Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

"ਨਸ਼ਿਆਂ ਨੂੰ ਕਹੋ ਨਾਂਹ ਅਤੇ ਜੀਵਨ ਨੂੰ ਕਹੋ ਹਾਂ” - ਸਿਵਲ ਸਰਜਨ ਡਾ ਕਿਰਨਦੀਪ ਕੌਰ

Health, Amritsar, Civil Surgeon Amritsar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅੰਮ੍ਰਿਤਸਰ , 26 Jun 2025

Last updated on: Jun 27, 2025, 12:22 IST

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਵਿਸ਼ਵ ਨਸ਼ਾ ਵਿਰੋਧੀ ਦਿਵਸ ਦੇ  ਅਵਸਰ ਤੇ ਦਫਤਰ ਸਿਵਲ ਸਰਜਨ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਪੋਸਟਰ ਰਲੀਜ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਕਿਰਨਦੀਪ ਕੋਰ ਨੇ ਕਿਹਾ ਕਿ ਨਸ਼ਾ ਇਕ ਮਾਨਸਿਕ ਰੋਗ ਹੈ, ਸਾਡੇ ਸਮਾਜ ਨੂੰ ਅੰਦਰੋਂ ਅੰਦਰੀ ਘੁੰਨ ਵਾਂਗ ਖਾਈ ਜਾ ਰਿਹਾ ਹੈ। 

ਨਸ਼ਾਂ ਜਿਥੇ ਮੱਨੁਖੀ ਸਿਹਤ ਦੇ ਵਿਗਾੜ ਦਾ ਕਾਰਣ ਬਣਦਾ ਹੈ ਉਥੇ ਨਾਲ ਹੀ ਸਮਾਜਿਕ ਰੁਕਾਵਟ ਵੀ ਪੈਦਾ ਕਰਦਾ ਹੈ। ਨਸ਼ੇ ਮੱਨੁਖੀ ਸ਼ਰੀਰ ਤੇ ਬਹੁਤ ਹੀ ਭਿਆਨਕ  ਅਸਰ ਕਰਦੇ ਹਨ ਅਤੇ ਕਈ ਪ੍ਰਕਾਰ ਦੀਆਂ ਬੀਮਾਰੀਆਂ ਜਿਵੇ ਲਿਵਰ ਕੈਂਸਰ, ਮੂੰਹ/ਗਲੇ ਦਾ ਕੈਂਸਰ ਆਦੀ ਦਾ ਕਾਰਣ ਬਣਦੇ ਹਨ।ਇਸ ਲਈ ਇਹ ਨਸ਼ੇ ਜਿਥੇ ਸਿਹਤ ਖਰਾਬ ਕਰਦੇ ਹਨ ਉਥੇ ਨਾਲ ਹੀ ਸਮਾਜਿਕ, ਆਰਥਿਕ ਅਤੇ ਮਾਨਸਿਕ ਤੌਰ ਤੇ ਵੀ ਮੱਨੁਖ ਨੂੰ ਕਮਜੋਰ ਬਣਾ ਦਿੰਦੇ ਹਨ। 

ਇਸ ਲਈ  ਸਮੁਚੇ ਸਮਾਜ ਦਾ ਇਹ ਫਰਜ ਹੈ ਕਿ ਉਹ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਆਪਣਾਂ ਯੋਗਦਾਨ ਪਾਵੇ ਅਤੇ ਅਪਣੇ ਆਸ ਪਾਸ ਦੇ ਲੋਕਾਂ ਨੂੰ ਨਸ਼ਿਆਂ ਦਾ ਮਾੜੇ ਪ੍ਰਭਾਵਾਂ ਬਾਰੇ ਸੁਚੇਤ ਕਰੇ।ਉਹਨਾ ਕਿਹਾ ਕਿ ਜਿਲਾ੍ ਅੰਮ੍ਰਿਤਸਰ ਵਿਖੇ 43 ਓਟ ਸੈਂਟਰ ਵੀ ਕਾਇਮ ਕੀਤੇ  ਹਨ ਅਤੇ ਲੋਕਾਂ ਨੂੰ ਅਪੀਲ ਹੈ ਕਿ ਉਹ ਇਹਨਾਂ ਸੈਂਟਰਾਂ ਦਾ ਵੀ ਵੱਧ ਤੋਂ ਵੱਧ ਲਾਭ ਲੈਣ।

ਇਸ ਤੋਂ ਇਲਾਵਾ ਸੰਨ ਫਾਉਂਡੇਸ਼ਨ ਵਲੋ ਸਿਹਤ ਵਿਭਾਗ ਨਾਲ ਮਿਲ ਕੇ ਨਸ਼ੇ ਕਰਨ ਵਾਲਿਆਂ ਲਈ ਕੌਂਸਲੰਗ, ਇਲਾਜ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਲਈ ਜੋ ਇਨਸਾਨ  ਨਸ਼ੇ ਕਰਦਾ ਹੈ ਉਸ ਨੂੰ ਸਰਕਾਰੀ ਨਸ਼ਾ ਛਡਾਉ ਕੇਦਰ ਮੈਡੀਕਲ ਕਾਲਿਜ ਅੰਮ੍ਰਿਤਸਰ ਵਿਖੇ ਦਾਖਿਲ ਕਰਵਾਇਆ ਜਾਵੇ ਅਤੇ ਇਲਾਜ ਤੋ ਬਾਦ ਵਿੱਚ ਉਸ ਦੇ ਮੁੜ ਵਸੇਬੇ ਲਈ ਉਸ ਨੂੰ ਸਰਕਾਰੀ ਮੁੜਵਸੇਬਾ ਕੇਂਦਰ ਅੰਮ੍ਰਿਤਸਰ ਸਰਕਾਰੀ  ਸੈਂਟਰ ਵਿਖੇ ਜਰੂਰ ਦਾਖਲ ਕਰਵਾਇਆ ਜਾਵੇ ਤਾਂ ਜੋ ਉਹ ਇਲਾਜ ਉਪੰਰਤ ਸਮਾਜ ਦਾ ਇੱਕ  ਹਿੱਸਾ ਬਣ ਸਕਣ।

ਇਸ ਅਵਸਰ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੀਤ ਕੌਰ, ਸਹਾਇਕ ਸਿਵਲ ਸਰਜਨ ਡਾ ਰਜਿੰਦਰਪਾਲ ਕੌਰ, ਜਿਲਾ੍ ਟੀਕਾਕਕਰਣ ਅਫਸਰ ਡਾ ਭਾਰਤੀ ਧਵਨ, ਜ਼ਿਲ੍ਹਾ ਸਿਹਤ ਅਫਸਰ ਡਾ ਜਸਪਾਲ ਸਿੰਘ, ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ, ਡਾ ਚਰਨਜੀਤ ਕੌਰ, ਡਾ ਮਨਮੀਤ ਕੌਰ , ਸਨ ਫਾਊਂਡੇਸ਼ਨ ਵੱਲੋਂ ਮੈਡਮ ਬਲਜੀਤ ਕੌਰ ਜੋਹਲ, ਕਮਲ ਭੱਲਾ, ਦਲਜੀਤ ਸਿੰਘ, ਸੰਜੀਵ ਕੁਮਾਰ, ਰਘੂ ਤਲਵਾੜ ਅਤੇ ਸਮੂਹ ਸਟਾਫ ਸ਼ਾਮਲ ਹੋਏ।

 

Tags: Health , Amritsar , Civil Surgeon Amritsar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD