Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਦਰਬਾਰ ਗੰਜ ਵਿਖੇ ਯੋਗ ਕੈਂਪ ਆਯੋਜਿਤ

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਦਾ ਵਿਸ਼ੇਸ਼ ਮਹੱਤਵ-ਗੁਰਦਿੱਤ ਸਿੰਘ ਸੇਖੋਂ

Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab, 11th International Day of Yoga, International Day of Yoga, Yoga Day, International Day of Yoga 2025

Web Admin

Web Admin

5 Dariya News

ਫਰੀਦਕੋਟ , 21 Jun 2025

Last updated on: Jun 23, 2025, 13:00 IST

ਯੋਗ ਇਕ ਸਾਧਨਾ ਹੈ ਅਤੇ ਇਹ ਸਰੀਰਕ ਤੇ ਮਾਨਸਿਕ ਤੰਦਰੁਸਤੀ ਅਤੇ ਨਿਰੋਗੀ ਕਾਇਆ ਲਈ ਇਸਦਾ ਮਹੱਤਵਪੂਰਨ ਯੋਗਦਾਨ ਹੈ। ਅਸੀਂ ਬਿਨਾਂ ਕੁੱਝ ਖਰਚ ਕੀਤਿਆਂ ਯੋਗ ਵਿਧੀ ਰਾਹੀਂ ਆਪਣੇ ਤਨ ਨੂੰ ਰਿਸ਼ਟ-ਪੁਸ਼ਟ ਅਤੇ ਮਨ 'ਤੇ ਕਾਬੂ ਰੱਖ ਸਕਦੇ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸਥਾਨਕ ਦਰਬਾਰ ਗੰਜ (ਰੈਸਟ ਹਾਊਸ) ਵਿਖੇ ਆਯੂਸ਼ ਵਿਭਾਗ, ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੀ ਐਮ ਦੀ ਯੋਗਸ਼ਾਲਾ ਤਹਿਤ ਆਯੋਜਿਤ ਗਿਆਰਵੇਂ ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਯੋਗ ਦਿਵਸ ਦੇ ਮੌਕੇ ਯੋਗ ਸਾਧਕਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਇਸ ਮੌਕੇ ਸ. ਗੁਰਦਿੱਤ ਸਿੰਘ ਸੇਖੋਂ  ਨੇ ਕਿਹਾ ਕਿ ਸਾਨੂੰ ਆਪਣੀ ਜਿੰਦਗੀ ਜਿਓਣ ਦੇ ਢੰਗ ਵਿਚ ਤਬਦੀਲੀ ਲਿਆਉਣੀ ਚਾਹੀਦੀ ਹੈ ਅਤੇ ਬਿਮਾਰੀਆਂ ਤੋਂ ਦੂਰ ਰਹਿਣ ਲਈ ਜੰਕ ਫੂਡ ਤੋਂ ਤੌਬਾ ਕਰਨੀ ਚਾਹੀਦੀ ਹੈ। ਸਾਨੂੰ ਬੈਠ ਕੇ ਕੰਮ ਕਰਨ ਦੀ ਆਦਤ 'ਚ ਸੁਧਾਰ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗ ਆਪਣੇ ਘਰ ਹੀ ਕੀਤਾ ਜਾ ਸਕਦਾ ਹੈ ਜਦਕਿ ਹੋਰ ਕਸਰਤਾਂ ਲਈ ਜਿੰਮ ਜਾਂ ਗਰਾਊਂਡ ਆਦਿ 'ਚ ਜਾਣਾ ਪੈਂਦਾ ਹੈ।

ਉਨ੍ਹਾਂ ਯੋਗ ਸਾਧਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸਿਹਤ ਨੂੰ ਤੰਦਰੁਸਤ ਰੱਖਣ ਲਈ ਯੋਗ ਸਦੀਆਂ ਪੁਰਾਣੀ ਵਿਕਸਤ ਕਿਰਿਆ ਅਤੇ ਵਿਗਿਆਨਕ ਵਿਧੀ ਹੈ। ਉਨ੍ਹਾਂ ਕਿਹਾ ਕਿ ਯੋਗ ਆਸਣਾਂ ਨੂੰ ਅਪਣਾ ਕੇ ਅਨੇਕਾਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਅਤੇ ਸਰੀਰ ਨੂੰ ਰੋਗ ਮੁਕਤ ਰੱਖਿਆ ਜਾ ਸਕਦਾ ਹੈ। ਉਨ੍ਹਾਂ ਯੁਵਾ ਪੀੜੀ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ ਲਈ ਯੋਗਾ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਵੀ ਪ੍ਰੇਰਿਤ ਕੀਤਾ। 

ਇਸ ਮੌਕੇ ਵਿਧਾਇਕ ਸ. ਸੇਖੋਂ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਲਈ ਛਾਂਦਾਰ ਪੌਦੇ ਵੀ ਵੰਡੇ ਗਏ।ਇਸ ਮੌਕੇ ਸਹਾਇਕ ਕਮਿਸ਼ਨਰ ਜਨ. ਗੁਰਕਿਰਨ ਸਿੰਘ ਸਿੱਧੂ  ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਨਿਵੇਕਲੀ ਪਹਿਲ ਸੀ.ਐਮ ਦੀ ਯੋਗਸ਼ਾਲਾ ਤਹਿਤ ਫਰੀਦਕੋਟ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ  ਲਾਭ ਉਠਾ ਰਹੇ ਹਨ। 

ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਮੁਹੱਲੇ, ਪਿੰਡ ਜਾ ਸ਼ਹਿਰ ਵਾਸੀਆਂ ਨੇ ਮੁਫ਼ਤ ਯੋਗ ਕਲਾਸਾਂ ਦਾ ਲਾਭ ਉਠਾਉਣਾ ਹੈ ਤਾਂ ਉਹ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 'ਤੇ ਸੰਪਰਕ ਕਰਕੇ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਸੈਂਕੜੇ ਯੋਗ ਪ੍ਰੇਮੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਇਸ ਮੌਕੇ  ਸਟੇਜ ਸਕੱਤਰ ਦੀ ਭੂਮਿਕਾ ਸ੍ਰੀ ਜਸਬੀਰ ਜੱਸੀ ਵੱਲੋਂ ਨਿਭਾਈ ਗਈ।

ਇਸ ਮੌਕੇ  ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ (ਬਾਬਾ), ਸਹਾਇਕ ਜਿਲ੍ਹਾ ਟਰਾਂਸਪੋਰਟ ਅਫ਼ਸਰ ਜਸਵਿੰਦਰ ਸਿੰਘ, ਜਿਲ੍ਹਾ ਸਿੱਖਿਆ ਅਫ਼ਸਰ ਮੈਡਮ ਨੀਲਮ ਰਾਣੀ , ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਨਵਪ੍ਰੀਤ ਕੌਰ, ਸੀਨੀਅਰ ਫਿਜੀਸ਼ਨ ਡਾ.ਅਮੀਤਾ ਗੁਪਤਾ, ਡਾ. ਰੋਹਿਤ, ਡਾ.ਲਵਪ੍ਰੀਤ, ਡਾ.ਤਰੁਣ ਸ਼ਰਮਾ, ਮੈਡਮ ਦੀਪਕਾ ਖੋਸਲਾ, ਡਾ. ਅਮਰਪਾਲ ਸਿੰਘ, ਜਿਲ੍ਹਾ ਕੋਆਰਡੀਨੇਟਰ ਸੀ.ਐਮ ਯੋਗਸ਼ਾਲਾ ਮੈਡਮ ਨੇਹਾ ਆਰਿਆ, ਮਨੋਜ ਕੁਮਾਰ, ਸਮੂਹ ਯੋਗਸ਼ਾਲਾ ਸਮੂਹ ਟੀਮ  ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਭਾਰੀ ਗਿਣਤੀ ਵਿੱਚ ਯੋਗ ਸਾਧਕ ਮੌਜੂਦ ਸਨ।

 

Tags: Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab , 11th International Day of Yoga , International Day of Yoga , Yoga Day , International Day of Yoga 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD