Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਗਾ ਵਿੱਚ ਖੁੱਲ੍ਹੀ ਪੰਜਾਬ ਦੀ ਸਭ ਤੋਂ ਵੱਡੀ ਅਤੇ ਆਧੁਨਿਕ ਮਸ਼ੀਨਾਂ ਨਾਲ ਲੈਸ ਸਰਕਾਰੀ ਜਿੰਮ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮੁਨੀਸ਼ ਸਿਸੋਦੀਆ ਨੇ ਕੀਤਾ ਜਿੰਮ ਦਾ ਉਦਘਾਟਨ

Manish Sisodia, AAP, Aam Aadmi Party, Aam Aadmi Party Punjab, AAP Punjab, Dr Amandeep Kaur Arora, Devinder Singh Laddi Dhos, Amritpal Singh Sukhanand, Gurdit Singh Sekhon, Naresh Kataria, Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 26 Jun 2025

Last updated on: Jun 26, 2025, 18:35 IST

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਹੋ ਰਹੀਆਂ ਜੰਗੀ ਪੱਧਰ ਤੇ ਕਾਰਵਾਈਆਂ ਨੂੰ ਵੇਖ ਕੇ ਹੁਣ ਪਿੰਡਾਂ ਦੀਆਂ ਪੰਚਾਇਤਾਂ, ਸ਼ਹਿਰਾਂ ਦੇ ਵਾਰਡ ਵਾਸੀ ਅਤੇ ਵੱਡੀ ਗਿਣਤੀ ਵਿੱਚ ਲੋਕ ਇਸ ਮੁਹਿੰਮ ਵਿੱਚ ਆਪਣਾ ਵਿਲੱਖਣ ਯੋਗਦਾਨ ਦੇਣ ਲਈ ਅੱਗੇ ਆ ਰਹੇ ਹਨ, ਨਸ਼ਿਆਂ ਵਿਰੁੱਧ ਆਪਣੀ ਆਵਾਜ ਵੀ ਚੁੱਕਣ ਲੱਗੇ ਹਨ ਅਤੇ ਨਸ਼ਿਆਂ ਦਾ ਵਿਰੋਧ ਵੀ ਕਰ ਰਹੇ ਹਨ, ਕਿਉਂਕਿ ਲੋਕਾਂ ਨੂੰ ਇਸ ਗੱਲ ਦੀ ਪੁਸ਼ਟੀ ਹੋ ਚੁੱਕੀ ਹੈ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਬਡਾਵਾ ਦੇਣ ਵਾਲੇ ਵਿਅਕਤੀਆਂ ਨੂੰ ਬਿਲਕੁਲ ਵੀ ਬਖਸ਼ ਨਹੀਂ ਰਹੀ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਨੌਜਵਾਨਾਂ ਨੂੰ ਨਸ਼ਿਆਂ ਵਿੱਚੋਂ ਕੱਢ ਕੇ ਨਿਰੋਗਤਾ ਵੱਲ ਲਿਜਾਣ ਲਈ ਪੂਰੇ ਪੰਜਾਬ ਦੀ ਸਭ ਤੋਂ ਵੱਡੀ ਅਤੇ ਅਤਿ ਆਧੁਨਿਕ ਮਸ਼ੀਨਾਂ ਨਾਲ ਲੈਸ ਸਰਕਾਰੀ ਜਿੰਮ ਮੋਗਾ ਦੇ ਪਿੰਡ ਦਾਰਾਪੁਰ ਵਿਖੇ ਖੋਲੀ ਗਈ ਹੈ। ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਦੀ ਸੁਚੱਜੀ ਸੋਚ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਮਿਲੇ ਸਹਿਯੋਗ ਸਦਕਾ ਹੁਣ ਪਿੰਡ ਦੇ ਵਾਸੀ ਇਸ ਜਿੰਮ ਵਿੱਚ ਬਿਲਕੁਲ ਮੁਫਤ ਕਸਰਤ ਕਰਨਗੇ।   

ਇਸ ਜਿੰਮ ਦਾ ਉਦਘਾਟਨ ਕਰਨ ਲਈ ਅੱਜ  ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਸ਼੍ਰੀ ਮਨੀਸ਼ ਸਿਸੋਦੀਆ ਵੱਲੋਂ ਵਿਸ਼ੇਸ਼ ਤੌਰ ਤੇ ਮੋਗਾ ਦਾ ਦੌਰਾ ਕੀਤਾ ਗਿਆ, ਕਿਉਂਕਿ ਇਹ ਪੰਜਾਬ ਦੀ ਪੰਜਾਬ ਦੀ ਸਭ ਤੋਂ ਨਿਵੇਕਲੀ ਅਤੇ ਵਿਲੱਖਣ ਸਰਕਾਰੀ ਜਿੰਮ ਹੈ। ਸ਼੍ਰੀ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਵਿੱਚ ਇਹ ਜਿੰਮ ਇੱਕ ਮਾਡਲ ਜਿੰਮ ਵਜੋਂ ਜਾਣੀ ਜਾਵੇਗੀ ਅਤੇ ਬਾਕੀ ਦੀਆਂ ਪੰਚਾਇਤਾਂ ਲਈ ਰੋਲ ਮਾਡਲ ਬਣੇਗੀ।

ਇਸ ਮੌਕੇ ਉਹਨਾਂ ਨਾਲ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੀਰਾ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ, ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ, ਐਸ.ਡੀ.ਐਮ. ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਦੀਪ ਦਾਰਾਪੁਰ, ਦਾਰਾਪੁਰ ਦੀ ਸਰਪੰਚ ਮਨਦੀਪ ਸ਼ਰਮਾ ਤੋਂ ਇਲਾਵਾ ਹੋਰ ਵੀ ਮੋਹਤਵਰ ਸ਼ਖਸ਼ੀਅਤਾਂ ਹਾਜਰ ਸਨ।

ਇਸ ਮੌਕੇ ਬੋਲਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਇਹ ਸ਼ਾਨਦਾਰ ਜਿੰਮ ਨੂੰ ਬਣਨ ਵਿੱਚ 6 ਮਹੀਨਿਆਂ ਦਾ ਸਮਾਂ ਤੇ 22 ਲੱਖ ਰੁਪਏ ਦੀ ਲਾਗਤ ਆਈ, ਇਸ ਤੋਂ ਇਲਾਵਾ ਇਸ ਜਿੰਮ ਨੂੰ ਹੋਰ ਆਧੁਨਿਕ ਕਰਨ ਲਈ ਪਿੰਡ ਵਾਸੀਆਂ ਅਤੇ ਪੰਚਾਇਤ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ।  ਸਿੱਖਿਆ ਕ੍ਰਾਂਤੀ ਅਧੀਨ ਸਾਇੰਸ ਲੈਬ ਤੋਂ ਇਲਾਵਾ 15 ਲੱਖ ਦੀ ਲਾਗਤ ਨਾਲ ਪਿੰਡ ਵਿੱਚ ਪਾਰਕ ਵੀ ਬਣਾਇਆ ਗਿਆ ਹੈ।

ਉਹਨਾਂ ਦੱਸਿਆ ਕਿ ਇਸ ਪਿੰਡ ਦੀ ਮੰਗ ਸੀ ਕਿ ਸਕੂਲ ਨੈਸ਼ਨਲ ਉਪਰ ਹੋਣ ਕਰਕੇ ਸੜਕ ਕਰਾਸਿੰਗ ਸਮੇਂ ਬਹੁਤ ਸਾਰੀਆਂ ਦੁਰਘਟਨਾਵਾਂ ਹੁੰਦੀਆਂ ਸਨ ਜਿਸਨੂੰ ਰੋਕਣ ਲਈ 1 ਕਰੋੜ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ ਪੁਲ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ ਜੋ ਕਿ ਜਲਦੀ ਹੀ ਪੂਰਾ ਹੋ ਜਾਵੇਗਾ। ਪਿਛਲੇ ਸਾਲ ਨਹਿਰੀ ਪਾਣੀ ਦੀ ਪਾਈਪਲਾਈਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ ਜਿਹੜਾ ਵੀ ਜਲਦੀ ਹੀ ਪੂਰਾ ਹੋ ਜਾਵੇਗਾ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਕੰਮ ਕਰ ਰਹੀ ਹੈ ਅਤੇ ਚੋਣਾਂ ਤੋਂ ਪਹਿਲਾਂ ਆਮ ਲੋਕਾਂ ਨੂੰ ਦਿੱਤੀਆਂ ਇੱਕ ਇੱਕ ਗਰੰਟੀਆਂ ਨੂੰ ਪੂਰਾ ਕਰਨ ਲਈ ਦਿਨ ਰਾਤ ਯਤਨਸ਼ੀਲ ਹੈ।

 

Tags: Manish Sisodia , AAP , Aam Aadmi Party , Aam Aadmi Party Punjab , AAP Punjab , Dr Amandeep Kaur Arora , Devinder Singh Laddi Dhos , Amritpal Singh Sukhanand , Gurdit Singh Sekhon , Naresh Kataria , Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD