Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਕਈ ਬ੍ਰਾਂਚਾਂ ਦਾ ਰਿਕਾਰਡ ਲਿਆ ਕਬਜ਼ੇ ਵਿੱਚ, ਤੁਰੰਤ ਦਿਸ਼ਾ ਨਿਰਦੇਸ਼ ਵੀ ਜਾਰੀ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jitendra Jorwal

Web Admin

Web Admin

5 Dariya News

ਪਟਿਆਲਾ , 24 Jun 2025

Last updated on: Jun 24, 2025, 18:10 IST

ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਮੰਗਲਵਾਰ ਦੁਪਹਿਰ ਦੇ ਖਾਣੇ ਦੇ ਤੁਰੰਤ ਬਾਅਦ ਪਟਿਆਲਾ ਪੁੱਜੇ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਕਮਿਸ਼ਨਰ ਦੇ ਨਾਲ ਆਬਕਾਰੀ ਅਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਵੱਖ-ਵੱਖ ਬਰਾਂਚਾਂ ਵਿੱਚ ਜਾ ਕੇ ਜਾਇਜਾ ਲਿਆ ਅਤੇ ਇੱਥੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜਰੀ ਜਾਂਚਣ ਦੇ ਨਾਲ ਨਾਲ ਉਹਨਾਂ ਦੇ ਮੇਜਾਂ ਉੱਤੇ ਪਈਆਂ ਫਾਈਲਾਂ ਦੀ ਵੀ ਜਾਂਚ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਉਨ੍ਹਾਂ ਦੀ ਇਹ ਚੈਕਿੰਗ ਵਿਸ਼ੇਸ਼ ਕਰਕੇ ਕਈ ਫਾਈਲਾਂ ਅਤੇ ਕੇਸਾਂ ਦਾ ਨਿਪਟਾਰਾ ਕਰਨ ਵਿੱਚ ਹੋ ਰਹੀ ਦੇਰੀ ਦਾ ਕਾਰਨ ਜਾਨਣਾ ਹੈ। ਇਸ ਦੌਰਾਨ ਵਿੱਤ ਮੰਤਰੀ ਅਤੇ ਕਮਿਸ਼ਨਰ ਐਕਸਾਈਜ਼ ਵਿਭਾਗ ਨੇ ਕਈ ਤਰ੍ਹਾਂ ਦੇ ਦਸਤਾਵੇਜ ਆਪਣੇ ਕਬਜ਼ੇ ਵਿੱਚ ਲਏ ਅਤੇ ਕਈਆਂ ਦੀ ਸੂਚੀ ਬਣਾ ਕੇ ਅਗਲੇਰੀ ਕਾਰਵਾਈ ਲਈ ਆਦੇਸ਼ ਦਿੱਤੇ।

ਸਰਕਾਰੀ ਦਸਤਾਵੇਜੀ ਫਾਈਲਾਂ ਦੇ ਨਾਲ ਨਾਲ ਉਨਾਂ ਨੇ ਐਕਸਾਈਜ਼ ਵਿਭਾਗ ਵਿੱਚ ਚੱਲ ਰਹੇ ਕੰਮ ਕਾਜ ਜਿਸ ਵਿੱਚ ਈ ਆਫਿਸ ਮੁੱਖ ਰੂਪ ਨਾਲ ਸ਼ਾਮਿਲ ਹੈ, ਦੀ ਵੀ ਜਾਂਚ ਕੀਤੀ ਅਤੇ ਇਹ ਦੇਖਣ ਦੀ ਕੋਸ਼ਿਸ਼ ਕੀਤੀ ਕਿ ਇੱਕ ਕੇਸ ਜਾਂ ਫਾਈਲ ਨਿਪਟਾਉਣ ਵਿੱਚ ਕਿੰਨੀ ਦੇਰੀ ਹੋ ਰਹੀ ਹੈ ਅਤੇ ਕੀ ਇਹ ਕੰਮ ਤੁਰੰਤ ਹੋ ਰਹੇ ਨੇ ਜਾ ਇੱਕ ਦੋ ਦਿਨ ਦੀ ਕੁਤਾਹੀ ਵੀ ਵਰਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਕੰਮ ਕਰਨ ਜਾਂ ਫਾਇਲ ਨਿਪਟਾਉਣ ਵਿੱਚ ਦੇਰੀ ਵੀ ਭ੍ਰਿਸ਼ਟਾਚਾਰ ਮੰ‌ਨਿਆ ਜਾਵੇਗਾ।

ਇਸ ਦੌਰਾਨ ਵਿੱਤ ਮੰਤਰੀ ਨੇ ਵੱਖ ਵੱਖ ਬਰਾਂਚਾਂ ਦੇ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਵੀ ਤਲਬ ਕੀਤਾ ਅਤੇ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਮੌਕੇ ਉਤੇ ਮੌਜੂਦ ਨਹੀਂ ਸੀ ਉਹਨਾਂ ਦੀ ਹਾਜ਼ਰੀ ਵੀ ਜਾਂਚੀਅਤੇ ਜਿਹੜੇ ਅਧਿਕਾਰੀ ਬਿਨਾਂ ਮੂਵਮੈਂਟ ਰਜਿਸਟਰ ਭਰੇ ਆਪਣੇ ਡੈਪੂਟੇਸ਼ਨ ਵਾਲੇ ਸਥਾਨ ਉਤੇ ਗਏ ਹੋਏ ਸਨ ਉਹਨਾਂ ਦੀ ਵੀ ਪੜਤਾਲ ਕੀਤੀ। ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ, ਕਰ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕੰਮ ਵਿੱਚ ਦੇਰੀ ਕਰਦਾ ਹੈ ਤਾਂ ਉਹ ਵੀ ਭ੍ਰਿਸ਼ਟਾਚਾਰ ਦਾ ਹਿੱਸਾ ਹੈ ਉਹਨਾਂ ਕਿਹਾ ਕਿ ਨੈਗਟਿਵ ਰਿਪੋਰਟ ਜਾਂ ਪੋਜੀਟਿਵ ਰਿਪੋਰਟ ਦੇਣੀ ਉਸ ਅਧਿਕਾਰੀ ਦਾ ਅਧਿਕਾਰ ਖੇਤਰ ਹੈ ਲੇਕਿਨ ਕੰਮ ਵਿੱਚ ਕਿਸੇ ਵੀ ਤਰਾਂ ਦੀ ਜਾਣ ਬੁਝ ਕੇ ਕੀਤੀ ਹੋਈ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਆਬਕਾਰੀ ਮੰਤਰੀ ਨੇ ਕਿਹਾ ਕਿ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਬਿਨਾਂ ਮੂਵਮੈਂਟ ਰਜਿਸਟਰ ਭਰੇ ਦਫਤਰ ਵਿੱਚ ਮੌਜੂਦ ਨਹੀਂ ਹੈ ਉਹਨਾਂ ਦੇ ਖਿਲਾਫ ਕਾਰਵਾਈ ਕੀਤੀ ਜਾਏਗੀ। ਉਹਨਾਂ ਦੱਸਿਆ ਕਿ ਕੁਝ ਬਰਾਂਚਾਂ ਦਾ ਰਿਕਾਰਡ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਕੁਝ ਅਧਿਕਾਰੀਆਂ ਦੀ ਪੜਤਾਲ ਕਰਨ ਲਈ ਕਹਿ ਦਿੱਤਾ ਗਿਆ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਹਰਪਾਲ ਚੀਮਾ ਨੇ ਕਿਹਾ ਕਿ ਹਾਈਵੇ ਉਤੇ ਜਿਹੜੇ ਕਮਰਸ਼ੀਅਲ ਵਾਹਨ ਚੱਲ ਰਹੇ ਹਨ ਖਾਸ ਤੌਰ ਉਤੇ ਭਾਰੀ ਵਾਹਨ, ਜਿਨ੍ਹਾਂ ਵੱਲੋਂ ਜੀਐਸਟੀ ਦੀ ਚੋਰੀ ਕੀਤੀ ਜਾਂਦੀ ਹੈ ਜਾਂ ਕਿਸੇ ਹੋਰ ਤਰਾਂ ਦੀ ਕਰ ਸੰਬੰਧੀ ਕੁਤਾਹੀ ਕਰੀ ਜਾ ਰਹੀ ਹੈ ਉਹਨਾਂ ਖ਼ਿਲਾਫ਼ ਪਹਿਲਾਂ ਵੀ ਕਾਰਵਾਈ ਕੀਤੀ ਗਈ ਸੀ ਅਤੇ ਅੱਗੇ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਏਗੀ। ਐਡਵੋਕੇਟ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਿਨ੍ਹਾਂ ਮੁੱਦਿਆਂ ਉਤੇ ਪੰਜਾਬ ਦੀ ਸੱਤਾ ਵਿੱਚ ਆਈ ਸੀ ਉਹਨਾਂ ਸਾਰੇ ਮੁੱਦਿਆਂ ਦਾ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇੱਕ ਪਾਰਦਰਸ਼ੀ ਅਤੇ ਇਮਾਨਦਾਰ ਸਰਕਾਰ ਦੇਣ ਦੇ ਨਾਲ ਨਾਲ ਸਮਾਂਬੱਧ ਤਰੀਕੇ ਨਾਲ ਉਹਨਾਂ ਦੇ ਕੰਮ ਵੀ ਕੀਤੇ ਜਾਣਗੇ। 

ਇਸ ਮੌਕੇ ਉਨ੍ਹਾਂ ਦੇ ਨਾਲ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ,  ਡਾਇਰੈਕਟਰ ਇਨਵੇਸਟੀਗੇਸ਼ਨ ਜਸਕਰਨ ਸਿੰਘ ਬਰਾੜ, ਵਧੀਕ ਡਾਇਰੈਕਟਰ ਐਕਸਾਇਜ ਐਂਡ ਟੈਕਸੇਸ਼ਨ ਗੁਰਪ੍ਰੀਤ ਸਿੰਘ, ਏ.ਆਈ.ਜੀ. ਸੁਖਮਿੰਦਰ ਸਿੰਘ ਚੌਹਾਨ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jitendra Jorwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD