Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਰਜੀਤ ਵਾਲੀਆਂ ਨੇ ਖਿਡਾਰੀ ਜਸਪ੍ਰੀਤ ਸਿੰਘ ਨਾਲ ਮੁਲਾਕਾਤ ਕਰਦਿਆਂ ਦਿੱਤੀ ਵਧਾਈ

ਕੈਕਿੰਗ ਖੇਡ ਦੇ ਇਸ ਖਿਡਾਰੀ ਨੇ ਏਸ਼ੀਅਨ ਚੈਂਪੀਅਨਸ਼ਿਪ 'ਚ ਤੀਜਾ ਸਥਾਨ ਕੀਤਾ ਹਾਸਲ

Varjeet Walia, DC Ropar, Deputy Commissioner Ropar, Rupnagar, Ropar, Dr Sanjeev Kumar, Sanjeev Kumar, Punjab Admin, SDM Rupnagar

Web Admin

Web Admin

5 Dariya News

ਰੂਪਨਗਰ , 25 Jun 2025

Last updated on: Jun 25, 2025, 15:25 IST

ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆਂ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਤੀਜਾ ਸਥਾਨ ਹਾਸਲ ਕਰਨ ਵਾਲੇ ਕੈਕਿੰਗ ਦੇ ਖਿਡਾਰੀ ਜਸਪ੍ਰੀਤ ਸਿੰਘ ਨਾਲ ਮੁਲਾਕਾਤ ਕਰਦਿਆਂ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਵੀ ਮੱਲ੍ਹਾਂ ਮਾਰਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਜ਼ਿਕਰਯੋਗ ਹੈ ਕਿ ਰੋਪੜ ਸ਼ਹਿਰ ਦੇ ਖਿਡਾਰੀ ਜਸਪ੍ਰੀਤ ਸਿੰਘ ਨੇ ਕੈਕਿੰਗ ਖੇਡ ਵਿੱਚ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਕੇ-4 1000 ਮੀਟਰ ਰੇਸ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ। 

ਇਹ ਚੈਂਪੀਅਨਸ਼ਿਪ ਥਾਈਲੈਂਡ ਵਿਖੇ 12 ਤੋਂ 15 ਜੂਨ 2025 ਤੱਕ ਹੋਈ ਸੀ। ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਖੇਡਾਂ ਦੇ ਪ੍ਰਸਾਰ ਅਤੇ ਖਿਡਾਰੀਆਂ ਦੇ ਸਰਬਪੱਖੀ ਵਿਕਾਸ ਲਈ ਲਾਮਿਸਾਲ ਕਦਮ ਚੁੱਕ ਰਹੀ ਹੈ, ਸੂਬੇ ਵਿਚ ਖਿਡਾਰੀਆਂ ਲਈ ਸਾਜਗਾਰ ਮਾਹੌਲ ਅਤੇ ਹਰ ਲੋੜੀਂਦੀ ਸਹੂਲਤ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪੋ-ਆਪਣੀ ਖੇਡ ਵਿਚ ਹੋਰ ਤਰੱਕੀਆਂ ਕਰ ਸਕਣ। 

ਉਨ੍ਹਾਂ ਕਿਹਾ ਕਿ ਇਸ ਖਿਡਾਰੀ ਨੇ ਪੂਰੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਜਸਪ੍ਰੀਤ ਸਿੰਘ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਖਿਡਾਰੀ ਜਸਪ੍ਰੀਤ ਸਿੰਘ ਨੂੰ ਕੈਕਿੰਗ ਖੇਡ ਵਿੱਚ ਹੋਰ ਬੁਲੰਦੀਆਂ ਛੋਹਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। 

ਉਨ੍ਹਾਂ ਨੇ ਖਿਡਾਰੀ ਜਸਪ੍ਰੀਤ ਸਿੰਘ ਨੂੰ ਤਾਕੀਦ ਕੀਤੀ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਜਿਹੜੀ ਵੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ ਉਸ ਦਾ ਭਰਪੂਰ ਲਾਹਾ ਲੈੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਨਾਮਣਾ ਖੱਟਿਆ ਜਾਵੇ। ਇਸ ਮੌਕੇ ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਖਿਡਾਰੀ ਜਸਪ੍ਰੀਤ ਸਿੰਘ ਦੇ ਪਿਤਾ ਇੰਦਰਜੀਤ ਸਿੰਘ, ਖੇਡ ਵਿਭਾਗ ਦੇ ਕੋਚ ਲਵਜੀਤ ਸਿੰਘ ਕੰਗ ਅਤੇ ਕੋਚ ਇੰਦਰਜੀਤ ਸਿੰਘ ਵੀ ਹਾਜ਼ਰ ਸਨ।

 

Tags: Varjeet Walia , DC Ropar , Deputy Commissioner Ropar , Rupnagar , Ropar , Dr Sanjeev Kumar , Sanjeev Kumar , Punjab Admin , SDM Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD