Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸਿਹਤ ਵਿਭਾਗ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ "ਨਸ਼ਾ ਮੁਕਤੀ ਮੋਰਚੇ' ਦੇ ਅਹੁਦੇਦਾਰਾਂ ਨਾਲ ਜਿਲਾ ਪੱਧਰੀ ਮੀਟਿੰਗ ਕੀਤੀ ਗਈ

ਨਸ਼ਾ ਮੁਕਤੀ ਮੋਰਚੇ ਵੱਲੋਂ ਨਸ਼ੇ ਵਿਰੋਧੀ ਲੋਕ ਮੁਹਿੰਮ ਆਰੰਭੀ ਜਾਵੇਗੀ: ਦੀਕਸ਼ਤ ਧਵਨ

Health, Civil Surgeon Amritsar, Amritsar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅੰਮ੍ਰਿਤਸਰ , 25 Jun 2025

Last updated on: Jun 26, 2025, 16:36 IST

ਪੰਜਾਬ ਸਰਕਾਰ ਵੱਲੋਂ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨਾਲ ਜਿਲਾ ਪੱਧਰੀ ਮੀਟਿੰਗ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਕੀਤੀ ਗਈ। ਜਿਸ ਦੌਰਾਨ  ਨਸ਼ਾ ਮੁਕਤੀ ਮੋਰਚਾ ਸ਼ਹਿਰੀ ਦੇ ਇੰਚਾਰਜ ਸ੍ਰੀ ਦੀਕਸ਼ਤ ਧਵਨ ਅਤੇ ਨਸ਼ਾ ਮੁਕਤੀ ਮੋਰਚਾ ਦਿਹਾਤੀ ਦੇ ਇੰਚਾਰਜ ਸ੍ਰੀ ਹੁਸਨਪ੍ਰੀਤ ਸਿੰਘ ਸਿਆਲਕਾ  ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। 

ਇਸ ਮੌਕੇ ਤੇ ਸ਼੍ਰੀ ਦੀਕਸ਼ਤ ਧਵਨ ਵੱਲੋਂ ਕਿਹਾ ਗਿਆ ਕਿ ਨਸ਼ਾ ਮੁਕਤੀ ਮੋਰਚਾ ਵੱਲੋਂ ਨਸ਼ੇ ਵਿਰੋਧੀ ਲੋਕ ਮੁਹਿੰਮ ਚਲਾਈ ਜਾਵੇਗੀ ਅਤੇ ਹੇਠਲੇ ਪੱਧਰ ਤੱਕ ਆਮ ਲੋਕਾਂ ਤੱਕ ਪਹੁੰਚ ਕਰਕੇ ਨਸ਼ਾ ਛੱਡਣ ਵਾਲੇ ਮਰੀਜ਼ਾਂ ਦੀ ਭਾਲ ਕੀਤੀ ਜਾਵੇਗੀ ਅਤੇ ਉਹਨਾਂ ਦੇ ਇਲਾਜ ਲਈ ਢੁਕਵੇ ਪ੍ਰਬੰਧ ਕਰਵਾਏ ਜਾਣਗੇ। ਸ੍ਰੀ ਦੀਕਸ਼ਤ ਧਵਨ ਨੇ ਦੱਸਿਆ ਕਿ ਸਰਕਾਰ ਵੱਲੋਂ ਨਸ਼ੇ ਤੋਂ ਪੀੜਤ ਲੋਕਾਂ ਦਾ ਨਸ਼ਾ ਛੁਡਾਉ  ਕੇਂਦਰਾਂ ਵਿਖੇ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਆਪਣੇ ਪੈਰਾਂ ਤੇ ਖੜ੍ਹਾ ਕਰਨ ਲੲ ਸਕਿੱਲ ਟ੍ਰੇਨਿੰਗ ਵੀ ਮੁਹੱਈਆ ਕਰਵਾਈ ਜਾ ਰਹੀ ਹੈ। 

ਸ੍ਰੀ ਧਵਨ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਿਹੜੇ ਵੀ ਲੋਕ ਨਸ਼ਾ ਵੇਚਣ ਵਾਲੇ ਵਿਅਕਤੀਆਂ ਸਿਫਾਰਸ਼ ਲਈ ਪੁਲਿਸ ਕੋਲ ਜਾਣਗੇ ਜਾਂ ਅਦਾਲਤ ਵਿੱਚ ਜਮਾਨਤ ਲਈ ਜਾਣਗੇ ਦੇ ਨਾਮ ਜਨਤਕ ਕੀਤੇ ਜਾਣਗੇ ਅਤੇ ਲੋਕਾਂ ਨੂੰ ਅਜਿਹੇ ਲੋਕਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ  ਅਤੇ ਇਯ ਦਾ ਅਗਲਾ ਪੜਾਅ 1 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ।

ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਇਸ ਵਿਸ਼ੇਸ਼ ਮੀਟਿੰਗ ਦਾ ਮੁੱਖ ਮਕਸਦ ਆਮ ਲੋਕਾਂ ਤੱਕ ਇਸ ਮੁਹਿੰਮ ਬਾਰੇ ਜਾਣਕਾਰੀ ਪਹੁੰਚਾਉਣਾ ਹੈ, ਤਾਂ ਜੋ ਜਿਹੜੇ ਵੀ ਲੋਕ ਨਸ਼ੇ ਛੱਡਣੇ ਚਾਹੁੰਦੇ ਹਨ, ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਖੇ ਮੁਫਤ ਇਲਾਜ ਲਈ ਪ੍ਰੇਰਿਤ ਕਰਕੇ ਲਿਆਂਦਾ ਜਾ ਸਕੇ। 

ਉਹਨਾਂ ਆਖਿਆ ਕਿ ਸਰਕਾਰੀ ਨਸ਼ਾ ਛਡਾਊ ਕੇਂਦਰ ਵਿਖੇ, ਨਸ਼ਾ ਕਰਨ ਵਾਲਿਆਂ ਦਾ ਮੈਡੀਕਲ ਤਰੀਕੇ ਨਾਲ ਮੁਫਤ ਇਲਾਜ ਕੀਤਾ ਜਾਂਦਾ ਹੈ ਅਤੇ ਇਲਾਜ ਤੋ ਇਨਾ ਲੋਕਾਂ ਨੂੰ ਰੋਜ਼ਗਾਰ ਕਰਨ ਦੇ ਕਾਬਲ ਬਣਾਇਆ ਜਾਂਦਾ ਹੈ ਤਾਂ ਜੋ ਉਹ ਸਮਾਜ ਵਿੱਚ ਬੋਝ ਨਾ ਬਣਨ ਅਤੇ ਆਪਣੇ ਤੇ ਆਪਣੇ ਪਰਿਵਾਰ ਦੇ ਮੈਂਬਰਾਂ ਦੀ ਦੇਖਭਾਲ ਕਰ ਸਕਣ ਅਤੇ ਇੱਕ ਚੰਗੇ ਨਾਗਰਿਕ ਬਣ ਸਕਣ। ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਇਸ ਸਬੰਧੀ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਗਿਆ ਹੈ। ਜੋ ਕਿ 1800-1376-754 ਹੈ। ਇਸ ਨੰਬਰ ਤੇ ਇਸ ਮੁਹਿੰਮ ਸਬੰਧੀ ਪੂਰੀ ਜਾਣਕਾਰੀ ਉਪਲਬਧ ਹੈ। 

ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਸਵਰਨਜੀਤ ਧਵਨ, ਐਸਐਮਓ ਡਾ ਰਸ਼ਮੀ ਵਿਜ, ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੀਤ ਕੌਰ, ਜਿਲਾ ਸਿਹਤ ਅਫਸਰ ਡਾ ਜਸਪਾਲ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫਸਰ ਸਾਹਿਬਾਨ, ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ, ਡਾ ਹਰਜੋਤ ਕੌਰ, ਡਾ ਚਰਨਜੀਤ ਕੌਰ, ਸਨ ਫਾਉਂਡੇਸ਼ਨ ਵੱਲੋਂ ਮੈਡਮ ਬਲਜੀਤ ਕੌਰ ਅਤੇ ਨਸ਼ਾ ਮੁਕਤੀ ਮੋਰਚਾ ਦੇ  ਅਹੁਦੇਦਾਰ ਹਨੀ ਨਾਹਰ, ਨਰਿੰਦਰ ਦੱਤਾ, ਸੁਨੀਲ ਕੁਮਾਰ, ਕੁਲਵੰਤ ਸਿੰਘ ਵਡਾਲੀ, ਰਾਹੁਲ ਸੇਠ, ਸਾਹਿਬ ਸਿੰਘ ਗਿੱਲ, ਰਜੇਸ਼ ਹੰਡਾ, ਪੰਕਜ ਸੋਹੀ, ਬਲਬੀਰ ਕਪੂਰ, ਸ਼ੀਤਲ ਕਲੇਰ ਆਦੀ ਨੇ ਹਿੱਸਾ ਲਿਆ।

 

Tags: Health , Civil Surgeon Amritsar , Amritsar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD