Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 23 Jun 2025

Last updated on: Jun 24, 2025, 11:52 IST

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਦੇ ਪਿੰਡ ਬੱਬਰੀ ਨੰਗਲ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਗ੍ਰਾਮ ਪੰਚਾਇਤ ਬੱਬਰੀ ਨੰਗਲ ਦੀ ਮੌਜੂਦਾ ਪੰਚਾਇਤ ਮੈਂਬਰ ਹੈ ਅਤੇ ਉਸਦਾ ਪਤੀ ਪਿਛਲੇ 50 ਸਾਲਾਂ ਤੋਂ ਪਿੰਡ ਦੀ ਸ਼ਾਮਲਾਤ ਦੀ ਕੁੱਲ 25 ਏਕੜ ਜ਼ਮੀਨ ਵਿੱਚੋਂ ਲਗਭਗ 22 ਕਨਾਲ ਅਤੇ 11 ਮਰਲੇ ਜ਼ਮੀਨ ’ਤੇ ਖੇਤੀ ਕਰ ਰਿਹਾ ਹੈ ਅਤੇ ਉਕਤ ਜ਼ਮੀਨ ਦੀ ਜ਼ਮੀਨੀ ਮਾਲਕੀ (ਗਿਰਦਾਵਰੀ) ਵੀ ਉਸਦੇ ਨਾਮ ’ਤੇ ਹੀ ਦਰਜ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇੱਕ ਸ਼ਿਕਾਇਤ ਦੇ ਆਧਾਰ ’ਤੇ, ਬੀਡੀਪੀਓ ਦਫ਼ਤਰ ਨੇ ਉਸਨੂੰ ਇਸ ਸਬੰਧ ਵਿੱਚ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ। ਉਸਨੇ ਆਪਣੇ ਪਿੰਡ ਦੇ ਮੌਜੂਦਾ ਸਰਪੰਚ ਨੂੰ ਇਸ ਮਸਲੇ ਨੂੰ ਹੱਲ ਕਰਨ ਲਈ ਬੇਨਤੀ ਕੀਤੀ ਸੀ ਪਰ ਉਕਤ ਨਿਸ਼ਾਨ ਸਿੰਘ ਸੰਮਤੀ ਪਟਵਾਰੀ ਨੇ ਆਪਣੇ ਵਿਭਾਗ ਰਾਹੀਂ ਇਸ ਮਸਲੇ ਨੂੰ ਹੱਲ ਕਰਨ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨਿਸ਼ਾਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ। 

ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD