Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿੰਦਗੀ ’ਚ ਕੁੱਝ ਬਣ ਕੇ ਦਿਖਾਉਣ ਲਈ ਠਾਣੀ ਸੋਚ ਲਾਜ਼ਮੀ ਕਾਮਯਾਬੀ ਵੱਲ ਲੈ ਕੇ ਜਾਂਦੀ ਹੈ - ਕੁਲਵੰਤ ਸਿੰਘ

ਡਿਪਟੀ ਕਮਿਸ਼ਨਰ ਨੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਕਲਾਸ ’ਚੋਂ ਮੈਰਿਟ ’ਚ ਆਏ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Kulwant Singh, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 23 Jun 2025

Last updated on: Jun 24, 2025, 14:04 IST

ਜ਼ਿੰਦਗੀ ’ਚ ਕੁੱਝ ਬਣ ਕੇ ਦਿਖਾਉਣ ਲਈ ਠਾਣੀ ਸੋਚ ਲਾਜ਼ਮੀ ਕਾਮਯਾਬੀ ਵੱਲ ਲੈ ਕੇ ਜਾਂਦੀ ਹੈ। ਅਸੀਂ ਜ਼ਿੰਦਗੀ ਵਿਚ ਜੋ ਬਣਨ ਲਈ ਸੋਚਦੇ ਹਾਂ ਉਸ ਲਈ ਆਪਣੇ ਆਪ ਰਾਹ ਖੁੱਲ੍ਹਦੇ ਨੇ, ਆਪਣੇ ਆਪ ਤੁਹਾਡੇ ਆਲੇ ਦੁਆਲੇ ਓਹੋ ਜਿਹਾ ਮਾਹੌਲ ਬਣਦਾ ਹੈ ਅਤੇ ਆਪ ਮੁਹਾਰੇ ਹੀ ਤੁਹਾਡੀ ਮੰਜ਼ਿਲ ਲਈ ਪੌੜੀਆਂ ਬਣ ਕੇ ਲੋਕ ਤੁਹਾਨੂੰ ਮਿਲ ਜਾਂਦੇ ਨੇ, ਬਸ ਗੱਲ ਹੈ ਕਿਸੇ ਟੀਚੇ ਦੀ ਪ੍ਰਾਪਤੀ ਲਈ ਠਾਣ ਲੈਣ ਦੀ। 

ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਕਲਾਸ ਵਿਚ ਮੈਰਿਟ ’ਚ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁਸ਼ਕਿਲਾਂ, ਔਕੜਾਂ, ਤਕਲੀਫ਼ਾਂ ਹਰ ਖੇਤਰ ਵਿਚ ਆਉਂਦੀਆਂ ਨੇ, ਜੋ ਕਿ ਜ਼ਿੰਦਗੀ ਦਾ ਹਿੱਸਾ ਨੇ। ਅਹੁਦਿਆਂ ਜਾਂ ਟੀਚਿਆਂ ਦੀ ਪ੍ਰਾਪਤੀ ਤੋਂ ਬਾਅਦ ਵੀ ਔਕੜਾਂ, ਮੁਸ਼ਕਿਲਾਂ ਆਉਂਦੀਆਂ ਨੇ ਪਰ ਉਨ੍ਹਾਂ ਨੂੰ ਹੱਲ ਕਰਕੇ ਅੱਗੇ ਕਿਵੇਂ ਵਧਣਾ ਹੈ ਇਹੋ ਸਿੱਖਣ ਦੀ ਲੋੜ ਹੁੰਦੀ ਹੈ। 

ਉਨ੍ਹਾਂ ਕਿਹਾ ਕਿ ਮੈਰਿਟ ’ਚ ਆਉਣ ਵਾਲਾ ਹਰ ਵਿਦਿਆਰਥੀ ਅੱਗੇ ਹੋਰ ਮਿਹਨਤ ਕਰੇ। ਜੋ ਉਹ ਬਣਨਾ ਚਾਹੁੰਦੇ ਨੇ ਉਸ ਦੀ ਪੜ੍ਹਾਈ ਕਰਨ, ਉਸ ਦੇ ਲਈ ਤਜ਼ਰਬੇ ਹਾਸਲ ਕਰਨ ਅਤੇ ਮਨ ਵਿਚ ਧਾਰ ਲੈਣ ਕਿ ਉਸ ਖੇਤਰ ਵਿਚ ਕਾਮਯਾਬ ਹੋ ਕੇ ਹੀ ਰਹਿਣਾ ਹੈ ਤਾਂ ਤੁਹਾਨੂੰ ਕਾਮਯਾਬ ਹੋਣ ’ਚ ਕੋਈ ਨਹੀਂ ਰੋਕ ਸਕਦਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਿੱਥੇ ਵਿਦਿਆਰਥੀਆਂ ਨਾਲ ਆਪਣੇ ਆਈ.ਏ.ਐਸ. ਬਣਨ ਤੱਕ ਦੇ ਸਫ਼ਰ ਬਾਰੇ ਤਜ਼ੁਰਬੇ ਸਾਂਝੇ ਕੀਤੇ ਉੱਥੇ ਹੀ ਵਿਦਿਆਰਥੀਆਂ ਪਾਸੋਂ ਉਨ੍ਹਾਂ ਦੀ ਰੁਚੀ, ਭਵਿੱਖ ਲਈ ਉਨ੍ਹਾਂ ਟੀਚਿਆਂ ਬਾਰੇ ਜਾਣਿਆ ਅਤੇ ਉਨ੍ਹਾਂ ਦੀ ਦਿਲਚਸਪੀ ਵਾਲੇ ਖੇਤਰਾਂ ਬਾਰੇ ਆਪਣੇ ਸੁਝਾਅ ਦਿੱਤੇ।ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ) ਭੁਪਿੰਦਰ ਕੌਰ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਮਿਹਨਤ ਹੀ ਹਰ ਟੀਚੇ ਦੀ ਪ੍ਰਾਪਤੀ ਦੀ ਕੂੰਜੀ ਹੈ। 

ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀ ਇਸੇ ਤਰ੍ਹਾਂ ਮਿਹਨਤ ਕਰਕੇ ਆਪਣੇ ਭਵਿੱਖ ਨੂੰ ਰੁਸ਼ਨਾਉਣ ਲਈ ਸਿਰਤੋੜ ਯਤਨ ਕਰਨ ਤਾਂ ਕਾਮਯਾਬੀ ਜ਼ਰੂਰ ਉਨ੍ਹਾਂ ਦੇ ਕਦਮ ਚੁੰਮੇਗੀ। ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਹਸਤਾਖ਼ਰ ਕੀਤੇ ਪ੍ਰਸ਼ੰਸਾ ਪੱਤਰ ਸੌਂਪੇ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ ਤੋਂ ਇਲਾਵਾ ਮੈਰਿਟ ’ਚ ਆਏ ਵਿਦਿਆਰਥੀਆਂ ਦੇ ਮਾਪੇ ਅਤੇ ਅਧਿਆਪਕ ਸਾਹਿਬਾਨ ਮੌਜੂਦ ਸਨ।

 

Tags: Kulwant Singh , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD