Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਯੁੱਧ ਨਸ਼ਿਆਂ ਵਿਰੁੱਧ : ਵਰਜੀਤ ਵਾਲੀਆ ਵਲੋਂ ਸਿਵਲ ਸਰਜਨ ਨੂੰ ਨਸ਼ਾ ਛੁਡਾਊ ਕੇਂਦਰਾਂ 'ਚ ਲੋੜੀਂਦੇ ਸਾਧਾਨਾਂ ਤੇ ਸਟਾਫ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੀ ਹਦਾਇਤ

ਐੱਸਐੱਸਪੀ ਨੇ ਆਮ ਲੋਕਾਂ ਨੂੰ ਨਸ਼ੇ ਵੇਚਣ ਵਾਲਿਆਂ ਦੀ ਜਾਣਕਾਰੀ ਵੀ ਸਾਂਝੀ ਕਰਨ ਦੀ ਕੀਤੀ ਅਪੀਲ

Varjeet Walia, DC Ropar, Deputy Commissioner Ropar, Rupnagar, Ropar, Dr Sanjeev Kumar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਰੂਪਨਗਰ , 23 Jun 2025

Last updated on: Jun 23, 2025, 15:37 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਨੇ ਨਸ਼ੇ ਦਾ ਖਾਤਮਾ ਕਰਨ ਲਈ ਵੱਡੀ ਮੁਹਿੰਮ ਅਧੀਨ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਚ ਨਾਰਕੋ ਕੋਰਡੀਨੈਸ਼ਨ ਸੈਂਟਰ (ਨਕਾਰਡ) ਦੀ ਉੱਚ ਪੱਧਰੀ ਮੀਟਿੰਗ ਕੀਤੀ ਜਿਸ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਤੇ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵੱਲੋਂ ਸਮੂਹ ਐਸ.ਡੀ.ਐਮ ਅਤੇ ਡੀ.ਐਸ.ਪੀਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਪਿੰਡ ਪੱਧਰ ਤੇ ਕਮੇਟੀਆਂ ਗੁੰਮਰਾਹ ਹੋਏ ਨੌਜਵਾਨਾਂ ਨੂੰ ਜਾਗੂਰਕ ਕਰਕੇ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਨਸ਼ਿਆਂ ਨੂੰ ਵੇਚਣ ਵਾਲਿਆਂ ਦੀ ਜਾਣਕਾਰੀ ਵੀ ਸਾਂਝੀ ਕਰਨ।

ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਵਿੱਚ ਲੋੜੀਂਦੇ ਉਪਕਰਨਾਂ, ਦਵਾਈਆਂ, ਟੈਸਟਿੰਗ ਕਿੱਟਾਂ ਅਤੇ ਲੋੜੀਂਦੇ ਸਟਾਫ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਨਸ਼ੇ ਦੀ ਆਦਤ ਤੋਂ ਪੀੜ੍ਹਤ ਮਰੀਜ਼ਾਂ ਵਿਚ ਆਤਮ ਵਿਸ਼ਵਾਸ਼ ਪੈਦਾ ਕਰਨ ਲਈ ਮੈਡੀਕਲ ਅਤੇ ਤਕਨੀਕੀ ਢੰਗ ਨਾਲ ਕੌਸਲਿੰਗ ਦੇ ਸੈਸ਼ਨ ਦਿੱਤੇ ਜਾਣ। 

ਉਨ੍ਹਾਂ ਕਿਹਾ ਕਿ ਨਸ਼ਾ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਸਖ਼ਤੀ ਨਾਲ ਲਾਗੂ ਕਰਨ ਅਤੇ ਜ਼ਿਲ੍ਹਾ ਰੂਪਨਗਰ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਆਮ ਲੋਕਾਂ ਦੀ ਮੱਦਦ ਨਾਲ ਨਸ਼ਾ ਤਸਕਰਾਂ ਖਿਲਾਫ ਵਿਆਪਕ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਗੁੰਮਰਾਹ ਹੋਏ ਨੌਜਵਾਨਾਂ ਨੂੰ ਜਾਗੂਰਕ ਕਰਕੇ ਇਲਾਜ ਕਰਵਾਉਣ ਲਈ ਪੇ੍ਰਿਤ ਕੀਤਾ ਜਾ ਰਿਹਾ ਹੈ, ਇਸ ਲਈ ਨਸ਼ਾ ਮੁਹਿੰਮ ਤਹਿਤ ਹਰ ਅਧਿਕਾਰੀ ਤੈਅ ਕੀਤੀ ਗਈ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ ਤਾਂ ਜੋ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।

ਇਸ ਮੌਕੇ ਐੱਸਐੱਸਪੀ ਸ. ਗੁਲਨੀਤ ਸਿੰਘ ਖੁਰਾਣਾ ਨੇ ਸਿਹਤ ਵਿਭਾਗ ਨੂੰ ਡੋਪ ਟੈਸਟ ਲਈ ਟੈਸਟ ਕਿੱਟਾਂ ਦੀ ਪੂਰਨ ਤੌਰ ਉਤੇ ਭੰਡਾਰ ਕਰਨ ਬਾਰੇ ਕਿਹਾ ਤਾਂ ਜੋ ਗ੍ਰਿਫਤਾਰ ਕੀਤੇ ਗਏ ਹਰ ਮੁਲਜ਼ਮ ਉਤੇ ਬਣਦੀ ਕਾਨੂੰਨੀ ਕਾਰਵਾਈ ਨੂੰ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰੱਖਿਆ ਕਮੇਟੀਆਂ ਵੱਲੋਂ ਦਿੱਤੇ ਸੁਝਾਵਾਂ ਅਤੇ ਸੂਚਨਾ ਉਪਰ ਤੁਰੰਤ ਕਾਰਵਾਈ ਕਰਨੀ ਯਕੀਨੀ ਕੀਤਾ ਜਾਵੇ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੇਫ ਪੰਜਾਬ ਚੈਟ ਬੋਟ, ਵਾਟਸ ਐਪ ਨੰਬਰ 9779100200 ਰਾਹੀਂ ਨਸ਼ਿਆਂ ਵਿਰੁੱਧ ਜਾਣਕਾਰੀ ਸਾਂਝੀ ਕਰਨ ਜਿੱਥੇ ਫ਼ੋਨ ਕਰਨ ਵਾਲੇ ਦਾ ਨਾਮ ਸਾਹਮਣੇ ਨਹੀਂ ਆਉਂਦਾ ਅਤੇ ਇਥੇ ਕੇਵਲ ਮੈਸਜ ਕਰਕੇ ਹੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਜਿਸ ਉਪਰੰਤ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਆਈ.ਏ.ਐਸ. ਅੰਡਰ ਟ੍ਰੇਨਿੰਗ ਅਭਿਮਨਯੂ ਮਲਿਕ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਐਸਪੀ ਗੁਰਦੀਪ ਸਿੰਘ ਗੋਸਲ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਸੰਜੀਵ ਕੁਮਾਰ, ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਐਸ.ਡੀ.ਐਮ ਮੋਰਿੰਡਾ ਸੁਖਪਾਲ ਸਿੰਘ, ਐਸ.ਡੀ.ਐਮ ਨੰਗਲ ਸਚਿਨ ਪਾਠਕ, ਡੀਐਸਪੀ ਅਜੈ ਸਿੰਘ, ਡੀਐਸਪੀ ਜਸ਼ਨਪ੍ਰੀਤ ਸਿੰਘ, ਡੀਐਸਪੀ ਮਨਜੀਤ ਸਿੰਘ ਔਲਖ, ਡੀਐਸਪੀ ਜਤਿੰਦਰਪਾਲ ਸਿੰਘ, ਡੀਐਸਪੀ ਕੁਲਬੀਰ ਸਿੰਘ ਸਿੱਧੂ, ਸਿਵਲ ਸਰਜਨ ਡਾ. ਬਲਵਿੰਦਰ ਕੌਰ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਮਾਨਸਿਕ ਰੋਗਾਂ ਦੇ ਮਾਹਿਰ ਡਾ. ਕੰਵਰਬੀਰ ਸਿੰਘ, ਐਕਸੀਅਨ ਮਾਈਨਿੰਗ ਤੁਸ਼ਾਰ ਗੋਇਲ, ਜ਼ਿਲ੍ਹਾ ਵਣ ਅਫਸਰ ਹਰਜਿੰਦਰ ਸਿੰਘ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਬੀਰਦਵਿੰਦਰ ਸਿੰਘ ਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Varjeet Walia , DC Ropar , Deputy Commissioner Ropar , Rupnagar , Ropar , Dr Sanjeev Kumar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD