Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਯੋਗ ਨਾਲ ਜੁੜ ਕੇ ਨਿਰੋਗ ਜੀਵਨ ਬਤੀਤ ਕੀਤਾ ਜਾ ਸਕਦਾ ਹੈ-ਵਿਧਾਇਕ ਸ਼ੈਰੀ ਕਲਸੀ

ਪੁਰਾਤੱਤਵ ਵਿਭਾਗ ਚੰਡੀਗੜ੍ਹ ਵਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab, 11th International Day of Yoga, International Day of Yoga, Yoga Day, International Day of Yoga 2025

Web Admin

Web Admin

5 Dariya News

ਬਟਾਲਾ , 21 Jun 2025

Last updated on: Jun 23, 2025, 12:53 IST

11ਵੇਂ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਪੁਰਾਤੱਤਵ ਵਿਭਾਗ ਚੰਡੀਗੜ੍ਹ ਵਲੋਂ ਭਾਰਤੀ ਯੋਗ ਸੰਸਥਾਨ ਦੇ ਸਹਿਯੋਗ ਨਾਲ ਹਜੀਰਾ ਪਾਰਕ (ਸਮਸ਼ੇਰ ਖਾਂ ਦਾ ਮਕਬਰਾ) ਬਟਾਲਾ ਵਿਖੇ ਕਰਵਾਏ ਸਮਾਗਮ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪੁਰਾਤੱਤਵ ਵਿਭਾਗ ਚੰਡੀਗੜ੍ਹ ਵਲੋਂ ਸ੍ਰੀ ਐਮ.ਸੀ ਸ਼ਰਮਾ, ਮਾਸਟਰ ਤਿਲਕ ਰਾਜ, ਭਾਰਤੀ ਯੋਗ ਸੰਸਥਾਨ ਤੋ ਨਵੀਨ ਜੀ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀਆਂ ਨੇ ਭਾਗ ਲਿਆ। 

ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਪੂਰੀ ਦੁਨੀਆ ਵਿੱਚ ਯੋਗ ਨੂੰ ਮਾਨਤਾ ਹਾਸਲ ਹੋਈ ਹੈ ਅਤੇ ਇਹ ਸਾਡੇ ਲਈ ਬੜੇ ਹੀ ਮਾਣ ਦੀ ਗੱਲ ਹੈ। ਉਨਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਜਿੱਥੇ ਕਿ ਹਰ ਇੱਕ ਵਿਅਕਤੀ ਕਿਸੇ ਨਾ ਕਿਸੇ ਸਰੀਰਕ ਜਾਂ ਮਾਨਸਿਕ ਬਿਮਾਰੀ ਤੋਂ ਪੀੜਤ ਹੈ ਤਾਂ ਯੋਗ ਇਕੋ ਇਕ ਅਜਿਹਾ ਸਾਧਨ ਹੈ ਜਿਸ ਨਾਲ ਜੁੜ ਕੇ ਨਿਰੋਗ ਜੀਵਨ ਬਤੀਤ ਕੀਤਾ ਜਾ ਸਕਦਾ ਹੈ। 

ਉਨ੍ਹਾਂ ਨੇ ਕਿਹਾ ਕਿ ਯੋਗ ਲਈ ਰੋਜਾਨਾ ਕੁਝ ਸਮਾਂ ਕੱਢ ਕੇ ਅਸੀਂ ਭੱਜ ਦੌੜ ਅਤੇ ਤਨਾਅ ਭਰੀ ਜਿੰਦਗੀ ਵਿੱਚ ਪੂਰੀ ਤਰਾਂ ਤੰਦਰੁਸਤ ਜੀਵਨ ਬਤੀਤ ਕਰ ਸਕਦੇ ਹਾਂ। ਯੋਗ ਨੂੰ ਅਪਣਾ ਕੇ ਦਵਾਈਆਂ 'ਤੇ ਵੱਡੀ ਮਾਤਰਾ ਵਿੱਚ ਹੋਣ ਵਾਲੇ ਖਰਚੇ ਨੂੰ ਬਚਾਇਆ ਜਾ ਸਕਦਾ ਹੈ ਅਤੇ ਯੋਗ ਵਿੱਚ ਲਗਾਇਆ ਗਿਆ ਸਮਾਂ, ਸਾਡੇ ਸਮੁੱਚੇ ਜੀਵਨ ਨੂੰ ਖੁਸ਼ਹਾਲ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਦੀ ਇਸ ਭੱਜ ਦੌੜ ਦੀ ਜਿੰਦਗੀ ਵਿੱਚ ਇਨਸਾਨ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਵਾਸਤੇ ਜਿਆਦਾ ਸਮਾਂ ਨਹੀਂ ਮਿਲਦਾ ਜਿਸ ਕਾਰਨ ਸਰੀਰਕ ਤੇ ਮਾਨਸਿਕ ਤੌਰ ਤੇ ਚਿੰਤਾਵਾਂ ਦਾ ਪਸਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗ ਇੱਕ ਅਜਿਹੀ ਵਿਧੀ ਹੈ ਜੋ ਕਿ ਤੰਦਰੁਸਤ ਰਹਿਣ ਦਾ ਇੱਕ ਉਤਮ ਸਾਧਨ ਹੈ, ਇਸ ਲਈ ਹਰੇਕ ਇਨਸਾਨ ਨੂੰ ਰੋਜ਼ਾਨਾ ਯੋਗ ਜਰੂਰ ਕਰਨਾ ਚਾਹੀਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਿਹਤ ਦਾ ਧਿਆਨ ਰੱਖਦੇ ਹੋਏ ਰੋਜ਼ਾਨਾ ਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗ ਕਰਨ ਨਾਲ ਇਨਸਾਨ ਸਰੀਰਕ ਪੱਖੋਂ ਸਿਹਤਮੰਦ ਤਾਂ ਹੂੰਦਾ ਹੀ ਹੈ ਬਲਕਿ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਹੁੰਦਾ ਹੈ। ਯੋਗ ਅਭਿਆਸ ਨਾਲ ਮਨ ਸਥਿਰ ਰਹਿੰਦਾ ਹੈ ਤੇ ਸਰੀਰ ਦੀਆਂ ਅੰਦਰੂਨੀ ਬਿਮਾਰੀਆਂ ਦਾ ਖ਼ਾਤਮਾ ਵੀ ਹੁੰਦਾ ਹੈ। ਉਨਾਂ ਕਿਹਾ ਕਿ ਯੋਗ ਅਭਿਆਸ ਹਰ ਉਮਰ ਦੇ ਵਿਅਕਤੀ ਬੱਚੇ, ਨੌਜਵਾਨ ਅਤੇ ਬਜ਼ੁਰਗਾਂ ਲਈ ਫ਼ਾਇਦੇਮੰਦ ਸਾਬਤ ਹੋਇਆ ਹੈ। 

ਉਹਨਾਂ ਕਿਹਾ ਕਿ ਗੁਰਦਾਸਪੁਰ ਜਿਲ੍ਹੇ ਵਿੱਚ ਸੀਐਮ ਦੀ ਯੋਗਸ਼ਾਲਾ ਪ੍ਰੋਗਰਾਮ ਬਹੁਤ ਹੀ ਸਫਲਤਾਪੂਰਵਕ ਚੱਲ ਰਿਹਾ ਹੈ ਅਤੇ ਜਿਲ੍ਹੇ ਵਿੱਚ ਰੋਜ਼ਾਨਾ ਕਲਾਸਾਂ ਲਗਾ ਕੇ ਯੋਗ ਦੇ ਵੱਖ-ਵੱਖ ਟ੍ਰੇਨਰਾਂ ਵੱਲੋਂ ਲੋਕਾਂ ਨੂੰ ਤੰਦਰੁਸਤ ਜੀਵਨ ਬਤੀਤ ਕਰਨ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਯੋਗ ਨੂੰ ਅਪਨਾਉਣ ਵਿੱਚ ਕਿਸੇ ਤਰਾਂ ਦਾ ਕੋਈ ਖਰਚਾ ਨਹੀਂ ਆਉਂਦਾ। ਇਸ ਨੂੰ ਹਰ ਵਿਅਕਤੀ ਬੜੀ ਆਸਾਨੀ ਨਾਲ ਘਰ ਜਾਂ ਬਾਹਰ ਕਿਤੇ ਵੀ ਕਰ ਸਕਦਾ ਹੈ ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab , 11th International Day of Yoga , International Day of Yoga , Yoga Day , International Day of Yoga 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD