Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਡਾਕ ਪਰਿਮੰਡਲ ਵੱਲੋਂ “ਆਈ.ਟੀ. 2.0 ਲਈ ਤਿਆਰੀ” ਵਿਸ਼ੇ 'ਤੇ ਵਰਕਸ਼ਾਪ ਦਾ ਆਯੋਜਨ

Punjab Postal Circle,Subrat Das, Postal Services Board, Department of Posts, Ministry of Communications, Government of India

Web Admin

Web Admin

5 Dariya News

ਅੰਮ੍ਰਿਤਸਰ , 26 Jun 2025

Last updated on: Jun 27, 2025, 12:25 IST

ਪੰਜਾਬ ਡਾਕ ਪਰਿਮੰਡਲ ਵੱਲੋਂ ਅੰਮ੍ਰਿਤਸਰ ਵਿਖੇ “ਆਈ.ਟੀ. 2.0 ਲਈ ਤਿਆਰੀ” ਵਿਸ਼ੇ 'ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਸ਼੍ਰੀ ਸੁਬ੍ਰਤ ਦਾਸ, ਮੈਂਬਰ (ਤਕਨਾਲੋਜੀ), ਡਾਕ ਸੇਵਾ ਬੋਰਡ, ਡਾਕ ਵਿਭਾਗ, ਸੰਚਾਰ ਮੰਤਰਾਲਾ, ਭਾਰਤ ਸਰਕਾਰ ਵੱਲੋਂ ਕੀਤੀ ਗਈ। ਆਈ.ਟੀ. ਅਧੁਨਿਕੀਕਰਨ ਪ੍ਰਾਜੈਕਟ 2.0 ਡਾਕ ਵਿਭਾਗ ਦੀ ਇੱਕ ਵਿਸ਼ਾਲ ਡਿਜੀਟਲ ਬਦਲਾਅ ਮੁਹਿੰਮ ਹੈ, ਜਿਸ ਦਾ ਉਦੇਸ਼ ਕਾਰਜਕੁਸ਼ਲਤਾ, ਸੇਵਾ ਪ੍ਰਦਾਨਗੀ ਅਤੇ ਵਿੱਤੀ ਸਮਾਵੇਸ਼ ਨੂੰ ਮਜ਼ਬੂਤ ਕਰਨਾ ਹੈ।

ਇਸ ਵਰਕਸ਼ਾਪ ਵਿੱਚ ਕਈ ਮਹੱਤਵਪੂਰਕ ਪਹਿਲੂਆਂ 'ਤੇ ਵਿਚਾਰ ਕੀਤਾ ਗਿਆ, ਜਿਵੇਂ ਕਿ ਆਈ.ਟੀ. ਰੋਲਆਉਟ ਦੀ ਸਮਝ, ਪ੍ਰਭਾਵਸ਼ਾਲੀ ਰਣਨੀਤੀਆਂ ਦਾ ਵਿਕਾਸ ਅਤੇ ਉਨ੍ਹਾਂ ਨੂੰ ਰੋਲਆਉਟ ਦੀ ਤਿਆਰੀ, ਬੁਨਿਆਦੀ ਢਾਂਚੇ ਦੀ ਤਿਆਰੀ, ਸਮਰਥਾ ਵਿਕਾਸ ਆਦਿ ਲਈ ਵਰਤਣ ਸੰਬੰਧੀ ਵਿਚਾਰ। ਇਹ ਪੂਰੀ ਵਰਕਸ਼ਾਪ ਭਾਗੀਦਾਰਾਂ ਲਈ ਇੱਕ ਕੀਮਤੀ ਸਿੱਖਣ ਦਾ ਅਨੁਭਵ ਸਾਬਤ ਹੋਈ, ਜਿਸ ਨਾਲ ਉਨ੍ਹਾਂ ਨੂੰ ਇਸ ਤਬਦੀਲੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਪਣਾਉਣ ਲਈ ਲੋੜੀਂਦਾ ਗਿਆਨ ਅਤੇ ਹੁਨਰ ਪ੍ਰਾਪਤ ਹੋਇਆ।

ਇਸ ਵਰਕਸ਼ਾਪ ਵਿੱਚ ਡਾਕ ਨਿਦੇਸ਼ਾਲੇ ਦੀ ਟੀਮ, ਸੈਂਟਰ ਆਫ ਐਕਸੀਲੈਂਸ ਫਾਰ ਪੋਸਟਲ ਟੈਕਨੋਲੋਜੀ (CEPT) ਦੇ ਅਧਿਕਾਰੀ ਅਤੇ 08 ਡਾਕ ਪਰਿਮੰਡਲਾਂ -ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਕੇਰਲ, ਮੱਧ ਪ੍ਰਦੇਸ਼, ਪੰਜਾਬ ਅਤੇ ਉੱਤਰ ਪ੍ਰਦੇਸ਼ ਤੋਂ ਚੀਫ਼ ਪੋਸਟਮਾਸਟਰ ਜਨਰਲ, ਪੋਸਟਮਾਸਟਰ ਜਨਰਲ ਅਤੇ ਡਾਇਰੈਕਟਰ ਡਾਕ ਸੇਵਾਵਾਂ ਸ਼ਾਮਲ ਹੋਏ।

ਸ਼੍ਰੀ ਵਿਨੋਦ ਕੁਮਾਰ ਵਰਮਾ, ਮੁੱਖ ਪੋਸਟਮਾਸਟਰ ਜਨਰਲ, ਪੰਜਾਬ ਪਰਿਮੰਡਲ ਨੇ ਦੱਸਿਆ ਕਿ ਆਈ.ਟੀ. 2.0 ਪ੍ਰਾਜੈਕਟ ਨੂੰ ਪੜਾਅ ਦਰ ਪੜਾਅ ਲਾਗੂ ਕੀਤਾ ਜਾਵੇਗਾ। ਪਹਿਲੇ ਪੜਾਅ ਵਿੱਚ ਚੰਡੀਗੜ੍ਹ ਮੁੱਖ ਡਾਕਘਰ ਅਤੇ ਜਲੰਧਰ ਸਿਟੀ ਮੁੱਖ ਡਾਕਘਰ ਦੇ ਅਧੀਨ ਡਾਕਘਰਾਂ ਨੂੰ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦੀ ਸਾਰੇ ਭਾਗੀਦਾਰਾਂ ਅਤੇ ਸਾਂਝੀਦਾਰਾਂ ਵੱਲੋਂ ਭਰਪੂਰ ਸਰਾਹਣਾ ਕੀਤੀ ਗਈ।

 

Tags: Punjab Postal Circle , Subrat Das , Postal Services Board , Department of Posts , Ministry of Communications , Government of India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD