Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਹਤਮੰਦ ਅਤੇ ਨਿਰੋਗ ਜੀਵਨ ਚੰਗੀ ਸਿਹਤ ਦੀ ਪੂੰਜੀ : ਕੁਲਤਾਰ ਸਿੰਘ ਸੰਧਵਾ

ਸਪੀਕਰ ਸੰਧਵਾਂ ਨੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਕੋਟਕਪੂਰਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ ਚ ਸ਼ਮੂਲੀਅਤ ਕੀਤੀ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, 11th International Day of Yoga, International Day of Yoga, Yoga Day, International Day of Yoga 2025

Web Admin

Web Admin

5 Dariya News

ਕੋਟਕਪੂਰਾ , 21 Jun 2025

Last updated on: Jun 23, 2025, 12:40 IST

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਅੱਜ 11ਵੇ ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ ਵਿਚ ਲਾਲਾ ਲਾਜਪਤ ਰਾਏ ਪਾਰਕ, ਕੋਟਕਪੂਰਾ ਵਿਖੇ ਰੱਖੇ ਗਏ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ।ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਸੀ.ਐਮ.ਦੀ ਯੋਗਸਾਲਾ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਸੀ.ਐਮ.ਦੀ ਯੋਗਸ਼ਾਲਾ ਪ੍ਰੋਗਰਾਮ ਤੇ ਵਧਾਈ ਦਿੱਤੀ। 

ਇਸ ਮੌਕੇ ਉਨ੍ਹਾਂ ਨੇ ਯੋਗਾ ਟ੍ਰੇਨਰਾਂ ਵੱਲੋਂ ਕਰਵਾਏ ਜਾ ਰਹੇ ਯੋਗ ਅਭਿਆਸ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿਹਤਮੰਦ ਅਤੇ ਨਿਰੋਗ ਜੀਵਨ ਚੰਗੀ ਸਿਹਤ ਦੀ ਪੂੰਜੀ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਦੀਆਂ ਸਮੂਹ ਸੰਸਥਾਵਾਂ ਅਤੇ ਲੋਕਾਂ ਵੱਲੋਂ ਪੂਰਾ ਯੋਗਦਾਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਯੋਗਾ ਅੱਜ ਦੀ ਟੈਨਸ਼ਨ ਭਰੀ ਜਿੰਦਗੀ ਵਿਚ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਬਹੁਤ ਜਰੂਰੀ ਹੈ ਅਤੇ ਸਾਨੂੰ ਆਪਣੀ ਸਿਹਤ ਲਈ ਕੁਝ ਸਮਾਂ ਜਰੂਰ ਕੱਢਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਜਿਥੇ ਸਰੀਰਕ ਸ਼ਕਤੀ ਮਿਲਦੀ ਹੈ ਉਸਦੇ ਨਾਲ-ਨਾਲ ਅੰਦਰੂਨੀ ਤਾਕਤ ਵੀ ਪੈਦਾ ਹੁੰਦੀ ਹੈ ਅਤੇ ਅੱਜ ਦੇ ਪਦਾਰਥਵਾਦ ਯੁੱਗ ਵਿਚ ਯੋਗਾ ਸੰਜੀਵਨੀ ਬੂਟੀ ਦੀ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗ ਆਸਨਾਂ ਰਾਹੀ ਜਿੱਥੇ ਆਮ ਇਨਸਾਨ ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਪਾ ਸਕਦਾ ਹੈ, ਉੱਥੇ ਬੁੱਧੀ ਵਧਾਉਣ ਅਤੇ ਸਰੀਰਕ ਪੱਖੋਂ ਰਿਸ਼ਟ ਪੁਸ਼ਟ ਰੱਖਣ ਵਿਚ ਯੋਗਾ ਆਸਨ ਸੋਨੇ ਤੇ ਸੁਹਾਗੇ ਵਰਗੀ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਯੋਗ ਦੇ ਨਾਲ-ਨਾਲ ਅਸੀਂ ਖੇਡਾਂ ਖੇਡ ਕੇ ਵੀ ਤੰਦਰੁਸਤ ਰਹਿ ਸਕਦੇ ਹਾਂ।

ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਆਲੇ ਦੁਆਲੇ ਦੀ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਵਾਤਾਵਰਣ ਦੀ ਸ਼ੁੱਧਤਾ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਸਾਨੂੰ ਵੱਧ ਤੋਂ ਵੱਧ ਵਾਤਾਵਰਣ ਨੂੰ ਸਾਫ ਰੱਖਣ ਅਤੇ ਸਾਫ ਹਵਾ ਲਈ ਬੂਟੇ ਲਗਾਉਣੇ ਚਾਹੀਦੇ ਹਨ, ਤਾਂ ਜੋ ਸਾਫ ਅਤੇ ਸ਼ੁੱਧ ਹਵਾ ਮਿਲ ਸਕੇ ਅਤੇ ਨਾਮੁਰਾਦ ਬਿਮਾਰੀਆਂ ਦੇ ਸ਼ਿਕਾਰ ਹੋਣ ਤੋਂ ਬਚਿਆ ਜਾ ਸਕੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਵੀ ਕੰਮ ਵੱਡੀ ਪੱਧਰ ਤੇ ਕੀਤੇ ਜਾ ਰਹੇ ਹਨ। ਇਸੇ ਤਹਿਤ ਕੋਟਕਪੂਰਾ ਸ਼ਹਿਰ ਦੇ ਵਿਕਾਸ ਲਈ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੀਣ ਵਾਲੇ ਸਾਫ ਪਾਣੀ ਦੀ ਦਿੱਕਤ ਜੋ ਲੋਕਾਂ ਨੂੰ ਪੇਸ਼ ਆ ਰਹੀ ਹੈ, ਉਸ ਦੇ ਲਈ ਨਵੀਆਂ ਪਾਈਪਾਂ ਪਾਈਆਂ ਜਾਣਗੀਆਂ ਅਤੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਜੋ ਲੋਕਾਂ ਨੂੰ ਮੁਸ਼ਕਿਲ ਆ ਰਹੀ ਸੀ, ਉਸ ਨੂੰ ਵੀ ਬਹੁਤ ਜਲਦ ਦੂਰ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ  ਇਸ ਦੇ ਲਈ  ਫੰਡ ਉਪਲਭਧ ਹਨ, ਬਹੁਤ ਜਲਦ ਇਹ ਵਿਕਾਸ ਦੇ ਕੰਮ ਸ਼ੁਰੂ ਕੀਤੇ ਜਾਣਗੇ।

ਇਸ ਮੌਕੇ ਐਸ.ਡੀ. ਐਮ ਕੋਟਕਪੂਰਾ ਸ਼੍ਰੀ ਵਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਨਿਵੇਕਲੀ ਪਹਿਲ ਸੀ.ਐਮ ਦੀ ਯੋਗਸ਼ਾਲਾ ਤਹਿਤ ਫਰੀਦਕੋਟ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ  ਲਾਭ ਉਠਾ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਮੁਹੱਲੇ, ਪਿੰਡ ਜਾ ਸ਼ਹਿਰ ਵਾਸੀਆਂ ਨੇ ਮੁਫ਼ਤ ਯੋਗ ਕਲਾਸਾਂ ਦਾ ਲਾਭ ਉਠਾਉਣਾ ਹੈ ਤਾਂ ਉਹ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 'ਤੇ ਸੰਪਰਕ ਕਰਕੇ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਸੈਂਕੜੇ ਯੋਗ ਪ੍ਰੇਮੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ।ਇਸ ਮੌਕੇ ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜ਼ਿਲ੍ਹਾ ਪਲਾਨਿਗ ਬੋਰਡ, ਜਤਿੰਦਰ ਪਾਲ ਡੀਐਸਪੀ ਕੋਟਕਪੂਰਾ, ਮੱਖਣ ਸਿੰਘ ਨੈਬ ਤਹਿਸੀਲਦਾਰ, ਅਮਰਿੰਦਰ ਸਿੰਘ ਕਾਰਜਸਾਧਕ ਅਫਸਰ, ਵਿਕਾਸ ਸ਼ਰਮਾ ਬੀਡੀਪੀਓ ਕੋਟਕਪੂਰਾ, ਮਨਤਾਰ ਸਿੰਘ ਮੱਕੜ ਪ੍ਰਧਾਨ ਅਲਾਇੰਸ ਕਲੱਬ ਕੋਟਕਪੂਰਾ ,ਸਟੇਜ ਸਕੱਤਰ, ਮੋਹਨ ਲਾਲ ਕਟਾਰੀਆ ਐਸਡੀਐਮ ਦਫਤਰ ਕੋਟਕਪੂਰਾ, ਰਾਜਵਿੰਦਰ ਸਿੰਘ ਰੀਡਰ,ਜਸਦੀਪ ਸਿੰਘ ਜੇਈ, ਡਾ ਮਨਜੀਤ ਸਿੰਘ ਢਿੱਲੋਂ ਪ੍ਰਧਾਨ, ਗੁਰਿੰਦਰ ਸਿੰਘ ਮਹਿੰਦੀਰੱਤਾ, ਸਰਪ੍ਰਸਤ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਸਮੂਹ ਅਹੁਦੇਦਾਰ, ਯੋਗਾ ਟ੍ਰੇਨਰ ਸੁਨੀਲ ਕੁਮਾਰ, ਕਿਰਨ ਬਾਲਾ,ਅੰਜੂ ਬਾਲਾ ਅਤੇ ਵੱਡੀ ਗਿਣਤੀ  ਵਿਚ ਲੋਕ ਹਾਜਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , 11th International Day of Yoga , International Day of Yoga , Yoga Day , International Day of Yoga 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD