਾਂ।" ਇਸ ਸਮਾਗਮ ਵਿੱਚ ਯੋਗਾ ਇੰਸਟ੍ਰਕਟਰ ਹੇਮਲਤਾ ਦੀ ਅਗਵਾਈ ਵਿੱਚ ਇੱਕ ਲਾਈਵ ਯੋਗਾ ਸੈਸ਼ਨ ਵੀ ਕੀਤਾ ਗਿਆ, ਜਿੱਥੇ ਮੰਤਰੀ ਸ. ਭੁੱਲਰ ਅਤੇ ਹੋਰ ਭਾਗੀਦਾਰਾਂ ਨੇ ਯੋਗਾ ਆਸਣ ਅਤੇ ਧਿਆਨ ਦਾ ਅਭਿਆਸ ਕੀਤਾ। 

ਕੈਬਿਨਟ ਮੰਤਰੀ ਨੇ ਯੋਗਾ ਦਿਹਾੜੇ ਤੇ ਇੱਕ ਅਰਥਪੂਰਨ ਅਤੇ ਪ੍ਰਭਾਵਸ਼ਾਲੀ ਸੈਸ਼ਨ ਕਰਵਾਉਣ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mohali , Sahibzada Ajit Singh Nagar , 11th International Yoga Day , CM di Yogshala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD