Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਲਖਬੀਰ ਸਿੰਘ ਰਾਏ ਅਤੇ ਡਾ: ਸੋਨਾ ਥਿੰਦ ਵੱਲੋਂ ਸਰਪੰਚਾਂ ਨਾਲ ਮੀਟਿੰਗ

ਸਰਹਿੰਦ-ਪਟਿਆਲਾ ਸੜਕ ਨੂੰ ਚੌੜਾ ਤੇ ਮਜਬੂਤ ਕਰਨ ਵਿੱਚ ਪਿੰਡਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਲ -ਵਿਧਾਇਕ ਰਾਏ

 Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 25 Jun 2025

Last updated on: Jun 26, 2025, 16:29 IST

ਸਰਹਿੰਦ-ਪਟਿਆਲਾ ਸੜਕ ਨੂੰ ਚੌੜਾ ਤੇ ਮਜਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੰਮਾਂ ਸਬੰਧੀ ਅਤੇ ਬਰਸਾਤੀ ਸੀਜ਼ਨ ਦੌਰਾਨ ਪਾਣੀ ਦੀ ਨਿਕਾਸੀ ਨੂੰ ਨਾਲੋ ਨਾਲ ਯਕੀਨੀ ਬਣਾਉਣ ਲਈ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਅੱਜ ਸ਼ਾਮ ਸਬੰਧਤ ਪਿੰਡਾਂ ਦੇ ਸਰਪੰਚਾਂ ਤੇ ਵਿਭਾਗੀ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। 

ਇਸ ਮੀਟਿੰਗ ਦੌਰਾਨ ਸਰਹਿੰਦ-ਪਟਿਆਲਾ ਮਾਰਗ ਤੇ ਪੈਂਦੇ ਪਿੰਡਾਂ ਦੇ ਸਰਪੰਚਾਂ ਨੇ ਸੜਕ ਦਾ ਨਿਰਮਾਣ ਕਾਰਜ ਚੱਲਣ ਕਾਰਨ ਪਿੰਡ ਵਾਸੀਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੇ ਬਰਸਾਤੀ ਮੌਸਮ ਦੌਰਾਨ ਖੜਨ ਵਾਲੇ ਪਾਣੀ ਬਾਰੇ ਜਾਣੂ ਕਰਵਾਇਆ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸਰਹਿੰਦ-ਪਟਿਆਲਾ ਮਾਰਗ ਨੂੰ ਚੌੜਾ ਤੇ ਮਜਬੂਤ ਕਰਨ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਜਿਸ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਸੜਕ ਦਾ ਕੰਮ ਕਰਵਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਜਿਥੇ ਆਵਾਜਾਈ ਦੀ ਮਿਆਰੀ ਸਹੂਲਤ ਉਪਲਬਧ ਹੋਵੇਗੀ ਉਥੇ ਹੀ ਇਸ ਨਾਲ ਰੋਜ਼ਾਨਾ ਹੋਣ ਵਾਲੇ ਹਾਦਸਿਆਂ ਵਿੱਚ ਵੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਕਿ ਸੜਕ ਦਾ ਕੰਮ ਚੱਲਣ ਸਮੇਂ ਪਿੰਡਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। 

ਵਿਧਾਇਕ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਪਾਣੀ ਤੋਂ ਰਾਹਤ ਪਾਉਣ ਲਈ ਪਿੰਡਾਂ ਵਿੱਚ ਜਾਣ ਵਾਲੀਆਂ ਜਲ ਸਪਲਾਈ ਦੀਆਂ ਪਾਇਪਾਂ, ਜੋ ਕਿ ਕਿਸੇ ਵੀ ਕਾਰਨ ਨੁਕਸਾਨੀਆਂ ਗਈਆਂ ਹਨ, ਦੀ ਮੁਰੰਮਤ ਲਈ ਤੁਰੰਤ ਠੋਸ ਕਾਰਵਾਈ ਸ਼ੁਰੂ ਕੀਤੀ ਜਾਵੇ ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਵਿੱਚ ਕਿਸੇ ਕਿਸਮ ਦੀ ਖੜੋਤ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਬਣੀਆਂ ਪੁਲੀਆਂ ਹੇਠੋ ਵੀ ਸਾਫ ਸਫਾਈ ਕੀਤੀ ਜਾਵੇ ਤਾਂ ਕਿ ਕਿਤੇ ਵੀ ਪਾਣੀ ਨੂੰ ਰੋਕ ਨਾ ਲੱਗੇ। 

ਸ. ਰਾਏ ਨੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਐਕਸੀਅਨ ਦਵਿੰਦਰ ਸਿੰਘ ਨੂੰ ਕਿਹਾ ਕਿ ਸਰਹਿੰਦ-ਪਟਿਆਲਾ ਮਾਰਗ ਤੇ ਪੈਂਦੇ ਪਿੰਡ ਜਖਵਾਲੀ, ਰੁੜਕੀ ਤੇ ਖਰੋੜਾ ਵਿਖੇ ਦੁਰਘਟਨਾਵਾਂ ਨੂੰ ਰੋਕਣ ਲਈ ਰਿਪੋਰਟ ਤਿਆਰ ਕੀਤੀ ਜਾਵੇ ਅਤੇ ਜੇਕਰ ਇਸ ਲਈ ਫੰਡਾਂ ਦੀ ਲੋੜ ਪੈਂਦੀ ਹੈ ਤਾਂ ਉਹ ਸਰਕਾਰ ਨਾਲ ਗੱਲ ਕਰਕੇ ਇਸ ਦਾ ਪ੍ਰਬੰਧ ਕਰਨਗੇ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਲਈ ਢੁਕਵੇਂ ਇੰਤਜ਼ਾਮ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਕਿਸੇ ਵੀ ਅਣਸੁਖਾਵੀਂ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਜਸਬੀਰ ਸਿੰਘ ਤੋਂ ਇਲਾਵਾ ਪਿੰਡਾਂ ਦੇ ਸਰਪੰਚ ਹਾਜਰ ਸਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD