Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਹਤਮੰਦ ਅਤੇ ਖੁਸ਼ਹਾਲ ਰਹਿਣ ਲਈ ਰੋਜ਼ਾਨਾ ਯੋਗ ਅਭਿਆਸ ਕਰੋ - ਡਾਕਟਰ ਬਲਬੀਰ ਸਿੰਘ

ਜੰਕ ਫੂਡ ਤੋ ਕਰੋ ਪਰਹੇਜ਼ ,ਯੋਗ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਓ-ਵਿਧਾਇਕ ਗੁਪਤਾ

Dr Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sakshi Sawhney, DC Amritsar, Amritsar, Deputy Commissioner Amritsar, 11th International Day of Yoga, International Day of Yoga, Yoga Day, International Day of Yoga 2025

Web Admin

Web Admin

5 Dariya News

ਅੰਮ੍ਰਿਤਸਰ , 21 Jun 2025

Last updated on: Jun 23, 2025, 12:38 IST

ਸੀ ਐਮ ਦੀ ਯੋਗਸ਼ਲਾ ਤਹਿਤ  ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੀ ਅਗਵਾਈ ਹੇਠ ਜਿਲ੍ਹਾ ਆਯੂਰਵੈਦਿਕ ਵਿਭਾਗ ਵਲੋਂ ਗੁਰੂ ਨਾਨਕ ਸਟੇਡਿਅਮ  ਵਿਖੇ ਜ਼ਿਲਾ ਪੱਧਰੀ  ਗਿਆਰਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ।ਇਸ ਯੋਗ ਦਿਵਸ  ਵਿਚ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ,  ਵਿਧਾਇਕ ਡਾ: ਅਜੇ ਗੁਪਤਾ , ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸਨਰ ਮੇਜਰ ਅਮਿਤ ਸਰੀਨ,  ਜ਼ਿਲਾ ਆਯੂਰਵੈਦਿਕ ਅਫਸਰ ਡਾ: ਦਿਨੇਸ਼ ਕੁਮਾਰ, ਸਿਵਲ ਸਰਜਨ ਡਾਕਟਰ ਕਿਰਨਦੀਪ ਕੋਰ, ਸ੍ਰੀ ਸੈਮਸਨ ਮਸੀਹ, ਸ੍ਰੀ ਅਰਵਿੰਦਰ ਭੱਟੀ ਤੋ ਇਲਾਵਾ 1500 ਤੋਂ ਵੱਧ ਦੇ ਕਰੀਬ ਸ਼ਹਿਰੀਆਂ ਨੇ ਇਕੱਠੇ ਯੋਗ ਅਭਿਆਸ ਕੀਤਾ।

ਇਸ ਸੈਸ਼ਨ ਵਿੱਚ ਸਰੀਰ ਨੂੰ ਚੁਸਤ ਅਤੇ ਤੰਦਰੁਸਤ ਰੱਖਣ ਲਈ ਕਈ ਆਸਨ ਜਿਵੇਂ ਤਾੜ ਆਸਨ, ਵਰਿਕਸ਼ ਆਸਨ, ਅਰਧ ਚੱਕਰ ਆਸਨ, ਵਕਰ ਆਸਨ, ਵਜਰ ਆਸਨ, ਊਸ਼ਟਰ ਆਸਨ, ਪਵਨ ਮੁਕਤ ਆਸਨ ਆਦਿ ਕਈ ਆਸਨ ਕਰਵਾਉਣ ਉਪਰੰਤ ਪ੍ਰਾਣਾਯਾਮ ਅਤੇ ਧਿਆਨ ਕਰਵਾਇਆ ਗਿਆ। ਯੋਗਾ ਦਿਵਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਕਿਹਾ ਹੈ ਕਿ ਸਾਨੂੰ ਆਪਣੀ ਜ਼ਿੰਦਗੀ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਰੋਜ਼ਾਨਾ ਯੋਗ ਅਭਿਆਸ ਕਰਨੇ ਚਾਹੀਦੇ ਹਨ ਤਾਂ ਜੋ ਤੰਦਰੁਸਤ ਸਰੀਰ ਅਤੇ ਮਨ ਨਾਲ ਜੀਵਨ ਬਤੀਤ ਕੀਤਾ ਜਾ ਸਕੇ। 

ਉਨਾਂ ਕਿਹਾ ਕਿ ਯੋਗ ਨਾਲ ਅਸੀਂ ਕਈ ਬੀਮਾਰੀਆਂ ਤੋਂ ਦੂਰ ਰਹਿ ਸਕਦੇ ਹਾਂ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਸੀ ਐਮ ਯੋਗਸ਼ਾਲਾ ਦੀ ਸ਼ੁਰੂਆਤ ਵੀ ਇਸੇ ਮਕਸਦ ਨਾਲ ਕੀਤੀ ਗਈ ਹੈ।ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ਼ ਕਰਦਿਆ ਕਿਹਾ ਕਿ ਉਹ ਜੰਕ ਫੂਡ ਤੋ ਪਰਹੇਜ਼ ਕਰਨ ਤਾਂ ਹੀ ਅਪਣੀ ਸਿਹਤ ਨੂੰ ਠੀਕ ਰਖ ਸਕਦੇ ਹਨ।ਇਸ ਮੌਕੇ ਵਿਧਾਇਕ  ਡਾ: ਅਜੇ ਗੁਪਤਾ ਨੇ  ਕਿਹਾ ਕਿ ਯੋਗਾ ਸਾਡੀ ਵਿਰਾਸਤ ਦਾ ਹਿੱਸਾ ਹੈ ਅਤੇ ਅਜੋਕੇ ਜੀਵਨ ਜਾਂਚ ਦੌਰਾਨ ਜਦੋਂ ਕਿ ਸਰੀਰਿਕ ਕੰਮ ਘੱਟ ਗਏ ਹਨ ਇਸ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ। 

ਡਾ: ਗੁਪਤਾ ਨੇ ਕਿਹਾ ਕਿ ਯੋਗਾ ਇਕ ਸੰਪੂਰਨ ਕਸਰਤ ਹੈ ਜੋ ਕਿ ਸਰੀਰ ਅਤੇ ਆਤਮਾ ਦੇ ਸੰਤੁਲਨ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਯੋਗ ਨੂੰ ਰੋਜ਼ਾਨਾ ਆਪਣੀ ਜਿੰਦਗੀ ਦਾ ਹਿੱਸਾ ਬਣਾਓ ਤਾਂ ਜੋ ਆਪਣੇ ਸ਼ਰੀਰ ਨੂੰ ਤੰਦਰੁਸਤ ਰੱਖਿਆ ਜਾ ਸਕੇ।     ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਕਿਹਾ ਕਿ ਯੋਗਾ ਨਾਲ ਜੁੜਣ ਲਈ ਜ਼ਿਲ੍ਹਾ ਵਾਸੀ ਸੀ ਐਮ ਯੋਗਸਾਲਾ ਦੀ ਮਦਦ ਲੈਣ। 

ਉਨ੍ਹਾਂ ਦਸਿਆ ਕਿ ਲੋਕਾਂ ਨੂੰ ਯੋਗਾ ਸਿਖਾਉਣ ਲਈ 25 ਯੋਗ ਟਰੇਨਰ ਅਤੇ 44 ਡਿਪਲੋਮਾ ਵਿਦਿਆਰਥੀ ਨਿਯੁਕਤ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀਐਮ ਯੋਗਸ਼ਾਲਾ ਤਹਿਤ 250 ਜਨਤਕ  ਥਾਵਾਂ ’ਤੇ ਮੁਫ਼ਤ ਵਿੱਚ ਯੋਗਾ ਦੀ ਸਿਖਲਾਈ ਮਾਹਿਰਾਂ ਵਲੋਂ ਦਿੱਤੀ ਜਾ ਰਹੀ ਹੈ, ਜਿਥੇ ਲਗਭਗ 5000 ਤੋ ਵੱਧ ਲੋਕ ਹਿੱਸਾ ਲੈ ਰਹੇ ਹਨ। ਉਨ੍ਹਾ ਕਿਹਾ ਕਿ ਲੋਕ ਯੋਗ ਦੀਆਂ ਕਲਾਸਾਂ ਲਈ ਲੋਕ 76694-00500 ਨੰਬਰ ਤੇ ਮਿਸਡ ਕਾਲ ਕਰਕੇ ਸੀ ਐਮ ਯੋਗਸ਼ਾਲਾ ਨਾਲ ਜੁੜ ਸਕਦੇ ਹਨ।

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਦਿਹਾਤੀ ਖੇਤਰ ਵਿੱਚ ਵੀ  ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ ਜਿੱਥੇ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋ ਕੇ ਆਪਣੇ ਆਪ ਨੂੰ ਨਿਰੋਗ ਬਣਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਨਸੂਨ ਸੀਜਨ ਦੌਰਾਨ ਉਹ ਵੱਧ ਤੋਂ ਵੱਧ ਬੂਟੇ ਲਗਾਉਣ ਤਾਂ ਜੋ ਆਪਣੇ ਵਾਤਾਵਰਣ ਨੂੰ ਸਵੱਛ ਬਣਾਇਆ ਜਾ ਸਕੇ।  ਦੱਸਣ ਯੋਗ ਹੈ ਕਿ ਅੱਜ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਉੱਤੇ ਯੋਗ ਦਿਵਸ ਮੌਕੇ ਬੂਟਿਆਂ ਦਾ ਲੰਗਰ ਵੀ ਲਗਾਇਆ ਗਿਆ। ਜੋ ਲੋਕ ਆਪਣੇ ਘਰ ਅਤੇ ਹੋਰ ਥਾਵਾਂ ਬੂਟੇ ਲਗਾਉਣਾ ਚਾਹੁੰਦੇ ਸਨ, ਨੂੰ ਮੁਫਤ ਵਿੱਚ ਬੂਟੇ ਦਿੱਤੇ ਗਏ।

ਇਸ ਮੌਕੇ ਮੁੱਖ ਮਹਿਮਾਨ, ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਆਏ ਹੋਏ ਲੋਕਾਂ ਨਾਲ ਖ਼ੁਦ ਵੀ ਯੋਗ ਅਭਿਆਸ ਕੀਤਾ। ਇਸ ਮੌਕੇ  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਸਿਹਤ ਮੰਤਰੀ ਪੰਜਾਬ ਅਤੇ ਹੋਰ ਪਤਵੰਤਿਆਂ ਨੂੰ ਬੂਟੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਅਤੇ ਸੀਐਮ ਯੋਗਸ਼ਾਲਾ ਵਿੱਚ ਵਧੀਆ ਕੰਮ ਕਰਨ ਵਾਲੇ ਯੋਗ ਟਰੇਨਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਯੋਗ ਦਿਵਸ ਵਿਚ ਸਕੂਲੀ ਬੱਚਿਆਂ ਤੋ ਇਲਾਵਾ ਭਾਰਤੀ ਯੋਗ ਸੰਸਥਾਨ ਦੇ ਪ੍ਰਤੀਨਿਧੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਅੰਤਰਰਾਸ਼ਟਰੀ ਯੋਗਾ ਦਿਵਸ ਅੰਮ੍ਰਿਤਸਰ ਦੇ ਬਲਾਕ ਰਾਜਾ ਸਾਂਸੀ, ਜੰਡਿਆਲਾ ਗੁਰੂ, ਅਟਾਰੀ ,ਅਜਨਾਲਾ, ਮਜੀਠਾ ਅਤੇ ਬਲਾਕ ਵੇਰਕਾ ਵਿਖੇ ਵੀ ਮਨਾਇਆ ਗਿਆ, ਜਿੱਥੇ ਲੋਕਾਂ ਨੇ ਯੋਗ ਅਭਿਆਸ ਕੀਤਾ।ਇਸ ਮੌਕੇ ਯੋਗ ਕੁਆਰਡੀਨੇਟਰ ਸ਼੍ਰੀ ਸੰਜੇ ਸਿੰਘ ਵੀ ਹਾਜਰ ਸਨ।

 

Tags: Dr Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sakshi Sawhney , DC Amritsar , Amritsar , Deputy Commissioner Amritsar , 11th International Day of Yoga , International Day of Yoga , Yoga Day , International Day of Yoga 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD