Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਈ ਵੀ ਅਧਿਕਾਰੀ ਡਿਪਟੀ ਕਮਿਸ਼ਨਰ ਦੀ ਲਿਖ਼ਤੀ ਆਗਿਆ ਤੋਂ ਬਿਨਾ ਸਟੇਸ਼ਨ ਨਹੀਂ ਛੱਡੇਗਾ

ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 50 ਹਜ਼ਾਰ ਰੇਤੇ ਦੀਆਂ ਬੋਰੀਆਂ ਭਰ ਕੇ ਰੱਖਣ ਦੇ ਆਦੇਸ਼

Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 23 Jun 2025

Last updated on: Jun 24, 2025, 15:51 IST

ਅਗਾਮੀ ਮੌਨਸੂਨ ਸੀਜ਼ਨ ਦੌਰਾਨ ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਸਮੂਹ ਜ਼ਿਲ੍ਹਾ ਪੱਧਰੀ ਅਤੇ ਹੇਠਲੇ ਪੱਧਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਹਨਾਂ (ਡਿਪਟੀ ਕਮਿਸ਼ਨਰ) ਦੀ ਲਿਖ਼ਤੀ ਆਗਿਆ ਤੋਂ ਬਿਨਾ ਸਟੇਸ਼ਨ ਨਾ ਛੱਡਣ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। 

ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਂ ਰਹਿੰਦੇ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰ ਸੁਖਚੈਨ ਸਿੰਘ ਪਪੜਾ, ਸਾਰੇ ਐੱਸ ਡੀ ਐੱਮ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁਖੀ ਸ਼ਾਮਿਲ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 1 ਜੁਲਾਈ ਨੂੰ ਮੌਨਸੂਨ ਆਉਣ ਦੀ ਸੰਭਾਵਨਾ ਹੈ। ਇਸ ਵਾਰ ਪਿਛਲੇ ਸਾਲਾਂ ਨਾਲੋਂ ਵੱਧ ਮੀਂਹ ਪੈਣ ਦਾ ਵੀ ਖ਼ਦਸ਼ਾ ਹੈ। ਅਜਿਹੀ ਸਥਿਤੀ ਵਿੱਚ ਜੇਕਰ ਹੜ੍ਹ ਆਉਂਦਾ ਹੈ ਤਾਂ ਫੌਰੀ ਤੌਰ ਉੱਤੇ ਰਾਹਤ ਕਾਰਜ ਕਰਨੇ ਪੈਣਗੇ। 

ਉਹਨਾਂ ਦੇ ਧਿਆਨ ਵਿੱਚ ਆਇਆ ਕਿ ਕੁਝ ਅਧਿਕਾਰੀ ਬਿਨਾ ਦੱਸੇ ਸਟੇਸ਼ਨ ਛੱਡ ਜਾਂਦੇ ਹਨ ਜਿਸ ਕਾਰਨ ਰਾਹਤ ਕਾਰਜ ਪ੍ਰਭਾਵਿਤ ਹੋ ਸਕਦੇ ਹਨ। ਇਸ ਤੋਂ ਬਚਣ ਲਈ ਉਹਨਾਂ ਅਧਿਕਾਰੀਆਂ ਨੂੰ ਬਿਨਾ ਆਗਿਆ ਸਟੇਸ਼ਨ ਤੋਂ ਬਾਹਰ ਨਾ ਜਾਣ ਲਈ ਕਿਹਾ। ਉਹਨਾਂ ਮੀਟਿੰਗ ਵਿੱਚ ਹਾਜ਼ਰ ਨਾ ਹੋਣ ਵਾਲੇ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਬਾਰੇ ਵੀ ਕਿਹਾ।

ਸ਼੍ਰੀ ਸੰਦੀਪ ਰਿਸ਼ੀ ਨੇ ਕਿਹਾ ਕਿ ਕਿਸੇ ਵੀ ਗੰਭੀਰ ਸਥਿਤੀ ਦਾ ਮੁਕਾਬਲਾ ਕਰਨ ਲਈ ਇਕ ਯੋਜਨਾਬੰਦੀ ਹੋਣੀ ਬਹੁਤ ਜ਼ਰੂਰੀ ਹੁੰਦੀ ਹੈ। ਇਸ ਲਈ ਉਹਨਾਂ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਡਿਸਟ੍ਰਿਕ ਡਿਜ਼ਾਸਟਰ ਮੈਨੇਜਮੈਂਟ ਪਲਾਨ ਅਨੁਸਾਰ ਕੰਮ ਕਰਨ ਦੀ ਹਦਾਇਤ ਕੀਤੀ।

ਉਹਨਾਂ ਕਿਹਾ ਕਿ ਹੜ੍ਹ ਵਰਗੀ ਸਥਿਤੀ ਤੋਂ ਬਚਣ ਲਈ ਸਭ ਤੋਂ ਜ਼ਰੂਰੀ ਹੈ ਕਿ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰੋਂ ਲੰਘਦੇ ਘੱਗਰ ਦਰਿਆ ਦੀ ਸਫਾਈ ਦਾ ਕੰਮ 30 ਜੂਨ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇ। ਸਾਈਫਨ ਦੀ ਸਫਾਈ ਵੀ ਜ਼ਰੂਰੀ ਹੈ। ਇਸੇ ਤਰ੍ਹਾਂ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦੇ ਛੱਪੜਾਂ ਦੀ ਸਫਾਈ ਵੀ ਤੁਰੰਤ ਮੁਕੰਮਲ ਕੀਤੀ ਜਾਵੇ। 

ਲੋਕਾਂ ਦੇ ਘਰਾਂ ਵਿੱਚ ਪਾਣੀ ਨਾ ਵੜੇ ਇਸ ਲਈ ਗਲੀਆਂ ਨਾਲੀਆਂ ਦੀ ਸਫਾਈ ਵੀ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਐੱਸ ਡੀ ਐੱਮਜ਼ ਨੂੰ ਹਦਾਇਤ ਕੀਤੀ ਕਿ ਉਹ ਅਗਲੇ ਦਿਨਾਂ ਦੌਰਾਨ ਨਿੱਜੀ ਤੌਰ ਉੱਤੇ ਸੰਭਾਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ। ਪਿੰਡਾਂ ਦੀ ਤਰਜ਼ ਉੱਤੇ ਸ਼ਹਿਰਾਂ ਨੂੰ ਵੀ ਬਰਸਾਤੀ ਪਾਣੀ ਤੋਂ ਬਚਾਉਣ ਦੀ ਲੋੜ ਹੈ। ਇਸ ਲਈ ਸ਼ਹਿਰਾਂ ਦੇ ਸੀਵਰੇਜ ਅਤੇ ਗਲੀਆਂ ਨਾਲੀਆਂ ਦੀ ਸਫਾਈ ਵੀ ਤੁਰੰਤ ਸ਼ੁਰੂ ਕਰਵਾਈ ਜਾਵੇ। 

ਇਸ ਕੰਮ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਸੁਪਰ ਸਕਸ਼ਨਿੰਗ ਅਤੇ ਜੈਟਿੰਗ ਮਸ਼ੀਨਾਂ ਦੀ ਪੂਰੀ ਵਰਤੋਂ ਕਰਨ ਬਾਰੇ ਕਿਹਾ ਗਿਆ। ਇਹ ਮਸ਼ੀਨਾਂ ਨੂੰ ਚਲਾਉਣ ਦੀ ਜਿੰਮੇਵਾਰੀ ਸੀਵਰੇਜ ਬੋਰਡ ਦੀ ਹੈ। ਉਹਨਾਂ ਸਪੱਸ਼ਟ ਕਿਹਾ ਕਿ ਜੇਕਰ ਸ਼ਹਿਰਾਂ ਵਿੱਚ ਪਾਣੀ ਰੁਕਿਆ ਤਾਂ ਲਈ ਕਾਰਜਕਾਰੀ ਅਫ਼ਸਰ ਨਿੱਜੀ ਤੌਰ ਉੱਤੇ ਜਿੰਮੇਵਾਰ ਹੋਣਗੇ।

ਉਹਨਾਂ ਵਧੀਕ ਡਿਪਟੀ ਕਮਿਸ਼ਨਰ (ਵ) ਨੂੰ ਕਿਹਾ ਕਿ ਜੇਕਰ ਉਹਨਾਂ ਦੇ ਪੱਧਰ ਉੱਤੇ ਮਗਨਰੇਗਾ ਕੰਮਾਂ ਦੀਆਂ ਮਨਜੂਰੀਆਂ ਬਕਾਇਆ ਹਨ, ਤਾਂ ਤੁਰੰਤ ਜਾਰੀ ਕੀਤੀਆਂ ਜਾਣ। ਸਫਾਈ ਸਬੰਧੀ ਕਰਵਾਏ ਗਏ ਡਰੋਨ ਸਰਵੇ ਮੁਤਾਬਿਕ ਕੰਮ ਸ਼ੁਰੂ ਕੀਤੇ ਜਾਣ। ਬਰਸਾਤੀ ਮੌਸਮ ਤੋਂ ਪਹਿਲਾਂ ਪਹਿਲਾਂ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 50 ਹਜ਼ਾਰ ਰੇਤੇ ਦੀਆਂ ਬੋਰੀਆਂ ਭਰ ਕੇ ਰੱਖਣ ਦੇ ਆਦੇਸ਼ ਦਿੱਤੇ ਗਏ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਪੈਦਾ ਹੋਣ ਉੱਤੇ ਇਹਨਾਂ ਵੀ ਵਰਤੋਂ ਕੀਤੀ ਜਾ ਸਕੇ।

ਉਹਨਾਂ ਕਿਹਾ ਕਿ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ ਕੀਤੇ ਜਾ ਚੁੱਕੇ ਹਨ। ਰਾਹਤ ਕੈਂਪਾਂ ਦੀ ਸੂਚੀ, ਕਮਿਊਨੀਕੇਸ਼ਨ ਪਲਾਨ, ਹੌਟ ਸਪੌਟ ਸਥਾਨਾਂ ਦੀ ਸੂਚੀ ਵੀ ਤਿਆਰ ਕਰ ਲਈ ਗਈ ਹੈ। ਇਸੇ ਤਰ੍ਹਾਂ ਮੁੱਖ ਖੇਤੀਬਾੜੀ ਅਫ਼ਸਰ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਲਈ ਹਰਾ ਅਤੇ ਸੁੱਕਾ ਚਾਰਾ ਪ੍ਰਬੰਧ ਕਰਨ ਬਾਰੇ ਕਿਹਾ ਗਿਆ। 

ਉਹਨਾਂ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਪ੍ਰਬੰਧ ਸਮੇਂ ਸਿਰ ਮੁਕੰਮਲ ਨਾ ਹੋਣ ਦੀ ਸੂਰਤ ਵਿੱਚ ਇੱਕ ਦੂਜੇ ਖ਼ਿਲਾਫ਼ ਦੋਸ਼ ਮੜ੍ਹਨ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਵਿੱਚ ਹਾਜ਼ਰ ਡਰੇਨੇਜ ਵਿਭਾਗ ਦੇ ਐਕਸੀਅਨ ਸ਼੍ਰੀ ਗੁਨਦੀਪ ਬਾਂਸਲ ਨੇ ਦੱਸਿਆ ਕਿ ਘੱਗਰ ਦਰਿਆ ਵਿੱਚ 25000 ਕਿਊਸਿਕ ਪਾਣੀ ਚੱਲਣ ਦੀ ਸਮਰੱਥਾ ਹੈ। 

ਪਿਛਲੇ ਸਾਲ 745-46 ਫੁੱਟ ਤੱਕ ਪਾਣੀ ਚੱਲਿਆ ਸੀ। ਇਸ ਵਾਰ ਵੀ ਉਮੀਦ ਹੈ ਕਿ ਪਾਣੀ ਇਸ ਪੱਧਰ ਤੋਂ ਘੱਟ ਹੀ ਚੱਲੇਗਾ। ਉਹਨਾਂ ਕਿਹਾ ਕਿ ਪਿਛਲੇ ਸਾਲ ਮਕਰੋੜ ਸਾਹਿਬ ਤੋਂ ਕੜ੍ਹੈਲ ਤੱਕ ਬੰਨ੍ਹ ਨੂੰ 15 ਫੁੱਟ ਚੌੜਾ ਕੀਤਾ ਗਿਆ ਸੀ। ਇਸ ਵਾਰ ਵੀ ਰਹਿੰਦੇ ਬੰਨ੍ਹਾਂ ਦੀ ਮਜ਼ਬੂਤੀ ਲਗਾਤਾਰ ਜਾਰੀ ਹੈ। 

ਡਿਪਟੀ ਕਮਿਸ਼ਨਰ ਨੇ ਭਰੋਸਾ ਜਤਾਇਆ ਪਿਛਲੇ ਸਾਲ ਮਕਰੋੜ ਸਾਹਿਬ ਤੋਂ ਕੜ੍ਹੈਲ ਤੱਕ ਬੰਨ੍ਹ ਨੂੰ 15 ਫੁੱਟ ਚੌੜਾ ਕਰਨ ਨਾਲ ਸਥਿਤੀ ਨੂੰ ਕਾਬੂ ਹੇਠ ਕਰਕੇ ਰੱਖਣ ਵਿੱਚ ਬਹੁਤ ਮਦਦ ਮਿਲੇਗੀ।

 

Tags: Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD