Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ : ਡਾ. ਰਵਜੋਤ ਸਿੰਘ

ਕਿਹਾ, ਜ਼ਿਲ੍ਹਾ ਐਸ.ਏ.ਐਸ ਨਗਰ (ਮੁਹਾਲੀ) ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਇਆ ਜਾਵੇਗਾ

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government,Tejvir Singh, Deepti Uppal

Web Admin

Web Admin

5 Dariya News

ਐਸ.ਏ.ਐਸ ਨਗਰ (ਮੁਹਾਲੀ) , 26 Jun 2025

Last updated on: Jun 27, 2025, 12:26 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ ਹੈ, ਇਸੇ ਲੜੀ ਤਹਿਤ ਪੰਜਾਬ ਦੇ ਸ਼ਹਿਰਾਂ ਦਾ ਸੁੰਦਰੀਕਰਨ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਸੀਨੀਅਰ ਵਿਭਾਗੀ ਅਧਿਕਾਰੀਆਂ ਅਤੇ ਜ਼ਿਲ੍ਹਾ ਐਸ.ਏ.ਐਸ ਨਗਰ (ਮੁਹਾਲੀ) ਦੇ ਅਧਿਕਾਰੀਆਂ, ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਦੌਰਾਨ ਕੀਤਾ। 

ਉਨ੍ਹਾਂ ਨੇ ਪੰਜਾਬ ਦੇ ਸ਼ਹਿਰਾਂ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਦਾ ਸੰਕਲਪ ਲੈਂਦਿਆਂ ਕਿਹਾ ਕਿ ਐਸ.ਏ.ਐਸ ਨਗਰ (ਮੁਹਾਲੀ) ਦੀਆਂ ਸ਼ਹਿਰੀ ਸਥਾਨਕ ਇਕਾਈਆਂ ਨਗਰ ਕੌਂਸਲ ਖਰੜ, ਡੇਰਾਬਸੀ, ਰਾਜਪੁਰਾ, ਬਨੂੜ, ਜ਼ੀਰਕਪੁਰ, ਲਾਲੜੂ, ਨਵਾਂ ਗਾਓਂ, ਘੜੂੰਆਂ ਅਤੇ ਕੁਰਾਲੀ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਇਆ ਜਾਵੇਗਾ। ਵਿਭਾਗੀ ਅਧਿਕਾਰੀਆਂ ਨੂੰ ਸ਼ਹਿਰੀ ਵਿਕਾਸ ਦੇ ਕਾਰਜਾਂ ਨੂੰ ਯੋਜਨਾਬੱਧ ਢੰਗ ਨਾਲ ਨੇਪਰੇ ਚਾੜਨ ਦੀ ਹਦਾਇਤ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੁਹਾਲੀ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਖੇ ਲੈਂਡ ਸਕੇਪਿੰਗ, ਸੜਕਾਂ ਦਾ ਵਿਕਾਸ, ਮੁਹਾਲੀ ਸ਼ਹਿਰ ਅਧੀਨ ਆਉਣੇ ਪਿੰਡਾਂ ਦਾ ਸੁੰਦਰੀ ਕਰਨ, ਸ਼ਹਿਰੀ ਨਾਗਰਿਕਾਂ ਦੀਆਂ ਸਹੂਲਤਾਂ ਦੇ ਕਾਰਜ, ਸ਼ਹਿਰਾਂ ‘ਚ ਉਸਾਰੀਆਂ ਜਾ ਰਹੀਆਂ ਇਮਾਰਤਾਂ ਨੂੰ ਸੁਰੱਖਿਆ ਦੇ ਨਿਯਮਾਂ ਤਹਿਤ ਉਸਾਰਨਾ ਯਕੀਨੀ ਬਣਾਇਆ ਜਾਵੇ।

ਡਾ. ਰਵਜੋਤ ਸਿੰਘ ਨੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਦੀ ਵਿਥਾਰਤ ਜਾਣਕਾਰੀ ਹਾਸਲ ਕਰਨ ਮਗਰੋਂ ਕਿਹਾ ਕਿ ਇਹ ਵਿਕਾਸ ਕਾਰਜ ਨਿਰਧਾਰਤ ਸਮੇਂ-ਸੀਮਾਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰੀ ਨਾਗਰਿਕਾਂ ਸਹੂਲਤਾਂ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਸੀ.ਈ.ਓ. ਪੀ.ਐਮ.ਆਈ.ਡੀ.ਸੀ. ਸ੍ਰੀਮਤੀ ਦੀਪਤੀ ਉੱਪਲ, ਸੰਯੁਕਤ ਡਾਇਰੈਕਟਰ ਸਥਾਨਕ ਸਰਕਾਰ ਸ੍ਰੀ ਜਗਦੀਪ ਸਹਿਗਲ, ਕਮਿਸ਼ਨਰ ਨਗਰ ਨਿਗਮ ਮੁਹਾਲੀ ਸ. ਪਰਮਿੰਦਰ ਪਾਲ ਸਿੰਘ, ਏ.ਡੀ.ਸੀ. ਸ਼ਹਿਰੀ ਵਿਕਾਸ ਸ. ਅਨਮੋਲ ਸਿੰਘ ਧਾਲੀਵਾਲ, ਚੀਫ ਇੰਜੀਨੀਅਰ ਸ੍ਰੀ ਨਰੇਸ਼ ਬੱਤਾ ਅਤੇ ਨਗਰ ਕੌਂਸਲ ਖਰੜ, ਡੇਰਾਬਸੀ, ਰਾਜਪੁਰਾ, ਬਨੂੜ, ਜ਼ੀਰਕਪੁਰ, ਲਾਲੜੂ, ਨਵਾਂ ਗਾਓਂ, ਘੜੂੰਆਂ ਅਤੇ ਕੁਰਾਲੀ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Tejvir Singh , Deepti Uppal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD