Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਮ ਆਦਮੀ ਪਾਰਟੀ ਲਈ ਦੋਹਰੀ ਖੁਸ਼ੀ! ਲੁਧਿਆਣਾ ਪੱਛਮੀ ਅਤੇ ਗੁਜਰਾਤ ਦੇ ਵਿਸਾਵਦਰ ਜਿਮਨੀ ਚੋਣਾਂ ਵਿੱਚ 'ਆਪ' ਉਮੀਦਵਾਰਾਂ ਦੀ ਵੱਡੀ ਜਿੱਤ

ਇਹ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹਨ - ਭਗਵੰਤ ਮਾਨ

Sanjeev Arora, AAP, Aam Aadmi Party, Aam Aadmi Party Punjab, AAP Punjab, Aman Arora,Tarunpreet Singh Sond,Laljit Singh Bhullar,Harbhajan Singh ETO,Harchand Singh Barsat,Hardeep Singh Mundian,Neel Garg,Baltej Pannu, Barinder Kumar Goel, Ludhiana

5 Dariya News

5 Dariya News

5 Dariya News

ਲੁਧਿਆਣਾ , 23 Jun 2025

Last updated on: Jun 24, 2025, 12:22 IST

ਅੱਜ ਦਾ ਦਿਨ ਆਮ ਆਦਮੀ ਪਾਰਟੀ ਲਈ ਦੋਹਰੀ ਖੁਸ਼ੀ ਲੈ ਕੇ ਆਇਆ। ਪਾਰਟੀ ਉਮੀਦਵਾਰ ਨੂੰ ਇੱਕੋ ਸਮੇਂ ਦੋ ਰਾਜਾਂ ਦੀਆਂ ਜਿਮਨੀ ਚੋਣਾਂ ਵਿੱਚ ਵੱਡੀ ਜਿੱਤ ਮਿਲੀ। ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ 'ਆਪ' ਉਮੀਦਵਾਰ ਸੰਜੀਵ ਅਰੋੜਾ ਤੋਂ ਇਲਾਵਾ, ਪਾਰਟੀ ਦੇ ਉਮੀਦਵਾਰ ਗੋਪਾਲ ਇਟਾਲੀਆ ਨੇ ਵੀ ਗੁਜਰਾਤ ਦੇ ਵਿਸਾਵਦਰ ਵਿਧਾਨ ਸਭਾ ਜਿਮਨੀ ਚੋਣ ਵਿੱਚ 17 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ।

ਇਹ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹਨ - ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਨੂੰ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ। ਉਨ੍ਹਾਂ ਆਪਣੇ ਐਕਸ ਅਕਾਊਂਟ 'ਤੇ ਲਿਖਿਆ, "ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਵਧਾਈਆਂ! ਵੱਡੇ ਫਰਕ ਨਾਲ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮ ਤੋਂ ਬਹੁਤ ਖੁਸ਼ ਹਨ। 

ਅਸੀਂ ਬਿਨਾਂ ਕਿਸੇ ਭੇਦਭਾਵ ਦੇ ਦਿਨ ਰਾਤ ਕੰਮ ਕਰ ਰਹੇ ਹਾਂ ਅਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ। ਅਸੀਂ ਜਿਮਨੀ ਚੋਣ ਦੌਰਾਨ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ।"

ਇਹ ਆਮ ਆਦਮੀ ਪਾਰਟੀ ਦੇ ਕੰਮ ਦੀ ਰਾਜਨੀਤੀ ਦੀ ਜਿੱਤ ਹੈ - ਮਨੀਸ਼ ਸਿਸੋਦੀਆ

ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਜਿੱਤ 'ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਨੇਤਾ ਅਤੇ ਪੰਜਾਬ ਵਿੱਚ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਨੇ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਅਤੇ 'ਆਪ' ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲੁਧਿਆਣਾ ਜਿਮਨੀ ਚੋਣ ਨੂੰ ਸੈਮੀਫਾਈਨਲ ਕਹਿ ਰਹੀ ਹੈ। 

ਆਮ ਆਦਮੀ ਪਾਰਟੀ ਨੇ ਸੈਮੀਫਾਈਨਲ ਜਿੱਤ ਲਿਆ ਹੈ ਅਤੇ ਹੁਣ ਭਗਵੰਤ ਮਾਨ ਜੀ ਦੀ ਅਗਵਾਈ ਹੇਠ, ਇਹ ਫਾਈਨਲ ਵੀ ਜਿੱਤੇਗੀ। ਇਹ ਜਿੱਤ ਆਮ ਆਦਮੀ ਪਾਰਟੀ ਦੀ ਕੰਮ ਦੀ ਰਾਜਨੀਤੀ ਦੀ ਜਿੱਤ ਹੈ। ਸਿਸੋਦੀਆ ਨੇ ਗੁਜਰਾਤ ਵਿੱਚ ਵਿਸਾਵਦਰ ਵਿਧਾਨ ਸਭਾ ਜਿਮਨੀ ਚੋਣ ਵਿੱਚ ਜਿੱਤ ਲਈ 'ਆਪ' ਉਮੀਦਵਾਰ ਗੋਪਾਲ ਇਟਾਲੀਆ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਹੁਣ ਉਹ ਗੁਜਰਾਤ ਵਿਧਾਨ ਸਭਾ ਵਿੱਚ ਸ਼ੇਰ ਵਾਂਗ ਗਰਜਣਗੇ ਅਤੇ ਸਿੱਖਿਆ, ਸਿਹਤ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਗੇ।

ਅਮਨ ਅਰੋੜਾ ਨੇ ਪਾਰਟੀ ਵਰਕਰਾਂ ਦਾ ਕੀਤਾ ਧੰਨਵਾਦ, ਕਿਹਾ - ਉਨ੍ਹਾਂ ਦੀ ਮਿਹਨਤ ਅਤੇ ਲਗਨ ਕਾਰਨ ਹੀ  ਇੰਨੀ ਵੱਡੀ ਜਿੱਤ ਸੰਭਵ ਹੋਈ

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਜਿੱਤ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਦਿਨ-ਰਾਤ ਮਿਹਨਤ ਅਤੇ ਲਗਨ ਕਾਰਨ ਇਹ ਜਿੱਤ ਸੰਭਵ ਹੋਈ ਹੈ। ਉਨ੍ਹਾਂ ਨੇ ਗਰਮੀ ਦੀ ਪਰਵਾਹ ਕੀਤੇ ਬਿਨਾਂ ਪੂਰੇ ਇਲਾਕੇ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਸਮਝਾਇਆ। 

'ਆਪ' ਪ੍ਰਧਾਨ ਨੇ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਨੂੰ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਉਹ ਲੁਧਿਆਣਾ ਪੱਛਮੀ ਦੇ ਵਿਕਾਸ ਨੂੰ ਨਵੀਂ ਗਤੀ ਦੇਣਗੇ ਅਤੇ ਇਲਾਕੇ ਦੇ ਸਾਰੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨਗੇ।

ਇਹ ਜਿੱਤ ਸ਼ਹਿਰੀ ਵੋਟਰਾਂ ਦੇ ਆਮ ਆਦਮੀ ਪਾਰਟੀ ਵਿੱਚ ਵਧ ਰਹੇ ਵਿਸ਼ਵਾਸ ਦਾ ਸਬੂਤ - ਹਰਪਾਲ ਚੀਮਾ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੁਧਿਆਣਾ ਪੱਛਮੀ ਵਿਧਾਨ ਸਭਾਜਿਮਨੀ ਚੋਣ ਦੇ ਨਤੀਜੇ ਪੰਜਾਬ ਦੇ ਸ਼ਹਿਰੀ ਵੋਟਰਾਂ ਦੇ ਆਮ ਆਦਮੀ ਪਾਰਟੀ ਵਿੱਚ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦੇ ਹਨ। 'ਆਪ' ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਵਿਕਾਸ ਲਈ ਕਈ ਮਹੱਤਵਪੂਰਨ ਕੰਮ ਕੀਤੇ ਹਨ ਜਿਸ ਕਾਰਨ ਪੰਜਾਬੀਆਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਕਾਫ਼ੀ ਵਧਿਆ ਹੈ।

ਇਸ ਦੇ ਨਾਲ ਹੀ, ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਸਰਕਾਰ ਵੱਲੋਂ ਪਿਛਲੇ ਤਿੰਨ-ਚਾਰ ਮਹੀਨਿਆਂ ਤੋਂ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਕਾਰਨ ਲੋਕਾਂ ਦਾ ਸਰਕਾਰ 'ਤੇ ਵਿਸ਼ਵਾਸ ਵੀ ਵਧਿਆ ਹੈ। ਇਸ ਤੋਂ ਇਲਾਵਾ, ਸਰਕਾਰ ਵੱਲੋਂ ਉਦਯੋਗਪਤੀਆਂ ਲਈ ਸ਼ੁਰੂ ਕੀਤੀ ਗਈ ਸਿੰਗਲ ਵਿੰਡੋ ਪ੍ਰਣਾਲੀ ਨੇ ਵਪਾਰੀ ਵਰਗ ਦਾ ਸਰਕਾਰ ਵਿੱਚ ਵਿਸ਼ਵਾਸ ਵਧਾਇਆ।

ਹਾਲ ਹੀ ਵਿੱਚ, ਲੁਧਿਆਣਾ ਸ਼ਹਿਰ ਦਾ ਵਿਸਥਾਰ ਲਈ 'ਆਪ' ਸਰਕਾਰ ਨੇ ਲੈਂਡ ਪੂਲਿੰਗ ਨੀਤੀ ਦੇ ਤਹਿਤ ਅਰਬਨ ਇਸਟੇਟ ਬਣਾਉਣ ਦਾ ਫੈਸਲਾ ਕੀਤਾ ਹੈ। ਇਸਦਾ ਵੋਟਰਾਂ 'ਤੇ ਵੀ ਅਸਰ ਪਿਆ ਕਿਉਂਕਿ ਇਸ ਯੋਜਨਾ ਦੇ ਤਹਿਤ ਲੋਕਾਂ ਨੂੰ ਕਿਫਾਇਤੀ ਕੀਮਤਾਂ 'ਤੇ ਰਿਹਾਇਸ਼ੀ ਪਲਾਟ ਮਿਲਣਗੇ, ਜਿਸ ਨਾਲ ਹਜ਼ਾਰਾਂ ਲੋਕਾਂ ਦਾ ਆਪਣੇ ਘਰ ਦਾ ਸੁਪਨਾ ਪੂਰਾ ਹੋ ਸਕੇਗਾ। 

ਇਸ ਯੋਜਨਾ ਰਾਹੀਂ ਕਿਸਾਨਾਂ ਨੂੰ ਜ਼ਮੀਨ ਦੀ ਮੌਜੂਦਾ ਕੀਮਤ ਤੋਂ ਚਾਰ ਤੋਂ ਪੰਜ ਗੁਣਾ ਲਾਭ ਵੀ ਮਿਲੇਗਾ। ਇਸ ਤੋਂ ਇਲਾਵਾ, ਤਹਿਸੀਲਾਂ ਵਿੱਚ ਔਨਲਾਈਨ ਰਜਿਸਟ੍ਰੇਸ਼ਨ ਅਤੇ ਇੰਤਕਾਲ ਵਰਗੀਆਂ ਸਹੂਲਤਾਂ ਕਾਰਨ ਲੋਕਾਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਮਿਲੇਗੀ ਅਤੇ ਇੱਧਰ-ਉੱਧਰ ਭੱਜ-ਨੱਠ ਨਹੀਂ ਕਰਨੀ ਪਵੇਗੀ ਇਸ ਫੈਸਲੇ ਦਾ ਵੀ ਆਮ ਲੋਕਾਂ 'ਤੇ ਅਸਰ ਪਿਆ।

'ਆਪ' ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਮਨਾਇਆ ਜਿਮਨੀ ਚੋਣ ਦੀ ਜਿੱਤ ਦਾ  ਜਸ਼ਨ

ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਵੱਡੀ ਜਿੱਤ ਤੋਂ ਬਾਅਦ, 'ਆਪ' ਆਗੂਆਂ ਅਤੇ ਵਰਕਰਾਂ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਜਿੱਤ ਦਾ ਜਸ਼ਨ ਮਨਾਇਆ। ਸੂਬੇ ਭਰ ਤੋਂ ਆਏ 'ਆਪ' ਆਗੂਆਂ ਅਤੇ ਵਰਕਰਾਂ ਨੇ ਇੱਕ ਦੂਜੇ ਨੂੰ ਲੱਡੂ ਖੁਆ ਕੇ ਜਿੱਤ ਦੀ ਵਧਾਈ ਦਿੱਤੀ ਅਤੇ ਭੰਗੜਾ ਪਾਇਆ। 

ਇਸ ਮੌਕੇ 'ਆਪ' ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਦੀਪ ਸਿੰਘ ਮੁੰਡੀਆਂ, ਹਰਭਜਨ ਸਿੰਘ ਈਟੀਓ, ਬਰਿੰਦਰ ਗੋਇਲ ਅਤੇ ਲਾਲਜੀਤ ਭੁੱਲਰ  ਵਿਸ਼ੇਸ਼ ਤੌਰ 'ਤੇ ਹਾਜਰ ਸਨ। ਇਸ ਤੋਂ ਇਲਾਵਾ ‘ਆਪ’ ਵਿਧਾਇਕ ਬੁੱਧ ਰਾਮ, ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚਨ ਸਿੰਘ ਬਰਸਟ, ਦੀਪਕ ਬਾਲੀ, ਪਾਰਟੀ ਦੇ ਬੁਲਾਰੇ ਨੀਲ ਗਰਗ, ਗੋਵਿੰਦਰ ਮਿੱਤਲ, ‘ਆਪ’ ਆਗੂ ਬਲਤੇਜ ਪੰਨੂ ਤੇ ਬਲਵਿੰਦਰ ਸਿੰਘ ਝੜਵਾਂ ਵੀ ਹਾਜ਼ਰ ਸਨ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , Aman Arora , Tarunpreet Singh Sond , Laljit Singh Bhullar , Harbhajan Singh ETO , Harchand Singh Barsat , Hardeep Singh Mundian , Neel Garg , Baltej Pannu , Barinder Kumar Goel , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD