Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਅਰਪਿਤ ਸ਼ੁਕਲਾ

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਨੇ ਪਠਾਨਕੋਟ ਵਿਖੇ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

Arpit Shukla, Special Director General of Police, Special DGP, Special DGP Arpit Shukla, Police, Punjab Police, Pathankot

Web Admin

Web Admin

5 Dariya News

ਪਠਾਨਕੋਟ , 25 Jun 2025

Last updated on: Jun 26, 2025, 16:01 IST

ਸ੍ਰੀ ਅਮਰਨਾਥ ਯਾਤਰਾ 2025 ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਇੱਕ ਵਿਆਪਕ, ਬਹੁ-ਪੱਧਰੀ, ਅਤੇ ਅੰਤਰ-ਏਜੰਸੀ ਸੁਰੱਖਿਆ ਅਤੇ ਤਾਲਮੇਲ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਯਕੀਨੀ ਬਣਾਇਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ।

ਦੱਸਣਯੋਗ ਹੈ ਕਿ ਇਸ ਸਾਲ ਪਵਿੱਤਰ ਸ੍ਰੀ ਅਮਰਨਾਥ ਯਾਤਰਾ 3 ਜੁਲਾਈ, 2025 ਨੂੰ ਸ਼ੁਰੂ ਹੋ ਕੇ 9 ਅਗਸਤ, 2025 ਤੱਕ ਜਾਰੀ ਰਹੇਗੀ। ਇਸ ਸਾਲਾਨਾ ਯਾਤਰਾ ਵਿੱਚ ਦੇਸ਼ ਭਰ ਤੋਂ ਲੱਖਾਂ ਸ਼ਰਧਾਲੂ ਆਉਂਦੇ ਹਨ, ਜਿਨ੍ਹਾਂ ਵਿੱਚੋਂ ਕਈ ਸ਼ਰਧਾਲੂ ਜੰਮੂ ਅਤੇ ਕਸ਼ਮੀਰ ਵਿਖੇ ਪਵਿੱਤਰ ਗੁਫਾ ਵਾਲੇ ਤੀਰਥ ਸਥਾਨ ਜਾਣ ਲਈ ਪੰਜਾਬ, ਖਾਸ ਕਰਕੇ ਪਠਾਨਕੋਟ ਜ਼ਿਲ੍ਹੇ ਵਿੱਚੋਂ ਲੰਘਦੇ ਹਨ।

ਸਪੈਸ਼ਲ ਡੀਜੀਪੀ ਸਾਲਾਨਾ ਤੀਰਥ ਯਾਤਰਾ ਲਈ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਅਤੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਇੱਕ ਵਿਆਪਕ ਉੱਚ-ਪੱਧਰੀ ਸੁਰੱਖਿਆ ਅਤੇ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਪਠਾਨਕੋਟ ਵਿੱਚ ਹੋਈ ਇਸ ਮੀਟਿੰਗ ਦੌਰਾਨ ਚੱਲ ਰਹੀ ਅਮਰਨਾਥ ਯਾਤਰਾ ਸਬੰਧੀ ਰਣਨੀਤਕ ਤਿਆਰੀਆਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ, ਜਿਸ ਵਿੱਚ ਪੁਲਿਸ ਦੀ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਅਤੇ ਆਫ਼ਤ ਪ੍ਰਬੰਧਨ ਵਰਗੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਠਾਨਕੋਟ ਦੀ ਰਣਨੀਤਕ ਸਥਿਤੀ ਜਿਸ ਦੀ ਪਾਕਿਸਤਾਨ ਨਾਲ 26.385 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਸਾਂਝੀ ਹੈ ਅਤੇ ਜਿੱਥੇ ਮਹੱਤਵਪੂਰਨ ਰੱਖਿਆ ਯੂਨਿਟਾਂ ਸਥਿਤ ਹਨ, ਨੂੰ ਦੇਖਦਿਆਂ ਚੌਕਸੀ ਵਧਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਪੱਧਰ ਵਿੱਚ ਹੋਰ ਵਾਧਾ ਕਰਦਿਆਂ ਕਮਾਂਡੈਂਟ ਰੈਂਕ ਦੇ ਅਧਿਕਾਰੀ ਨੂੰ ਜੰਮੂ ਅਤੇ ਕਸ਼ਮੀਰ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਦਾ ਇੰਚਾਰਜ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਕਮਾਂਡੈਂਟ-ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਯਾਤਰਾ ਰੂਟ ਨੂੰ ਪੁਖਤਾ ਪ੍ਰਬੰਧਾਂ ਵਾਲੇ ਸੁਰੱਖਿਆ ਖੇਤਰਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ 24 ਘੰਟੇ ਜ਼ਮੀਨੀ ਪੱਧਰ ਦੀ ਨਿਗਰਾਨੀ ਅਤੇ ਕਿਸੇ ਵੀ ਐਮਰਜੈਂਸੀ ਦੀ ਸੂਰਤ ਵਿੱਚ ਤੁਰੰਤ ਰਿਸਪਾਂਸ ਸਮਰੱਥਾਵਾਂ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਨਾਕਾ ਮਾਧੋਪੁਰ ਵਿਖੇ 24 ਘੰਟੇ ਕਾਰਜਸ਼ੀਲ ਕਮਾਂਡ ਅਤੇ ਕੰਟਰੋਲ ਸੈਂਟਰ ਸਥਾਪਤ ਕੀਤਾ ਗਿਆ ਹੈ, ਜਿਸ ਦੀ ਨਿਗਰਾਨੀ ਇੱਕ ਗਜ਼ਟਿਡ ਅਧਿਕਾਰੀ ਜੋ ਉੱਨਤ ਨਿਗਰਾਨ ਪ੍ਰਣਾਲੀਆਂ ਰਾਹੀਂ ਸਾਰੇ ਵਾਹਨਾਂ ਅਤੇ ਸ਼ਰਧਾਲੂਆਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਦਾ ਹੈ, ਵੱਲੋਂ ਕੀਤੀ ਜਾ ਰਹੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਕਿਸੇ ਵੀ ਸੰਭਾਵੀ ਖ਼ਤਰੇ ਦਾ ਪਤਾ ਲਗਾਉਣ ਅਤੇ ਉਸ ਨੂੰ ਰੋਕਣ ਲਈ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਲੰਗਰ (ਕਮਿਊਨਿਟੀ ਕਿਚਨ) ਸਥਾਨਾਂ, ਧਾਰਮਿਕ ਸਥਾਨਾਂ ਅਤੇ ਪੂਰੇ ਯਾਤਰਾ ਰੂਟ ਸਮੇਤ ਸੰਵੇਦਨਸ਼ੀਲ ਥਾਵਾਂ 'ਤੇ ਰੋਜ਼ਾਨਾ ਐਂਟੀ ਸਾਬੋਟੇਜ ਅਤੇ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਜਾ ਰਹੇ ਹਨ।

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ), ਜੰਮੂ ਅਤੇ ਕਸ਼ਮੀਰ ਪੁਲਿਸ, ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਹੋਰ ਕੇਂਦਰੀ ਏਜੰਸੀਆਂ ਸਮੇਤ ਸਾਰੇ ਭਾਈਵਾਲਾਂ ਦਰਮਿਆਨ ਮਜ਼ਬੂਤ ਤਾਲਮੇਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸ਼ੱਕੀ ਵਿਅਕਤੀਆਂ 'ਤੇ ਨਜ਼ਰ ਰੱਖਣ ਲਈ ਮੋਬਾਈਲ ਨਿਗਰਾਨ ਯੂਨਿਟਾਂ, ਹਾਈ-ਰੈਜ਼ੋਲੂਸ਼ਨ ਸੀਸੀਟੀਵੀ ਨਿਗਰਾਨੀ, ਡਰੋਨ-ਅਧਾਰਤ ਹਵਾਈ ਨਿਗਰਾਨੀ, ਜੀਪੀਐਸ-ਸਮਰਥਿਤ ਗਸ਼ਤ ਅਤੇ ਅਸਲ ਸਮੇਂ ਦੀਆਂ ਰਿਪੋਰਟਿੰਗ ਵਿਧੀਆਂ ਸਮੇਤ ਵਾਧੂ ਤਕਨੀਕੀ ਸਹਾਇਤਾ ਦੀ ਵਰਤੋਂ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪੁਲਿਸ ਵੱਲੋਂ ਯਾਤਰਾ ਰੂਟ ‘ਤੇ ਸਥਿਤ ਪੈਟਰੋਲ ਪੰਪਾਂ, ਢਾਬਿਆਂ, ਹੋਟਲਾਂ, ਗੈਸਟ ਹਾਊਸਾਂ ਅਤੇ ਸੜਕ ਕਿਨਾਰੇ ਸਥਿਤ ਹੋਰ ਅਦਾਰਿਆਂ ਦੇ ਮਾਲਕਾਂ ਅਤੇ ਸਟਾਫ ਨੂੰ ਜਾਣਕਾਰੀ ਅਤੇ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਉਹ ਕਿਸੇ ਵੀ ਅਸਾਧਾਰਨ ਗਤੀਵਿਧੀ, ਸ਼ੱਕੀ ਵਸਤੂਆਂ ਜਾਂ ਅਣਪਛਾਤੇ ਵਿਅਕਤੀਆਂ ਬਾਰੇ ਬਿਨਾਂ ਦੇਰੀ ਦੇ ਨਜ਼ਦੀਕੀ ਥਾਣੇ ਨੂੰ ਜਾਣਕਾਰੀ ਦੇ ਸਕਣ। 

ਮੀਟਿੰਗ ਵਿੱਚ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ, ਏਆਈਜੀ ਸੁਖਮਿੰਦਰ ਸਿੰਘ ਮਾਨ, ਡਿਪਟੀ ਕਮਿਸ਼ਨਰ ਪਠਾਨਕੋਟ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ ਕਠੂਆ ਡਾ. ਰਾਕੇਸ਼ ਮਿਨਹਾਸ, ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ, ਐਸਐਸਪੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਅਤੇ ਭਾਰਤੀ ਫੌਜ, ਭਾਰਤੀ ਹਵਾਈ ਸੈਨਾ ਅਤੇ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਅਤੇ ਗੁਆਂਢੀ ਸੂਬੇ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਪੁਲਿਸ ਅਤੇ ਸਿਵਲ ਅਧਿਕਾਰੀ ਵੀ ਸ਼ਾਮਲ ਸਨ।

 

Tags: Arpit Shukla , Special Director General of Police , Special DGP , Special DGP Arpit Shukla , Police , Punjab Police , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD