Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ ਮੈਰਿਟ ਦੇ ਆਧਾਰ ’ਤੇ 54 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ - ਐਡਵੋਕੈਟ ਅਮਰਪਾਲ ਸਿੰਘ

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 25 Jun 2025

Last updated on: Jun 25, 2025, 15:59 IST

ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਿਰੋਲ ਮੈਰਿਟ ਦੇ ਆਧਾਰ ’ਤੇ 54 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਨੌਜਵਾਨ ਲੜਕੇ-ਲੜਕੀਆਂ ਦੀ ਯੋਗਤਾ ਦਾ ਮੁੱਲ ਪਾਇਆ ਹੈ, ਇੱਕ ਨਹੀਂ ਬਲਕਿ 3-3 ਸਰਕਾਰੀ ਨੌਕਰੀਆਂ ਲਈ ਚੋਣ ਹੋਈ ਹੈ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਗੱਲਬਾਤ ਦੌਰਾਨ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਿਰੋਲ ਮੈਰਿਟ ਦੇ ਆਧਾਰ ’ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। 

ਹਰ ਮਹੀਨੇ 300 ਯੂਨਿਟ ਬਿਜਲੀ ਮਾਫੀ ਦੀ ਸਹੂਲਤ ਦਿੱਤੀ ਗਈ ਹੈ। ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ, ਜਿਸ ਵਿੱਚ ਮਰੀਜ ਆਪਣਾ ਮੁਫਤ ਇਲਾਜ ਕਰਵਾ ਰਹੇ ਹਨ। ਰਾਜ ਸਰਕਾਰ ਵਲੋਂ ਸੂਬੇ ਅੰਦਰ ਵਿਕਾਸ ਕਾਰਜ ਕਰਵਾਉਣ ਦੇ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਗਈ ਹੈ, ਜਿਸ ਦੀ ਲੋਕਾਂ ਵਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ। 

ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਗਿਆ ਹੈ, ਉਸਦੇ ਨਾਲ ਨਸ਼ਾ ਪੀੜਤਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਸਰਕਾਰ ਨਾਲ ਸਹਿਯੋਗ ਕਰਨ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾਉਣ ਲਈ ਅੱਗੇ ਆਉਣ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD