Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਰਾਜਨੀਤੀ ਵਿੱਚ ਦਿਲਚਸਪੀ ਲੈਣ ਅਤੇ ਖੁਦ ਰਾਜਨੀਤੀ ਕਰਨ ਲਈ ਪ੍ਰੇਰਿਆ

ਪੰਜਾਬ ਦੇ 35 ਕਾਲਜਾਂ ਤੋਂ 100 ਤੋਂ ਵੱਧ ਆਏ ਵਿਦਿਆਰਥੀਆਂ ਨਾਲ ਰੁਬਰੂ ਹੋਏ ਸਪੀਕਰ ਅਤੇ ਵਿਧਾਇਕ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Vijay Singla, Gurdit Singh Sekhon, Dr Inderbir Singh Nijjar, Inderbir Singh Nijjar

Web Admin

Web Admin

5 Dariya News

ਚੰਡੀਗੜ੍ਹ , 25 Jun 2025

Last updated on: Jun 26, 2025, 13:39 IST

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪੰਜਾਬ ਦੇ 35 ਕਾਲਜਾਂ ਤੋਂ ਆਏ100 ਤੋਂ ਵੱਧ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਗਈ, ਇਸ ਵਿੱਚ ਪ੍ਰੋਫੈਸਰ ਵੀ ਸ਼ਾਮਿਲ ਸਨ। ਵਿਦਿਆਰਥੀਆਂ ਨੇ ਸਪੀਕਰ ਦੀਆਂ ਡਿਊਟੀਆਂ ਅਤੇ ਸਦਨ ਦੀ ਕਾਰਵਾਈ ਬਾਰੇ ਉਹਨਾਂ ਕੋਲੋਂ ਸਵਾਲ ਪੁੱਛੇ ਅਤੇ ਉਹਨਾਂ ਨੂੰ ਇਹ ਵੀ ਪੁੱਛਿਆ ਕਿ ਉਹ ਸਿਆਸੀ ਦਬਾਅ ਨੂੰ ਕਿਸ ਤਰ੍ਹਾਂ ਨਿਪਟਦੇ ਹਨ, ਜਿਸ ਦੇ ਜਵਾਬ ਵਿੱਚ ਸਪੀਕਰ ਸਾਹਿਬ ਨੇ ਦੱਸਿਆ ਕਿ ਉਹ ਵਿਰੋਧੀ ਧਿਰ ਨੂੰ ਬੋਲਣ ਲਈ ਬਰਾਬਰ ਦਾ ਮੌਕਾ ਪ੍ਰਦਾਨ ਕਰਦੇ ਹਨ।

ਸਪੀਕਰ ਸੰਧਵਾਂ ਨੇ ਕਿਹਾ ਕਿ ਰਾਜਨੀਤੀ ਤਾਂ ਇੱਕ ਸੇਵਾ ਹੈ ਸਾਨੂੰ ਆਪਣੀ ਕੌਮ ਦੀ ਸੇਵਾ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨੀ ਚਾਹੀਦੀ ਹੈ। ਵਿਦਿਆਰਥੀਆਂ ਨੇ ਉਹਨਾਂ ਨੂੰ ਪੁੱਛਿਆ ਕਿ ਸਦਨ ਦੀ ਕਾਰਵਾਈ ਨੂੰ ਕਿਸ ਤਰ੍ਹਾਂ ਪਾਰਦਰਸ਼ੀ ਰੱਖਿਆ ਜਾਵੇ ਇਸ ਬਾਰੇ ਉਹ ਹੋਰ ਕੀ ਕਦਮ ਚੁੱਕ ਸਕਦੇ ਹਨ। ਇਸ ਦਾ ਉੱਤਰ ਦਿੰਦਿਆਂ ਸਪੀਕਰ ਨੇ ਕਿਹਾ ਕਿ ਜੁਡੀਸ਼ਰੀ, ਐਗਜੀਕਿਊਟਿਵ ਅਤੇ ਲੈਜੀਸਲੇਚਰ ਇਹ ਤਿੰਨ ਵਿੰਗ ਜੇਕਰ ਆਪਣਾ ਆਪਣਾ ਕੰਮ ਸਹੀ ਢੰਗ ਨਾਲ ਕਰਨ ਤਾਂ ਸਦਨ ਦੀ ਕਾਰਵਾਈ ਵਿੱਚ ਹੋਰ ਪਾਰਦਰਸ਼ਤਾ ਲਿਆਈ ਜਾ ਸਕਦੀ ਹੈ ।

ਸਦਨ ਦੀ ਕਾਰਵਾਈ ਨੂੰ ਪਾਰਦਰਸ਼ੀ ਕਰਨ ਵਾਸਤੇ ਉਹਨਾਂ ਨੇ 2022 ਤੋਂ ਹੀ ਸਦਨ ਵਿੱਚ ਲਾਈਵ ਟੈਲੀਕਾਸਟ ਲਾਗੂ ਕਰ ਦਿੱਤੀ ਹੈ ਤਾਂ ਜੋ ਹਰ ਵਿਅਕਤੀ ਇਸ ਕਾਰਵਾਈ ਨੂੰ ਸੁਣ ਸਕੇ ਅਤੇ ਸਦਨ ਦੀ ਕਾਰਵਾਈ ਬਾਰੇ ਜਾਣੂ ਹੋ ਸਕੇ। ਉਹਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਸ ਕਾਰਵਾਈ ਨੂੰ ਵੇਖਿਆ ਕਰਨ ਅਤੇ ਆਪਣੇ ਹਲਕੇ ਦੇ ਐਮ.ਐਲ.ਏ ਨੂੰ ਇਹ ਜਰੂਰ ਪੁੱਛਣ ਕਿ ਉਹਨਾਂ ਨੂੰ ਅਸੀਂ ਵੋਟ ਦਿੱਤੀ ਹੈ ਤੇ ਉਹਨਾਂ ਨੇ ਸਾਡੀ  ਭਲਾਈ ਲਈ ਕਿਹੜੇ ਕਾਨੂੰਨ ਬਣਾਏ ਹਨ।

ਵਿਦਿਆਰਥੀਆਂ ਵੱਲੋਂ ਜਦੋਂ ਇਹ ਪੁੱਛਿਆ ਗਿਆ ਕਿ ਉਚੇਰੀ ਸਿੱਖਿਆ ਬਹੁਤ ਹੀ ਮਹਿੰਗੀ ਹੋ ਗਈ ਹੈ ਤੇ ਇਸ ਬਾਰੇ ਸਰਕਾਰ ਕੀ ਕਦਮ ਚੁੱਕ ਰਹੀ ਹੈ। ਇਸ ਦਾ ਉੱਤਰ ਦਿੰਦਿਆਂ ਸਪੀਕਰ  ਨੇ ਕਿਹਾ ਕਿ ਸਿੱਖਿਆ ਤਾਂ ਮੁਫਤ ਵਿੱਚ ਮਿਲਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਉੱਪਰ ਉਹ  ਮਾਨਯੋਗ ਮੁੱਖ ਮੰਤਰੀ ਜੀ ਨੂੰ ਪੱਤਰ ਲਿਖਣਗੇ ਕਿ ਉਚੇਰੀ ਸਿੱਖਿਆ ਨੂੰ ਮੁਫਤ ਵਿੱਚ ਦੇਣ ਲਈ ਕਦਮ ਚੁੱਕੇ ਜਾਣ। ਉਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੀ ਮਾਂ ਬੋਲੀ ਨੂੰ ਅਪਣਾਉਣ ਅਤੇ ਇਸ ਦੇ ਨਾਲ ਨਾਲ ਬਾਕੀ ਭਾਸ਼ਾਵਾਂ ਵੀ ਸਿੱਖਣ।

ਉਹਨਾਂ ਅੱਗੇ ਕਿਹਾ ਕਿ ਸਦਨ ਦੀ ਕਾਰਵਾਈ ਵਿੱਚ ਉਹ ਹਰ ਇੱਕ ਚੁਣੇ ਹੋਏ ਨੁਮਾਇੰਦੇ ਨੂੰ ਬਰਾਬਰ ਦਾ ਮੌਕਾ ਦਿੰਦੇ ਹਨ ਤਾਂ ਜੋ ਸਦਨ ਦੀ ਕਾਰਵਾਈ ਵਿੱਚ ਹਰ ਇੱਕ ਮੈਂਬਰ ਆਪਣੀ ਗੱਲ ਰੱਖ ਸਕੇ। ਵਿਦਿਆਰਥੀਆਂ ਵੱਲੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਟਿਕਟ ਲੈਣ ਵਾਸਤੇ ਤਾਂ ਲੱਖਾਂ ਰੁਪਏ ਦੇਣੇ ਪੈਂਦੇ ਹਨ ਤਾਂ ਹੀ ਵੱਡੀਆਂ ਵੱਡੀਆਂ ਪਾਰਟੀਆਂ ਵੱਲੋਂ ਟਿਕਟ ਦਿੱਤੀ ਜਾਂਦੀ ਹੈ। ਇਸ ਦਾ ਉੱਤਰ ਦਿੰਦਿਆਂ ਉਹਨਾਂ ਨੇ ਕਿਹਾ ਕਿ ਮੈਂ ਤਾਂ ਪਿੰਡ ਦਾ ਸਰਪੰਚ ਸੀ ਤੇ ਆਮ ਆਦਮੀ ਪਾਰਟੀ ਨੇ ਉਹਨਾਂ ਨੂੰ ਬਿਨਾਂ ਕੋਈ ਪੈਸੇ ਲਏ ਟਿਕਟ ਦਿੱਤੀ।  

ਉਹਨਾਂ ਕਿਹਾ ਕਿ ਜੇਕਰ ਤੁਹਾਡੀ ਪਹੁੰਚ ਆਮ ਲੋਕਾਂ ਤੱਕ ਹੈ ਤਾਂ ਪਾਰਟੀ ਆ ਕੇ ਤੁਹਾਨੂੰ ਖੁਦ ਟਿਕਟ ਦੇਵੇਗੀ।ਉਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਰਾਜਨੀਤੀ ਤਾਂ ਲੋਕ ਸੇਵਾ ਹੈ ਤੇ ਸਾਨੂੰ ਲੋਕਾਂ ਨਾਲ ਜੁੜਨਾ ਚਾਹੀਦਾ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਚਾਹੀਦਾ ਹੈ ਤਾਂ ਜੋ ਉਹਨਾਂ ਦੇ ਮੁੱਦਿਆਂ  ਤੋਂ  ਅਸੀਂ ਜਾਣੂ ਹੋ ਸਕੀਏ ਤੇ ਉਹਨਾਂ ਦਾ ਹੱਲ ਕਰ ਸਕੀਏ।ਉਹਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਗੁਰਬਾਣੀ ਦਾ ਇੱਕ ਸ਼ਬਦ ਰੋਜ਼ ਪੜਿਆ ਕਰਨ। 

ਉਹਨਾਂ ਅੱਗੇ ਕਿਹਾ ਕਿ ਜੇਕਰ ਪੰਜਾਬ ਨੂੰ ਹੋਰ ਤਰੱਕੀ ਦੇ ਰਾਹ ਤੇ ਲੈ ਕੇ ਜਾਣਾ ਹੈ ਤੇ ਇੰਡਸਟਰੀ ਨੂੰ ਪੰਜਾਬ ਵਿੱਚ ਹੋਰ ਅੱਗੇ ਵਧਾਉਣਾ ਪਵੇਗਾ। ਉਹਨਾਂ ਕਿਹਾ ਕਿ ਖੇਤੀਬਾੜੀ ਨੂੰ ਐਗਰੀ ਬਿਜਨਸ ਬਣਾਉਣ ਦੀ ਲੋੜ ਹੈ ਕਉਂਕਿ ਪੰਜਾਬ ਇੱਕ ਉਪਜਾਊ ਧਰਤੀ ਹੈ। ਇਹੋ ਜਿਹੀ ਧਰਤੀ ਦਾ ਮਿਲਣਾ ਬਹੁਤ ਮੁਸ਼ਕਿਲ ਹੈ। ਉਹਨਾਂ ਅੱਗੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਉੱਚੇ ਸੁਪਨੇ ਰੱਖਣ ਅਤੇ ਉੱਚੇ ਸੁਪਨੇ ਰੱਖਣ ਵਾਲੇ ਲੋਕਾਂ ਦੇ ਹੀ ਸੁਪਨੇ ਸਾਕਾਰ ਹੁੰਦੇ ਹਨ ਅਤੇ ਜੀਵਨ ਵਿੱਚ ਤਨਾਵ ਨਾ ਲੈਣ ਅਤੇ ਖੁਸ਼ੀ ਨਾਲ ਆਪਣਾ ਜੀਵਨ ਬਤੀਤ ਕਰਨ। 

ਉਹਨਾਂ ਨੇ ਵਿਦਿਆਰਥੀਆਂ ਨੂੰ ਸਦਨ ਵਿੱਚ ਲਿਜਾ ਕੇ ਸਦਨ ਦੇ ਬਾਰੇ ਜਾਣੂ ਕਰਵਾਇਆ ਅਤੇ ਉਹਨਾਂ ਨਾਲ ਡਿਬੇਟ ਵੀ ਕੀਤੀ ਤਾਂ ਜੋ ਵਿਦਿਆਰਥੀਆਂ ਦੀ ਰੁਚੀ ਰਾਜਨੀਤੀ ਵਿੱਚ ਹੋਰ ਵੱਧ ਸਕੇ। ਵਿਦਿਆਰਥੀਆਂ ਵੱਲੋਂ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ ਦੌਰਾਨ ਕਈ ਮਹੱਤਵਪੂਰਨ ਮੁੱਦਿਆਂ ਤੇ ਚਰਚਾ ਕੀਤੀ ਗਈ ਜਿਸ ਵਿੱਚ ਵਨ ਨੇਸ਼ਨ ਵਨ ਇਲੈਕਸ਼ਨ ਵੀ ਸ਼ਾਮਿਲ ਸੀ ।ਇਸ ਮੌਕੇ ਤੇ ਵਿਦਿਆਰਥੀਆਂ ਅਤੇ ਪ੍ਰੋਫੈਸਰਾਂ ਵੱਲੋਂ ਸਪੀਕਰ ਨੂੰ ਇੱਕ ਸ਼ਾਲ, ਇੱਕ ਹੈਰੀਟੇਜ ਹੱਥ ਵਾਲਾ ਪੰਖਾ ਅਤੇ ਸੀਨਰੀ ਭੇਂਟ ਕੀਤੀ।

ਇਸ ਮੌਕੇ ਤੇ ਡਾ. ਇੰਦਰਬੀਰ ਸਿੰਘ ਨਿਜਰ ਐਮ.ਐਲ.ਏ, ਜੀਵਨ ਜੋਤ ਕੌਰ ਐਮ.ਐਲ.ਏ, ਫੌਜਾ ਸਿੰਘ ਸਰਾਰੀ ਐਮ.ਐਲ.ਏ, ਵਿਜੇ ਸਿੰਗਲਾ ਐਮ.ਐਲ.ਏ, ਮਨਵਿੰਦਰ ਸਿੰਘ ਗਿਆਸਪੁਰਾ ਐਮ.ਐਲ.ਏ, ਗੁਰਦਿੱਤ ਸਿੰਘ ਸ਼ੇਖੋਂ ਐਮ.ਐਲ.ਏ ਵੀ ਸ਼ਾਮਿਲ ਹੋਏ। ਇਸ ਮੌਕੇ ਤੇ ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਯੂਥ ਵੈਲਫੇਅਰ ਡਾ. ਸੁਖਜਿੰਦਰ ਰਿਸ਼ੀ, ਡਾ. ਤੇਜਿੰਦਰ ਗਿੱਲ ਅਸਿਸਟੈਂਟ ਡਾਇਰੈਕਟਰ ਯੂਥ ਵੈਲਫੇਅਰ, ਪ੍ਰੋਫੈਸਰ ਜਗਵਿੰਦਰ ਕੌਰ, ਪ੍ਰੋਫੈਸਰ ਭੁਪਿੰਦਰ ਕੌਰ ਪ੍ਰੋਫੈਸਰ ਪੂਨਮ ਦਿਵੇਦੀ, ਪ੍ਰੋਫੈਸਰ ਸਰਬਜੀਤ ਕੌਰ, ਪ੍ਰੋਫੈਸਰ ਹੀਨਾ,  ਇਕਬਾਲ ਪ੍ਰੀਤ ਸਿੰਘ, ਅਮਿਤ ਸ਼ਰਮਾ, ਅਜੀਤ ਕੁਮਾਰ ਵੀ ਸ਼ਾਮਿਲ ਹੋਏ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Vijay Singla , Gurdit Singh Sekhon , Dr Inderbir Singh Nijjar , Inderbir Singh Nijjar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD