Thursday, 02 July 2026

 

 

ਖ਼ਾਸ ਖਬਰਾਂ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ ਐਲਪੀਯੂ ਦੇ ਮਲਟੀਮੀਡੀਆ ਅਤੇ ਐਨੀਮੇਸ਼ਨ ਵਿਦਿਆਰਥੀ 'ਐਡੂ-ਰਿਵੋਲਿਊਸ਼ਨ' ਰਾਹੀਂ ਕਲਾਸਰੂਮ ਸਿੱਖਿਆ ਨੂੰ ਰਚਨਾਤਮਕ ਕਰੀਅਰ ਵਿੱਚ ਬਦਲ ਰਹੇ ਹਨ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ: ਹਰਪਾਲ ਸਿੰਘ ਚੀਮਾ ਆਸ਼ਿਕਾ ਜੈਨ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ ਸਰਹੱਦੀ ਡਿਫੈਂਸ ਡੈਮ ਵਿਵਾਦ : ਰਾਜਪਾਲ ਕਟਾਰੀਆ ਨੇ ਲਿਆ ਗੰਭੀਰ ਨੋਟਿਸ, ਗ੍ਰਹਿ ਤੇ ਰੱਖਿਆ ਮੰਤਰੀ ਨਾਲ ਕਰਨਗੇ ਗੱਲਬਾਤ ਭਗਵੰਤ ਸਿੰਘ ਮਾਨ ਸਰਕਾਰ ਦੀ ਇੱਕ ਹੋਰ ਪ੍ਰਾਪਤੀ : ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ

 

ਸੀਜੀਸੀ ਲਗਾਤਾਰ ਸੱਤ ਸਾਲਾਂ ਤੋਂ ਭਾਰਤ ਦੇ ਪ੍ਰਮੁੱਖ 10 ਅਕਾਦਮਿਕ ਸੰਸਥਾਨਾਂ ਵਿੱਚ ਪੇਟੈਂਟ ਫਾਈਲੰਗ ਲਈ ਹੋਇਆ ਸ਼ਾਮਲ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal

Web Admin

Web Admin

5 Dariya News

ਲਾਂਡਰਾਂ , 26 Jun 2025

Last updated on: Jun 26, 2025, 17:39 IST

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਨੇ ਨਵੀਨਤਾ ਅਤੇ ਖੋਜ ਦੇ ਖੇਤਰ ਵਿੱਚ ਆਪਣੀ ਅੱਗੇਤਰੀ ਸਥਿਤੀ ਨੂੰ ਹੋਰ ਮਜ਼ਬੂਤ ਕਰਦਿਆਂ ਭਾਰਤ ਸਰਕਾਰ ਦੇ ਕੰਟਰੋਲਰ ਜਨਰਲ ਆਫ਼ ਪੇਟੈਂਟਸ, ਡਿਜ਼ਾਈਨ, ਟ੍ਰੇਡਮਾਰਕ ਅਤੇ ਭੂਗੋਲਿਕ ਸੂਚਕਾਂ ਦੇ ਦਫ਼ਤਰ ਵੱਲੋਂ ਪ੍ਰਕਾਸ਼ਿਤ ਸਾਲਾਨਾ ਰਿਪੋਰਟ ਅਨੁਸਾਰ, ਸਾਰੇ ਭਾਰਤ ਵਿੱਚ ਅਕਾਦਮਿਕ ਸੰੰਸਥਾਵਾਂ ਅਤੇ ਯੂਨੀਵਰਸਿਟੀਆਂ ਵਿੱਚੋਂ ਪੇਂਟੈਂਟ ਅਰਜ਼ੀਆਂ ਦੇਣ ਵਾਲਿਆਂ ਵਿੱਚ ਲਗਾਤਾਰ 7ਵੇਂ ਸਾਲ ਚੋਟੀ ਦੇ 10 ਬਿਨੈਕਾਰਾਂ ਦੀ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ।

ਇਸ ਦੌਰਾਨ ਸੀਜੀਸੀ ਨੂੰ ਛੇਵੀਂ ਰੈਂਕ ਮਿਲੀ ਹੈ ਜੋ ਕਿ ਬਹੁਤ ਮਾਣ ਵਾਲੀ ਗੱਲ ਹੈ।ਜ਼ਿਕਰਯੋਗ ਹੈ ਕਿ ਅਦਾਰੇ ਨੇ ਸਾਲ 2023-2024 ਦੌਰਾਨ 977 ਪੇਟਂੈਟ ਫਾਈਲ ਕੀਤੇ ਹਨ ਅਤੇ ਇਹ ਪੰਜਾਬ ਦੀਆਂ ਥੋੜ੍ਹੀਆਂ ਹੀ ਐਸੀ ਸੰਸਥਾਵਾਂ ਵਿੱਚੋਂ ਇੱਕ ਹੈ ਜੋ ਨਿਯਮਤ ਤੌਰ ’ਤੇ ਇਸ ਸੂਚੀ ਵਿੱਚ ਸ਼ਾਮਲ ਰਹੀਆਂ ਹਨ। ਇਹ ਮੀਲ ਪੱਥਰ ਪੰਜਾਬ ਦੇ ਵਧਦੇ ਨਵੀਨਤਾ ਵਾਤਾਵਰਣ ਪ੍ਰਣਾਲੀ (ਈਕੋਸਿਸਟਮ) ਵਿੱਚ ਸੰਸਥਾ ਦੇ ਭਰਪੂਰ ਯੋਗਦਾਨ ਪਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। 

ਸੀਜੀਸੀ ਲਾਂਡਰਾਂ ਨੇ ਆਪਣੇ ਨਵੀਨਕਾਰਾਂ ਅਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਰਿਸਰਚ ਐਂਡ ਡਿਵੈਲਪਮੈਂਟ ਸੈੱਲ, ਇੱਕ ਇਨਕਿਊਬੇਸ਼ਨ ਸੈਂਟਰ, (ਨਿਤੀ ਆਯੋਗ) ਵੱਲੋਂ ਸਮਰਥਿਤ ਏਸੀਆਈਸੀ ਰਾਈਸ ਐਸੋਸੀਏਸ਼ਨ ਅਤੇ ਇੱਕ ਆਈਪੀਆਰ (ਬੌਧਿਕ ਸੰਪਤੀ ਅਧਿਕਾਰ) ਸੈੱਲ ਸਥਾਪਿਤ ਕੀਤਾ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਕੁੱਲ 92,168 ਪੇਟੈਂਟ ਅਰਜ਼ੀਆਂ ਫਾਈਲ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ, ਭਾਰਤੀ ਬਿਨੈਕਾਰਾਂ ਵੱਲੋਂ ਦਰਜ ਅਰਜ਼ੀਆਂ ਦੀ ਗਿਣਤੀ, ਪਿਛਲੇ ਸਾਲ ਦੇ ਮੁਕਾਬਲੇ 19.1 ਫੀਸਦੀ ਦਾ ਵਾਧਾ ਦਰਸਾਉਂਦੀ ਹੈ। 

ਪੰਜਾਬ ਨੇ ਪੰਜ ਸਭ ਤੋਂ ਵੱਧ ਪੇਟੈਂਟ ਫਾਈਲ ਕਰਨ ਵਾਲੇ ਰਾਜਾਂ ਅਤੇ ਕੇਂਦਰ ਸ਼ਾਸਿਤ ਇਲਾਕਿਆਂ ਵਿੱਚ ਆਪਣੀ ਥਾਂ ਬਣਾਈ ਜਿਥੇ ਕੁੱਲ 4,604 ਪੇਟੈਂਟ ਅਰਜ਼ੀਆਂ ਦਰਜ ਕੀਤੀਆਂ ਗਈਆਂ। ਇਸ ਸੂਚੀ ਵਿੱਚ ਤਾਮਿਲਨਾਡੂ ਪਹਿਲੇ ਸਥਾਨ ’ਤੇ ਹੈ, ਇਸ ਤੋਂ ਬਾਅਦ ਮਹਾਰਾਸ਼ਟਰ, ਕਰਨਾਟਕ ਅਤੇ ਉੱਤਰ ਪ੍ਰਦੇਸ਼ ਹਨ।

ਸੀਜੀਸੀ ਲਾਂਡਰਾਂ ਦੇ ਮਕੈਨੀਕਲ ਇੰਜੀਨੀਅਰਿੰਗ ਅਤੇ ਇਲੈਕਟ੍ਰਾਨਿਕਸ ਅਤੇ ਸੰਚਾਰ ਇੰਜੀਨੀਅਰਿੰਗ ਵਿਭਾਗਾਂ ਨੇ ਕ੍ਰਮਵਾਰ 135 ਅਤੇ 134 ਨਾਲ ਸਭ ਤੋਂ ਵੱਧ ਪੇਟੈਂਟ ਦਾਇਰ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ। ਇਸ ਉਪਰੰਤ ਚੰਡੀਗੜ੍ਹ ਬਿਜ਼ਨਸ ਸਕੂਲ ਆਫ਼ ਐਡਮਿਿਨਸਟ੍ਰੇਸ਼ਨ ਹੈ, ਜਿਸ ਨੇ 225 ਪੇਟੈਂਟ ਦਰਜ ਕੀਤੇ ਹਨ। ਸੀਜੀਸੀ ਦੇ ਖੋਜਕਰਤਾਵਾਂ ਵੱਲੋਂ ਵਿਕਸਤ ਕੀਤੀਆਂ ਗਈਆਂ ਕੁਝ ਵਿਲੱਖਣ ਕਾਢਾਂ ਵਿੱਚ ਦੂਰਦਰਾਜ ਦੇ ਰੋਗੀਆਂ ਦੀ ਪ੍ਰਭਾਵਾਸ਼ਾਲੀ ਨਿਗਰਾਨੀ ਲਈ ਵਰਚੁਅਲ ਆਈਸੀ ਯੂ ਸਿਸਟਮ ਹੈ ਜੋ ਕਿ ਪ੍ਰੋ. ਡਾ. ਦੀਨੇਸ਼ ਅਰੋੜਾ ਵਲੋਂ ਦਰਜ ਕੀਤਾ ਗਿਆ। 

ਇਸੇ ਤਰ੍ਹਾਂ ਖੇਤੀਬਾੜੀ ਵਿੱਚ ਪਾਣੀ ਦੀ ਬਚਤ ਨੂੰ ਉਤਸ਼ਾਹਿਤ ਕਰਦੇ ਹੋਏ ਖੁਰਾਕ ਦੀ ਸੁਰੱਖਿਆ ਨੂੰ ਸੁਧਾਰਨ ਵਾਲਾ ਫਸਲ ਪ੍ਰਬੰਧਨ ਪ੍ਰਣਾਲੀ, ਪ੍ਰੋ.ਡਾ.ਸਿਮਰਪ੍ਰੀਤ ਕੌਰ (ਈਸੀਈ) ਵਿਭਾਗ ਵੱਲੋਂ, ਵਾਹਨ ਦੀ ਸੁਰੱਖਿਆ ਅਤੇ ਪ੍ਰਭਾਵਸ਼ੀਲਤਾ ਵਧਾਉਣ ਲਈ ਆਟੋਮੇਟਿਕ ਟਾਇਰ ਹੈਲਥ ਮਾਨੀਟਰਿੰਗ ਡਿਵਾਈਸ, ਜੋ ਮਕੈਨੀਕਲ ਇੰਜਨੀਅਰਿੰਗ ਦੇ ਵਿਿਦਆਰਥੀਆਂ ਵੱਲੋਂ ਤਿਆਰ ਕੀਤੀ ਗਈ ਅਤੇ ਇਸ ਦੇ ਨਾਲ ਹੀ ਫਾਰਮੇਸੀ ਵਿਭਾਗ ਦੇ ਵਿਿਦਆਰਥੀਆਂ ਵੱਲੋਂ ਅੱਖਾਂ ਦੀ ਬਿਮਾਰੀ ਦਾ ਇਲਾਜ ਕਰਦੇ ਸਮੇਂ ਦਵਾਈ ਦੀ ਪ੍ਰਭਾਵਸ਼ੀਲਤਾ ਅਤੇ ਪਹੁੰਚ ਨੂੰ ਵਧਾਉਣ ਲਈ ਇੱਕ ਨੈਨੋਸੰਰਚਿਤ ਲਿਿਪਡ ਕੈਰੀਅਰ ਆਧਾਰਿਤ ਅੱਖਾਂ ਰਾਹੀਂ ਦਵਾਈ ਦੇਣ ਦਾ ਸੰਯੋਗ ਆਦਿ ਨਵੀਨਤਾਵਾਂ ਸੀਜੀਸੀ ਦੀਆਂ ਖੋਜਾਂ ਨੂੰ ਦਰਸਾਉਂਦੀਆਂ ਹਨ।

ਇਸ ਮੌਕੇ ਸੀਜੀਸੀ ਲਾਂਡਰਾਂ ਦੇ ਚੇਅਰਮੈਨ ਸ.ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ ਨੇ ਸੀਜੀਸੀ ਪਰਿਵਾਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾ ਨਵੀਨਤਾ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਵਿੱਚ ਸਾਡੇ ਨਿਰੰਤਰ ਯਤਨਾਂ ਦਾ ਪ੍ਰਮਾਣ ਹੈ। 

ਸਾਨੂੰ ਆਪਣੇ ਵਿਿਦਆਰਥੀਆਂ ਅਤੇ ਫੈਕਲਟੀ ’ਤੇ ਮਾਣ ਹੈ ਅਤੇ ਨਵੀਂਆਂ ਤਕਨਾਲੋਜੀਆਂ ਨੂੰ ਵਿਕਸਤ ਕਰਨ ਅਤੇ ਮੌਜੂਦਾ ਤਕਨਾਲੋਜੀਆਂ ਨੂੰ ਬਿਹਤਰ ਬਣਾਉਣ ਵਿੱਚ ਉਨ੍ਹਾਂ ਦਾ ਸਮਰਥਨ ਦੇਣ ਲਈ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਦੇਸ਼ ਦੀ ਸਮਾਜਿਕ ਅਤੇ ਆਰਥਿਕ ਵਿਕਾਸ ਪ੍ਰਕਿਿਰਆ ਵਿੱਚ ਯੋਗਦਾਨ ਪਾਉਣ ਦੇ ਵਿਸ਼ਾਲ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD