Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਨਸ਼ਾ ਵੇਚਣ ਵਾਲਿਆਂ ਦੀਆਂ ਜਮਾਨਤਾਂ ਕਰਵਾਉਣ ਵਾਲਿਆਂ ਦੇ ਨਾਂ ਜਨਤਕ ਕਰੇਗਾ ਨਸ਼ਾ ਮੁਕਤੀ ਮੋਰਚਾ ਸੋਨੀਆ ਮਾਨ

1 ਜੁਲਾਈ ਤੋਂ ਸ਼ੁਰੂ ਹੋਵੇਗਾ ਯੁੱਧ ਨਸ਼ਿਆਂ ਵਿਰੁੱਧ ਦਾ ਅਗਲਾ ਪੜਾਅ

Sonia Mann, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅੰਮ੍ਰਿਤਸਰ , 22 Jun 2025

Last updated on: Jun 23, 2025, 15:20 IST

ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰ ਮੈਡਮ ਸੋਨੀਆ ਮਾਨ ਨੇ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਿਹੜੇ ਵੀ ਲੋਕ ਨਸ਼ਾ ਵੇਚਣ ਵਾਲੇ ਵਿਅਕਤੀਆਂ ਦੀ ਸਿਫਾਰਿਸ਼ ਲਈ ਪੁਲਿਸ ਕੋਲ ਜਾਣਗੇ ਜਾਂ ਉਹਨਾਂ ਦੀਆਂ ਅਦਾਲਤ ਵਿੱਚ ਜਮਾਨਤਾਂ ਦੇਣਗੇ ਦੇ ਨਾਮ ਜਨਤਕ ਕੀਤੇ ਜਾਣਗੇ ਅਤੇ ਲੋਕਾਂ ਨੂੰ ਅਜਿਹੇ ਲੋਕਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ ਜਾਵੇਗਾ। 

ਉਹਨਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਵੱਲੋਂ ਵੱਡਾ ਸਾਥ ਮਿਲ ਰਿਹਾ ਹੈ ਅਤੇ ਇਸ ਦਾ ਅਗਲਾ ਪੜਾਅ ਇੱਕ ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਅੱਜ ਇਸ ਸਬੰਧੀ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਨੀਆ ਮਾਨ ਨੇ ਦੱਸਿਆ ਕਿ ਮੋਰਚੇ ਨੂੰ ਪਿੰਡ ਪੱਧਰ ਉੱਤੇ ਮਜਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਵੀ ਛੇਤੀ ਕੀਤੀਆਂ ਜਾ ਰਹੀਆਂ ਹਨ। 

ਉਹਨਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੁਲਿਸ, ਆਮ ਲੋਕਾਂ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਮਿਲ ਰਹੇ ਸਹਿਯੋਗ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਬਿਮਾਰੀ ਨੂੰ ਮੁੱਢੋਂ ਪੁੱਟਣ ਲਈ ਸਾਰਿਆਂ ਨੂੰ ਇੱਕ ਟੀਮ ਵਰਕ ਦੇ ਤੌਰ ਤੇ ਕੰਮ ਕਰਨਾ ਜਰੂਰੀ ਹੈ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਸਾਰੀਆਂ ਧਿਰਾਂ ਨਸ਼ੇ ਦੀ ਅਲਾਮਤ ਨੂੰ ਹਟਾਉਣ ਲਈ ਇੱਕ ਹੋ ਕੇ ਕੰਮ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲੀਆਂ ਸਰਕਾਰਾਂ ਨੇ ਨਸ਼ੇ ਵਿਰੁੱਧ ਗੰਭੀਰਤਾ ਨਹੀਂ ਵਿਖਾਈ ਜਿਸ ਕਾਰਨ ਇਸ ਅਲਾਮਤ ਨੇ ਵਿਕਰਾਲ ਰੂਪ ਧਾਰਨ ਕਰ ਲਿਆ ਸੀ, ਜਿਸ ਨੂੰ ਹੁਣ ਖਤਮ ਕਰਨ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪਾਰਟੀ ਦੋਨੋਂ ਮਿਲ ਕੇ ਕੰਮ ਕਰ ਰਹੇ ਹਨ।

ਉਹਨਾਂ ਆਮ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ੇ ਦੇ ਰੋਗੀਆਂ ਨਾਲ ਹਮਦਰਦੀ ਨਾਲ ਪੇਸ਼ ਆਉਣ, ਕਿਉਂਕਿ ਇਹ ਅਪਰਾਧੀ ਨਹੀਂ ਬਲਕਿ ਨਸ਼ਾ ਲੈਣ ਦੇ ਰੋਗੀ ਹਨ। ਉਹਨਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਅਜਿਹੇ ਰੋਗੀਆਂ ਦੇ ਮੁਫ਼ਤ ਇਲਾਜ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜੋ ਵੀ ਵਿਅਕਤੀ ਨਸ਼ੇ ਦਾ ਰੋਗੀ ਹੈ ਉਸ ਨੂੰ ਇਹਨਾਂ ਕੇਂਦਰਾਂ ਵਿੱਚ ਲਿਆਓ ਅਤੇ ਇਲਾਜ ਕਰਵਾਓ।

ਉਹਨਾਂ ਨਾਲ ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਆਗੂ ਸ੍ਰੀ ਦੀਕਸ਼ਤ ਧਵਨ, ਸ ਕੁਲਦੀਪ ਸਿੰਘ ਮੱਤੇਵਾਲ, ਸ੍ਰੀ ਹੁਸਨ ਪ੍ਰੀਤ, ਸ੍ਰੀ ਹਨੀ, ਸ੍ਰੀ ਯੁਵਰਾਜ ਅਤੇ ਹੋਰ ਆਗੂ ਵੀ ਹਾਜ਼ਰ ਸਨ।

 

Tags: Sonia Mann , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD