Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀ.ਐਮ. ਦੀ ਯੋਗਸ਼ਾਲਾ ਤਹਿਤ ਲੋਕਾਂ ਨੂੰ ਯੋਗਾ ਨਾਲ ਜੋੜਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਵਿਧਾਇਕ ਡਾ. ਵਿਜੈ ਸਿੰਗਲਾ

ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਯੋਗਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ- ਡੀਸੀ ਕੁਲਵੰਤ ਸਿੰਘ

Dr Vijay Singla, AAP, Aam Aadmi Party, Aam Aadmi Party Punjab, AAP Punjab, 11th International Day of Yoga, International Day of Yoga, Yoga Day, International Day of Yoga 2025

Web Admin

Web Admin

5 Dariya News

ਮਾਨਸਾ , 21 Jun 2025

Last updated on: Jun 23, 2025, 12:52 IST

ਲੋਕਾਂ ਨੂੰ ਤੰਦਰੁਸਤ ਰੱਖਣ ਅਤ ਸਿਹਤਮੰਦ ਪੰਜਾਬ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ.ਐਮ.ਦੀ ਯੋਗਸ਼ਾਲਾ ਤਹਿਤ ਲੱਗਣ ਵਾਲੀਆਂ ਯੋਗਾਂ ਦੀਆਂ ਮੁਫ਼ਤ ਕਲਾਸਾਂ ਲੋਕਾਂ ਲਈ ਕਾਫ਼ੀ ਲਾਹੇਵੰਦ ਸਿੱਧ ਹੋ ਰਹੀ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਮਾਨਸਾ ਜ਼ਿਲ੍ਹੇ ਦੇ ਲੋਕ ਇਨ੍ਹਾਂ ਯੋਗ ਕਲਾਸਾਂ ਦਾ ਲਾਹਾ ਲੈ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਥਾਨਕ ਸੈਂਟਰਲ ਪਾਰਕ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ 11ਵੇਂ ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ ਕੀਤਾ। ਇਹ ਸਮਾਗਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੁਰਵੇਦ ਵਿਭਾਗ ਅਤੇ ਸੀ.ਐਮ.ਦੀ ਯੋਗਸ਼ਾਲਾ ਟੀਮ ਦੇ ਸਹਿਯੋਗ ਨਾਲ ਮਨਾਇਆ ਗਿਆ।

ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਪੰਜਾਬ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਵੱਡੀ ਗਿਣਤੀ ਵਿੱਚ ਨੌਜਵਾਨ, ਬੱਚੇ, ਬਜ਼ੁਰਗ ਅਤੇ ਔਰਤਾਂ ਜੁੜ ਰਹੇ ਹਨ ਅਤੇ ਖੁਦ ਨੂੰ ਤੰਦਰੁਸਤ ਅਤੇ ਰੋਗ ਮੁਕਤ ਰੱਖਣ ਵਿੱਚ ਸਫ਼ਲ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਜਲਦ ਹੀ ਮਾਨਸਾ ਬਲਾਕ ਵਿਖੇ 7 ਤੋਂ 12 ਹੋਰ ਟ੍ਰੇਨਰ ਨਿਯੁਕਤ ਕੀਤੇ ਜਾਣਗੇ, ਤਾਂ ਜੋ ਹਰ ਗਲੀ, ਮੁਹੱਲੇ ਅਤੇ ਸ਼ਹਿਰ ਵਿੱਚ ਯੋਗਾਂ ਦੀਆਂ ਕਲਾਸਾਂ ਨਿਰਵਿਘਨਤਾ ਅਤੇ ਸਫ਼ਲਤਾਪੂਰਵਕ ਚਲਾਈਆਂ ਜਾ ਸਕਣ।

ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਯੋਗਾ ਨੂੰ ਜ਼ਰੂਰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਯੋਗਾ ਨਾਲ ਅਸੀਂ ਮਾਨਸਿਕ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹਿੰਦੇ ਹਾਂ ਅਤੇ ਖੁਦ ਨੂੰ ਤਰੋਤਾਜ਼ਾ ਮਹਿਸੂਸ ਕਰਦੇ ਹਾਂ। ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਮੁਫ਼ਤ ਯੋਗਾ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿੱਚ ਮਾਹਿਰ ਟ੍ਰੇਨਰਾਂ ਵੱਲੋਂ ਲੋਕਾਂ ਨੂੰ ਯੋਗਾ ਦੇ ਆਸਨਾਂ, ਉਨ੍ਹਾਂ ਦੇ ਮਹੱਤਵ ਅਤੇ ਮਨੁੱਖੀ ਸਰੀਰ ਨੂੰ ਹੋਣ ਵਾਲੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।

ਇਸ ਦੌਰਾਨ ਯੋਗਾ ਟ੍ਰੇਨਰ ਸੀਤਾ ਸੇਮਵਾਲ ਅਤੇ ਮੰਜੂ ਰਾਣੀ ਵੱਲੋਂ ਯੋਗਾ ਦੇ ਆਸਨ ਕਰਵਾਏ ਅਤੇ ਵਿਸਥਾਰ ਨਾਲ ਉਨ੍ਹਾਂ ਸਬੰਧੀ ਜਾਣਕਾਰੀ ਦਿੱਤੀ। ਐਸ.ਡੀ.ਕੰਨਿਆ ਮਹਾਂਵਿਦਿਆਲਿਆ ਦੀਆਂ ਵਿਦਿਆਰਥਣਾਂ ਵੱਲੋਂ ਯੋਗਾ ਸਬੰਧੀ ਸ਼ਾਨਦਾਰ ਕੋਰਿਓਗ੍ਰਾਫ਼ੀ ਪੇਸ਼ ਕੀਤੀ ਗਈ। ਮਨਾਏ ਗਏ 11ਵੇਂ ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ ਵੱਡੀ ਗਿਣਤੀ ਲੋਕਾਂ ਵੱਲੋਂ ਯੋਗਾ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲਿਆ। ਯੋਗਾ ਕਲਾਸਾਂ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਦੌਰਾਨ ਮੌਜੂਦਾ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।

ਇਸ ਮੌਕੇ ਐਸ.ਡੀ.ਐਮ. ਸ਼੍ਰੀ ਕਾਲਾ ਰਾਮ ਕਾਂਸਲ, ਆਯੁਰਵੈਦਿਕ ਅਤੇ ਯੁਨਾਨੀ ਅਫ਼ਸਰ ਡਾ. ਨਮਿਤਾ ਗਰਗ, ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਰਮਨਦੀਪ ਕੌਰ, ਸਹਾਇਕ ਸਿਵਲ ਸਰਜਨ ਡਾ. ਰਵਿੰਦਰ ਪਾਲ ਸਿੰਗਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਯੰਕ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਦਨ ਲਾਲ ਕਟਾਰੀਆ ਅਤੇ ਡਾ. ਪਰਮਜੀਤ ਸਿੰਘ, ਈ.ਓ. ਬਲਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮੁਲਾਜ਼ਮ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

 

Tags: Dr Vijay Singla , AAP , Aam Aadmi Party , Aam Aadmi Party Punjab , AAP Punjab , 11th International Day of Yoga , International Day of Yoga , Yoga Day , International Day of Yoga 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD