Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਪੱਛਮੀ ਵਿੱਚ 'ਆਪ'-ਭਾਜਪਾ ਵਿਚਾਲੇ ਗੁਪਤ ਸਮਝੌਤੇ ਦਾ ਦੋਸ਼ ਲਗਾਇਆ

ਗੁਜਰਾਤ ਦੀ ਉਦਾਹਰਣ ਦਿੰਦੇ ਹੋਏ, ਭਾਜਪਾ ਕਾਂਗਰਸ ਵਿਰੁੱਧ 'ਆਪ' ਨੂੰ ਪ੍ਰਮੋਟ ਕਰਨ ਦਾ ਦਾਅਵਾ ਕੀਤਾ

Amrinder Singh Raja Warring, Congress, Punjab Congress, Amarinder Singh Raja Warring

5 Dariya News

5 Dariya News

5 Dariya News

ਚੰਡੀਗੜ੍ਹ , 24 Jun 2025

Last updated on: Jun 25, 2025, 11:43 IST

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਗਾਇਆ ਹੈ ਕਿ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਇੱਕ ਗੁਪਤ ਸਮਝੌਤਾ ਹੋਇਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਦੋਵੇਂ ਪਾਰਟੀਆਂ ਇਕੱਠੀਆਂ ਹੋ ਗਈਆਂ ਸਨ, ਕਿਉਂਕਿ ਦੋਵੇਂ ਪੰਜਾਬ ਅਤੇ ਗੁਜਰਾਤ ਵਿੱਚ ਕਾਂਗਰਸ ਤੋਂ ਡਰਦੀਆਂ ਸਨ।

ਇੱਥੇ ਇੱਕ ਬਿਆਨ ਵਿੱਚ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪਾਰਟੀ ਵਿੱਚ ਕਿਸੇ ਵੀ ਧੜੇਬੰਦੀ ਬਾਰੇ ਅਟਕਲਾਂ ਨੂੰ ਖਾਰਜ ਕਰ ਦਿੱਤਾ, ਜਿਸਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਪਾਰਟੀ ਦੀ ਹਾਰ ਦਾ ਕਾਰਨ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸੇ ਅੰਦਰੂਨੀ ਲੜਾਈ ਕਾਰਨ ਨਹੀਂ ਹਾਰੀ ਹੈ, ਕਾਂਗਰਸ ਇਸ ਲਈ ਹਾਰੀ ਕਿਉਂਕਿ 'ਆਪ' ਅਤੇ ਭਾਜਪਾ ਸਾਡੇ ਵਿਰੁੱਧ ਇਕੱਠੇ ਹੋ ਗਏ ਸਨ। 

ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਆਪਣੀਆਂ ਵੋਟਾਂ ਦਾ ਕਾਫ਼ੀ ਹਿੱਸਾ 'ਆਪ' ਉਮੀਦਵਾਰ ਨੂੰ ਟ੍ਰਾਂਸਫਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਿਰਫ ਇਕ ਸਾਲ ਬਾਅਦ ਭਾਜਪਾ ਦਾ ਵੋਟ ਸ਼ੇਅਰ ਆਮ ਚੋਣਾਂ ਵਿੱਚ ਮਿਲੀ ਵੋਟ ਪ੍ਰਤੀਸ਼ਤ ਨਾਲੋਂ ਅੱਧਾ ਘੱਟ ਗਿਆ। ਜਦਕਿ ਇਸਦੇ ਉਲਟ 'ਆਪ' ਦਾ ਵੋਟ ਪ੍ਰਤੀਸ਼ਤ ਇਨ੍ਹਾਂ ਚੋਣਾਂ ਵਿੱਚ ਮਿਲੀ ਵੋਟ ਪ੍ਰਤੀਸ਼ਤ ਨਾਲੋਂ ਦੁੱਗਣਾ ਹੋ ਗਿਆ।

ਉਨ੍ਹਾਂ ਨੇ ਵੇਰਵੇ ਦਿੰਦੇ ਹੋਏ, ਕਿਹਾ ਕਿ 2024 ਦੀਆਂ ਆਮ ਚੋਣਾਂ ਵਿੱਚ ਲੁਧਿਆਣਾ ਪੱਛਮੀ ਵਿੱਚ ਭਾਜਪਾ ਦਾ ਵੋਟ ਪ੍ਰਤੀਸ਼ਤ 41 ਪ੍ਰਤੀਸ਼ਤ ਸੀ, ਜੋ ਇਸ ਵਾਰ ਘੱਟ ਕੇ 22 ਪ੍ਰਤੀਸ਼ਤ ਰਹਿ ਗਿਆ। ਜਦਕਿ 2024 ਵਿੱਚ 'ਆਪ' ਦਾ ਵੋਟ ਪ੍ਰਤੀਸ਼ਤ 20 ਪ੍ਰਤੀਸ਼ਤ ਸੀ, ਜੋ ਇਸ ਵਾਰ 39 ਪ੍ਰਤੀਸ਼ਤ ਹੋ ਗਿਆ। ਇਸ ਦੇ ਮੁਕਾਬਲੇ, ਕਾਂਗਰਸ ਦਾ ਵੋਟ ਪ੍ਰਤੀਸ਼ਤ ਲਗਭਗ ਉਹੀ ਰਿਹਾ, ਕਿਉਂਕਿ 2024 ਵਿੱਚ ਇਹ 28 ਪ੍ਰਤੀਸ਼ਤ ਸੀ, ਜਦੋਂ ਕਿ ਇਸ ਵਾਰ ਇਹ 27 ਪ੍ਰਤੀਸ਼ਤ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਾਰਨ ਕਿਸੇ 'ਤੇ ਵੀ ਨਹੀਂ ਛਿਪਿਆ ਹੈ, ਕਿਉਂਕਿ ਭਾਜਪਾ ਨੇ ਜਾਣਬੁੱਝ ਕੇ ਆਪਣੇ ਉਮੀਦਵਾਰ ਦਾ ਐਲਾਨ ਕਰਨ ਵਿੱਚ ਦੇਰੀ ਕੀਤੀ ਅਤੇ ਸਹੀ ਢੰਗ ਨਾਲ ਪ੍ਰਚਾਰ ਵੀ ਨਹੀਂ ਕੀਤਾ। ਇਸ ਤੋਂ ਇਲਾਵਾ, ਬਿਨ੍ਹਾਂ ਕਿਸੇ ਦਾ ਨਾਂਮ ਲਏ ਟਿੱਪਣੀ ਕੀਤੀ ਕਿ ਪੰਜਾਬ ਦੇ ਇੱਕ ਸੀਨੀਅਰ ਭਾਜਪਾ ਆਗੂ ਅਤੇ ਇੱਕ ਸੀਨੀਅਰ 'ਆਪ' ਆਗੂ ਵਿਚਕਾਰ ਨੇੜਲੇ ਦੋਸਤਾਨਾ ਸਬੰਧ ਬਹੁਤ ਜਾਣੇ-ਪਛਾਣੇ ਹਨ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਕਿ ਨਾ ਸਿਰਫ਼ ਪੰਜਾਬ ਵਿੱਚ, ਸਗੋਂ ਗੁਜਰਾਤ ਵਿੱਚ ਵੀ ਭਾਜਪਾ ਕਾਂਗਰਸ ਦੇ ਵਿਰੁੱਧ 'ਆਪ' ਨੂੰ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਜਾਣਬੁੱਝ ਕੇ ਵਿਸਾਵਦਰ ਵਿਧਾਨ ਸਭਾ ਹਲਕੇ ਵਿੱਚ 'ਆਪ' ਦੇ ਖਿਲਾਫ ਇੱਕ ਨਵੇਂ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ, ਜਿਸ ਨਾਲ 'ਆਪ' ਦੀ ਜਿੱਤ ਨੂੰ ਸੌਖਾ ਬਣਾਇਆ ਗਿਆ, ਤਾਂ ਜੋ ਕਾਂਗਰਸ ਨਾਲ ਵਿਰੋਧੀ ਧਿਰ ਦੀ ਜਗ੍ਹਾ ਹਾਸਲ ਕਰਨ ਵਿੱਚ ਮਦਦ ਮਿਲ ਸਕੇ।

ਕਾਂਗਰਸ ਵਿੱਚ ਅੰਦਰੂਨੀ ਲੜਾਈ ਦੀਆਂ ਅਟਕਲਾਂ 'ਤੇ, ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਉਹ ਮੁੜ ਤੋਂ ਦੁਹਰਾਉਂਦੇ ਹਨ ਕਿ ਕਾਂਗਰਸ ਇੱਕਜੁੱਟ ਅਤੇ ਇਕੱਠੀ ਹੈ। ਸਿਰਫ਼ ਵਿਚਾਰਾਂ ਦੇ ਮਤਭੇਦ ਦਾ ਮਤਲਬ ਇਹ ਨਹੀਂ ਹੈ ਕਿ ਅਸੀਂ ਵੰਡੇ ਹੋਏ ਹਾਂ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹੋਰਨਾਂ ਸਮੇਤ ਸੀਨੀਅਰ ਲੀਡਰਸ਼ਿਪ ਨੇ ਦਿਨ-ਰਾਤ ਕੰਮ ਕੀਤਾ। 

ਇਸ ਤੋਂ ਇਲਾਵਾ, ਉਹ ਨਾਮਜ਼ਦਗੀ ਵਾਲੇ ਦਿਨ ਤੋਂ ਹੀ ਨਿੱਜੀ ਤੌਰ 'ਤੇ ਉੱਥੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਹੋਣ ਦੇ ਨਾਤੇ, ਉਨ੍ਹਾਂ ਨੂੰ ਹੋਰ ਪਾਰਟੀ ਗਤੀਵਿਧੀਆਂ ਅਤੇ ਪ੍ਰੋਗਰਾਮਾਂ ਨੂੰ ਵੀ ਅੰਜਾਮ ਦੇਣਾ ਪੈਂਦਾ ਸੀ, ਜੋ ਕਿ ਏ.ਆਈ.ਸੀ.ਸੀ. ਦੁਆਰਾ ਤਿਆਰ ਕੀਤੇ ਗਏ ਸਨ। ਇਨ੍ਹਾਂ ਵਿੱਚ 'ਸੰਵਿਧਾਨ ਬਚਾਓ ਮੀਟਿੰਗਾਂ' ਅਤੇ ਜ਼ਮੀਨੀ ਪੱਧਰ ਦੇ ਵਰਕਰਾਂ ਤੱਕ ਪਹੁੰਚਣਾ ਸ਼ਾਮਲ ਸੀ।

ਵੜਿੰਗ ਨੇ ਕਾਂਗਰਸ 'ਤੇ ਮੀਡੀਆ ਟ੍ਰਾਇਲ ਦਾ ਦੋਸ਼ ਲਗਾਉਂਦੇ ਹੋਏ, ਪੁੱਛਿਆ ਕਿ ਮੀਡੀਆ ਆਮ ਆਦਮੀ ਪਾਰਟੀ ਨੂੰ ਉਹੀ ਸਵਾਲ ਕਿਉਂ ਨਹੀਂ ਪੁੱਛ ਰਿਹਾ ਸੀ, ਜਦਕਿ ਪਿਛਲੇ ਕੁਝ ਦਿਨਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਕਿਉਂ ਨਹੀਂ ਆਏ ਸਨ ਅਤੇ ਨਾ ਹੀ ਉਹ ਪਾਰਟੀ ਦੇ ਅਖੀਰਲੇ ਰੋਡ ਸ਼ੋਅ ਵਿੱਚ ਸ਼ਾਮਲ ਹੋਏ ਸਨ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD