Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੀ.ਐਮ. ਦੀ ਯੋਗਸ਼ਾਲਾ ਤਹਿਤ ਮਨਾਏ ਕੌਮਾਂਤਰੀ ਯੋਗ ਦਿਵਸ 'ਚ ਪਟਿਆਲਵੀਆਂ ਨੇ ਕੀਤੀ ਲਾਮਿਸਾਲ ਸ਼ਮੂਲੀਅਤ

ਲੋਕਾਂ ਦੀ ਨਿਰੋਗੀ ਸਿਹਤ ਲਈ ਸੀ.ਐਮ. ਦੀ ਯੋਗਸ਼ਾਲਾ ਅਹਿਮ ਭੂਮਿਕਾ ਨਿਭਾਏਗੀ: ਕੁੰਦਨ ਗੋਗੀਆ

Preeti Yadav, Dr Preeti Yadav, DC Patiala, Deputy Commissioner Patiala, Patiala, 11th International Day of Yoga, International Day of Yoga, Yoga Day, International Day of Yoga 2025

Web Admin

Web Admin

5 Dariya News

ਪਟਿਆਲਾ , 21 Jun 2025

Last updated on: Jun 23, 2025, 12:55 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਚਲਾਈ ਜਾ ਰਹੀ 'ਸੀ.ਐਮ. ਦੀ ਯੋਗਸ਼ਾਲਾ' ਤਹਿਤ ਅੱਜ ਇਥੇ ਗਿਆਰ੍ਹਵਾਂ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਨੂੰ ਪਟਿਆਲਵੀਆਂ ਦੀ ਲਾਮਿਸਾਲ ਸ਼ਮੂਲੀਅਤ ਨੇ ਸਫਲ ਬਣਾਇਆ। ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਥਾਪਰ ਯੂਨੀਵਰਸਿਟੀ ਵਿਖੇ ਸਵੇਰੇ 6 ਤੋਂ 7:30 ਵਜੇ ਤੱਕ ਮਨਾਏ ਗਏ ਇਸ ਅੰਤਰਰਾਸ਼ਟਰੀ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ 'ਚ ਵੱਡੀ ਗਿਣਤੀ ਸੀ.ਐਮ. ਦੀ ਯੋਗਸ਼ਾਲਾ 'ਚ ਰੋਜ਼ਾਨਾ ਸ਼ਮੂਲੀਅਤ ਕਰਨ ਵਾਲੇ ਪਟਿਆਲਵੀ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਵਿਦਿਆਰਥੀਆਂ, ਖਿਡਾਰੀਆਂ, ਸਥਾਨਕ ਵਾਸੀਆਂ ਤੇ ਹੋਰ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ। 

ਇਸ ਦੌਰਾਨ ਜਿੱਥੇ ਸੀ.ਐਮ. ਦੀ ਯੋਗਸ਼ਾਲਾ ਦੇ ਟਰੇਨਰਾਂ ਤੇ ਆਯੂਸ਼ ਵਿਭਾਗ, ਪੰਜਾਬ ਦੇ ਯੋਗ ਮਾਹਰ ਡਾਕਟਰਾਂ ਨੇ ਯੋਗ ਦੇ ਲਾਭ ਗਿਣਾਉਂਦਿਆਂ ਪ੍ਰਾਣਾਯਾਮ, ਮੰਤਰ ਉਚਾਰਨ ਸਮੇਤ ਪੁਰਾਤਨ ਯੋਗ ਦੇ ਵੱਖ-ਵੱਖ ਯੋਗ ਆਸਣ ਕਰਵਾਏ ਉਥੇ ਹੀ ਵਿਦਿਆਰਥੀਆਂ ਦੀ ਟੀਮ ਨੇ ਸੰਗੀਤਕ ਯੋਗਾ ਦੇ ਕਰਤੱਬ ਦਿਖਾਏ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ 5 ਹਜ਼ਾਰ ਤੋਂ ਵਧੇਰੇ ਪਟਿਆਲਵੀਆਂ ਨੇ ਸ਼ਮੂਲੀਅਤ ਕਰਕੇ ਜਿਥੇ ਨਵਾਂ ਰਿਕਾਰਡ ਬਣਾਇਆ ਹੈ, ਉਥੇ ਹੀ ਯੋਗ ਪ੍ਰਤੀ ਪੈਦਾ ਹੋਈ ਜਾਗਰੂਕਤਾ ਦਾ ਸੁਨੇਹਾ ਵੀ ਦਿੱਤਾ।

ਇਸ ਮੌਕੇ ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਦੇਸ਼ ਦਾ ਸਭ ਤੋਂ ਤੰਦਰੁਸਤ ਸੂਬਾ ਬਣੇ, ਜਿਸ ਲਈ ਉਨ੍ਹਾਂ ਵੱਲੋਂ ਸੂਬੇ ਭਰ ਵਿੱਚ 'ਸੀ.ਐਮ. ਦੀ ਯੋਗਸ਼ਾਲਾ' ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਰੋਜ਼ਾਨਾ ਸੂਬੇ ਦੇ ਲੱਖਾਂ ਲੋਕ ਸਵੇਰੇ-ਸ਼ਾਮ ਲਾਭ ਉੱਠਾ ਰਹੇ ਹਨ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਯੋਗ ਨੂੰ ਆਪਣੀ ਦਿਨਚਰਿਆ ਦਾ ਹਿੱਸਾ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। 

ਉਨ੍ਹਾਂ ਕਿਹਾ ਕਿ ਲੋਕਾਂ ਦੀ ਨਿਰੋਗੀ ਸਿਹਤ ਲਈ ਸੀ.ਐਮ. ਦੀ ਯੋਗਸ਼ਾਲਾ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਨ ਇਕ ਦੂਰਅੰਦੇਸ਼ੀ ਸੋਚ ਹੈ, ਜੋ ਰੰਗਲਾ ਪੰਜਾਬ ਬਣਾਉਣ 'ਚ ਅਹਿਮ ਰੋਲ ਅਦਾ ਕਰੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ ਰਫ਼ਤਾਰ ਜਿੰਦਗੀ 'ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ। 

ਉਨ੍ਹਾਂ ਕਿਹਾ ਕਿ ਯੋਗ ਕੇਵਲ ਯੋਗ ਦਿਵਸ 'ਤੇ ਹੀ ਨਹੀਂ ਬਲਕਿ ਰੋਜ਼ਾਨਾ ਕਰਨਾ ਚਾਹੀਦਾ ਹੈ, ਇਸ ਲਈ ਸੀ.ਐਮ. ਦੀ ਯੋਗਸ਼ਾਲਾ ਆਮ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ, ਜਿਸ ਵਿੱਚ ਪਟਿਆਲਾ ਜ਼ਿਲ੍ਹੇ ਦੇ ਰੋਜ਼ਾਨਾ ਹਜ਼ਾਰਾ ਵਸਨੀਕ ਸ਼ਮੂਲੀਅਤ ਕਰਦੇ ਹਨ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ, ਕੌਸਲਰ ਜਸਬੀਰ ਗਾਂਧੀ, ਕੌਸਲਰ ਦਵਿੰਦਰ ਕੌਰ, ਜ਼ਿਲ੍ਹਾ ਆਯੁਰਵੇਦ ਅਤੇ ਯੂਨਾਨੀ ਅਫ਼ਸਰ ਡਾ. ਮੋਹਨ ਕੌਸ਼ਲ, ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਜੀਵ ਜਿੰਦਲ, ਸੁਪਰਡੈਂਟ ਡੀ.ਏ.ਯੂ.ਓ ਮੋਹਨ ਪ੍ਰਕਾਸ਼, ਸੀਨੀਅਰ ਮੈਡੀਕਲ ਅਫ਼ਸਰ ਡਾ. ਅਨੂ ਸ਼ਾਰਦਾ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਯੋਗੇਸ਼ ਭਾਟੀਆ, ਡਾ. ਅਮਨਦੀਪ ਕੌਰ, ਡਾ. ਰਜਨੀਸ਼, ਡਾ. ਮਨੀਸ਼ਾ ਸਿੰਗਲਾ, ਉਪਵੇਦ ਮੋਹਿਤ ਰਿਸ਼ੀ, ਸਚਿਨ, ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਰਜਿੰਦਰ ਸਿੰਘ, ਡਾ. ਰਾਜਨੀਤ ਕੌਰ, ਡਾ. ਕਮਲਜੀਤ ਕੌਰ, ਤਾਇਕਵਾਂਡੋ ਕੋਚ ਸਤਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਪਟਿਆਲਵੀ ਮੌਜੂਦ ਸਨ।    

ਸੀ.ਐਮ. ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਇਸ ਸਮੇਤ ਸੀ.ਐਮ. ਦੀ ਯੋਗਸ਼ਾਲਾ ਦੀਆਂ 332 ਕਲਾਸਾਂ ਰੋਜ਼ਾਨਾ ਲੱਗ ਰਹੀਆਂ ਹਨ, ਜਿਸ ਵਿੱਚੋਂ 222 ਕਲਾਸਾਂ ਸ਼ਹਿਰੀ ਖੇਤਰ ਵਿੱਚ ਤੇ 110 ਕਲਾਸਾਂ ਪਿੰਡਾਂ ਵਿੱਚ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਸਮੇਤ ਸੂਬੇ ਦੇ ਲੱਖਾਂ ਲੋਕ ਟੋਲ ਫ਼ਰੀ ਨੰਬਰ 7669400500 ਜਾਂ cmdiyogshala.punjab.gov.in 'ਤੇ ਰਜਿਸਟਰ ਕਰਕੇ ਮੁਫ਼ਤ ਯੋਗ ਕਲਾਸਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਕੌਮਾਂਤਰੀ ਯੋਗ ਦਿਵਸ ਮੌਕੇ ਵੀ ਅੱਜ ਪਟਿਆਲਾ ਜ਼ਿਲ੍ਹੇ ਦੇ ਹਰੇਕ ਬਲਾਕ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala , 11th International Day of Yoga , International Day of Yoga , Yoga Day , International Day of Yoga 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD