Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਪਰਿਵਾਰ ਖੁਸ਼ਹਾਲ ਹੋਵੇਗਾ ਤਾਂ ਪੰਜਾਬ ਖੁਸ਼ਹਾਲ ਬਣੇਗਾ- ਰਾਜ ਲਾਲੀ ਗਿੱਲ

ਕਿਹਾ, ਪੜ੍ਹ ਲਿਖ ਕੇ ਮਹਿਲਾਵਾਂ ਆਪਣੇ ਆਪ ਨੂੰ ਸਸ਼ਕਤ ਬਣਾ ਰਹੀਆਂ ਤੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾ ਰਹੀਆਂ ਹਨ

Raj Lali Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 25 Jun 2025

Last updated on: Jun 26, 2025, 16:12 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਪਿੰਡ ਪਿੰਡ ਮਹਿਲਾ ਕਮਿਸਨ ਮੁਹਿੰਮ ਤਹਿਤ ਫਾਜਿਲਕਾ ਦੇ ਪਿੰਡਾਂ ਦਾ ਦੌਰਾ ਕਰਦਿਆਂ ਕਿਹਾ ਹੈ ਕਿ ਔਰਤਾਂ ਪੜ ਲਿਖ ਕੇ  ਚੰਗੇ ਮੁਕਾਮਾਂ ਤੇ ਪਹੁੰਚ ਕੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਜਿੱਥੇ  ਉੱਚੀਆਂ ਉੱਚੀਆਂ ਪਦਵੀਆਂ ਹਾਸਲ ਕਰ ਰਹੀਆਂ ਹਨ ਉਥੇ  ਆਤਮ ਨਿਰਭਰ ਬਣ ਰਹੀਆਂ ਹਨ।

ਪਿੰਡ ਲਾਲੋ ਵਾਲੀ ਤੇ ਹੀਰਾਂ ਵਾਲੀ ਦੇ ਦੌਰੇ ਦੌਰਾਨ ਮੈਡਮ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਹਿਲਾਵਾਂ ਪਰਿਵਾਰ ਦਾ ਅਹਿਮ ਹਿੱਸਾ ਹੁੰਦੀਆਂ ਹਨ ਤੇ ਮਹਿਲਾਵਾ ਦੀ ਸੁਰੱਖਿਆ ਪਰਿਵਾਰ ਦੀ ਖੁਸ਼ਹਾਲੀ ਦਾ ਪ੍ਰਤੀਕ ਮਨਿਆ ਜਾਂਦਾ ਹੈ। ਉਹਨਾਂ ਅੱਗੇ ਸੰਬੋਧਨ ਕਰਦੇ ਕਿਹਾ ਕਿ ਪਰਿਵਾਰ  ਖੁਸ਼ਹਾਲ ਰਹੇਗਾ ਤਾਂ ਸੂਬਾ ਵੀ ਖੁਸ਼ਹਾਲ ਬਣੇਗਾ।

ਉਨਾਂ ਔਰਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੇ ਆਪ ਨੂੰ ਘਰ ਤੱਕ ਸੀਮਿਤ ਨਾ ਰੱਖ ਕੇ ਅੱਗੇ ਆਓ ਤੇ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਓ। ਉਹਨਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੀ ਸੁਰੱਖਿਆ ਤੇ ਹੱਕਾਂ ਲਈ ਵਚਨਬੱਧ ਹੈ ਤੇ ਕਿਸੇ ਵੀ ਔਰਤ ਨੁੰ ਹਿੰਸਾ ਦਾ ਸ਼ਿਕਾਰ ਨਹੀਂ ਹੋਣ ਦਿੱਤਾ ਜਾਵੇਗਾ। 

ਉਹਨਾਂ ਕਿਹਾ ਕਿ ਕਿਸੇ ਨੂੰ ਵੀ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਕਮਿਸ਼ਨ ਨਾਲ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਇੱਕ ਔਰਤ ਦੂਸਰੀ ਔਰਤ ਦਾ ਹੱਥ ਪਕੜੇ ਤੇ ਇੱਕ ਦੂਜੇ ਦਾ ਹੌਸਲਾ ਬਣ ਕੇ ਜ਼ੁਲਮ ਕਰਨ ਵਾਲਿਆਂ ਖਿਲਾਫ ਲੜਾਈ ਲੜੀ ਜਾਵੇ। ਉਨਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਲੜਕੀਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਵਾਈ ਜਾਵੇ ਤੇ ਆਪਣੇ ਪੈਰਾਂ ਸਿਰ ਖੜਾ ਹੋਣ ਦਿੱਤਾ ਜਾਵੇ ।

ਉਹਨਾਂ ਕਿਹਾ ਕਿ ਸਮਾਜ ਵਿਚ ਔਰਤਾਂ ਤੇ ਮਹਿਲਾਵਾਂ ਨੁੰ ਮਾਨ ਸਨਮਾਨ ਦੇਣਾ ਹਰ ਇਕ ਦਾ ਫਰਜ ਬਣਦਾ ਹੈ। ਇਸ ਮੌਕੇ ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਨਾਰੀ ਸ਼ਕਤੀ ਕਾਫੀ ਮਜਬੂਤ ਹੋਈ ਹੈ ਤੇ ਆਪਣੇ ਹੱਕਾਂ ਦੀ ਖਾਤਰ ਲੜ ਰਹੀਆਂ ਹਨ। ਉਹਨਾਂ ਕਿਹਾ ਕਿ ਖੁਸ਼ੀ ਫਾਊਂਡੇਸ਼ਨ ਲਗਾਤਾਰ ਲੜਕੀਆਂ ਦੀ ਸੁਰੱਖਿਆ ਅਤੇ ਲੜਕੀਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਉਹਨਾਂ ਕਿਹਾ ਕਿ ਔਰਤਾਂ ਚੁੱਲੇ ਚੌਂਕਿਆਂ ਤੋਂ ਬਾਹਰ ਉੱਠ ਕੇ ਦਫਤਰਾਂ, ਰਾਜਨੀਤੀ ਵਿਚਰ ਕੇ ਆਪਣੀ ਹੁਨਰ ਨੂੰ ਨਿਖਾਰ ਰਹੀਆਂ ਹਨ। ਇਸ ਮੌਕੇ ਮਹਿਲਾਵਾ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਤੇ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ। ਇਸ ਦੌਰਾਨ ਵਾਤਾਵਰਨ ਦੀ ਸਾਂਭ ਸੰਭਾਲ ਤੇ ਸ਼ੁੱਧਤਾ ਨੁੰ ਬਰਕਰਾਰ ਰਖਣ ਲਈ ਬੂਟੇ ਵੰਡੇ ਗਏ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ, ਡਿਪਟੀ ਡਾਇਰੈਕਟਰ ਨਿਖਿਲ ਅਰੋੜਾ, ਐਸਡੀਐਮ ਫਾਜਿਲਕਾ ਵੀਰਪਾਲ ਕੌਰ,  ਜਿਲਾ ਪ੍ਰੋਗਰਾਮ ਅਫਸਰ ਖੁਸ਼ਬੀਰ ਕੌਰ, ਸਮਾਜਿਕ ਸੁਰੱਖਿਆ ਅਫਸਰ ਨਵੀਨ ਗੜਵਾਲ, ਸੀਡੀਪੀਓ ਨਵਦੀਪ ਕੌਰ, ਬੱਬੂ ਚੇਤੀਵਾਲ,  ਸੂਰਜ ਸੇਤੀਆ, ਸੰਦੀਪ ਚਲਾਣਾ, ਮਨਜੋਤ ਖੇੜਾ, ਹਰਵਿੰਦਰ,  ਬਿੱਟੂ ਸੇਤੀਆ,  ਪਿੰਦਰ, ਅਜੇ, ਅਲਕਾ ਜੁਨੇਜਾ,  ਸੋਮਾ ਰਾਣੀ, ਆਸ਼ਾ ਰਾਣੀ ਅਤੇ ਸਾਕਸ਼ੀ ਵਾਟਸ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਮੌਜੂਦ ਸਨ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD