Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲਾਲਜੀਤ ਭੁੱਲਰ ਦੀ ਪੀਆਰਟੀਸੀ ਮੁੱਖ ਦਫਤਰ ਵਿਖੇ ਆਮਦ

ਚੇਅਰਮੈਨ ਰਣਜੋਧ ਸਿੰਘ ਹਡਾਣਾ ਨਾਲ ਨਿਵੇਕਲੀਆਂ ਤਕਨੀਕਾਂ ਨਾਲ ਮਹਿਕਮੇਂ ਦਾ ਪੱਧਰ ਹੋਰ ਚੁੱਕਣ ਲਈ ਹੋਈ ਵਿਸ਼ੇਸ਼ ਗੱਲਬਾਤ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harchand Singh Barsat, Kuljit Singh Randhawa

5 Dariya News

5 Dariya News

5 Dariya News

ਪਟਿਆਲਾ , 26 Jun 2025

Last updated on: Jun 27, 2025, 13:04 IST

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਵਿੱਚ ਪੀਆਰਟੀਸੀ ਮਹਿਕਮੇ ਦਾ ਪੱਧਰ ਉੱਚਾ ਚੁੱਕਣ ਅਤੇ ਨਿਵੇਕਲੀਆਂ ਤਕਨੀਕਾਂ ਨਾਲ ਕੰਮ ਕਰਨ ਸੰਬੰਧੀ ਲੰਮੀ ਗੱਲਬਾਤ ਹੋਈ। ਦੱਸਣਯੋਗ ਹੈ ਕਿ ਅੱਜ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁਕਤ ਕੀਤੇ ਗਏ ਗੁਰਪ੍ਰੀਤ ਸਿੰਘ ਵਿਰਕ ਨੂੰ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੁਆਰਾ ਪਟਿਆਲਾ ਮੁੱਖ ਦਫਤਰ ਪਹੁੰਚ ਕੇ ਅਧਿਕਾਰਤ ਤੌਰ ਤੇ ਵਿਭਾਗ ਵਿਚ ਸ਼ਾਮਿਲ ਵੀ ਕਰਵਾਈਆ ਗਿਆ। 

ਇਸ ਮੌਕੇ ਆਪ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ, ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ,ਚੈਅਰਮੈਨ ਪੀਆਰਟੀਸੀ ਰਣਜੋਧ ਸਿੰਘ ਹਡਾਣਾ, ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਐਮ ਡੀ ਬਿਕਰਮਜੀਤ ਸਿੰਘ ਸ਼ੇਰਗਿੱਲ, ਮੇਅਰ ਪਟਿਆਲਾ ਕੁੰਦਨ ਗੋਗੀਆ, ਜਿਲਾ ਮੋਹਾਲੀ ਦੇ ਪ੍ਰਧਾਨ ਸ਼੍ਰੀਮਤੀ ਪ੍ਰਭਜੋਤ ਕੌਰ ਉਚੇਚੇ ਤੌਰ ਤੇ ਹਾਜਰ ਰਹੇ। ਇਸ ਮੌਕੇ ਲਾਲਜੀਤ ਸਿੰਘ ਭੁੱਲਰ ਨੇ ਉਪਰੋਕਤ ਡਾਇਰੈਕਟਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸੇ ਤਰਾਂ ਵਰਕਰਾਂ ਨੂੰ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਂਦਾ ਰਹੇਗਾ। 

ਭਵਿੱਖ ਵਿਚ ਵੀ ਵਲੰਟੀਅਰਾਂ ਨੂੰ ਮੈਰਿਟ ਦੇ ਆਧਾਰ ਉੱਤੇ ਅਹੁਦੇਦਾਰੀਆਂ ਮਿਲਣਗੀਆਂ ਤੇ ਗੁਰਪ੍ਰੀਤ ਵਿਰਕ ਪਾਰਟੀ ਦੁਆਰਾ ਦਿੱਤੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ਼ ਨਿਭਾਉਣਗੇ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਇ ਦੌਰਾ ਪੰਜਾਬ ਵਿੱਚ ਜਨਤਕ ਆਵਾਜਾਈ ਵਿੱਚ ਹੋਰ ਸੁਧਾਰ ਕਰਨ, ਬੱਸਾਂ ਦੀ ਗੁਣਵੱਤਾ ਵਧਾਉਣ ਅਤੇ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਇਰਾਦੇ ਨਾਲ ਕੀਤਾ ਗਿਆ ਸੀ। 

ਇਸ ਦੌਰਾਨ ਉਨ੍ਹਾਂ ਪੀਆਰਟੀਸੀ ਦੀਆਂ ਬੱਸਾਂ, ਵਰਕਸ਼ਾਪਾਂ, ਟਿਕਟ ਬੁਕਿੰਗ ਸਿਸਟਮ ਅਤੇ ਸਟਾਫ ਦੀਆਂ ਸਹੂਲਤਾਂ ਦਾ ਮੁਆਇਨਾ ਕਰਦਿਆਂ ਚੰਗੇ ਕਾਰਜ ਦੀ ਤਾਰੀਫ ਵੀ ਕੀਤੀ। ਵਿਧਾਇਕ ਰੰਧਾਵਾ ਵੱਲੋਂ ਗੁਰਪ੍ਰੀਤ ਸਿੰਘ ਵਿਰਕ ਦੀ ਤਾਰੀਫ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਮਿਹਨਤੀ ਤੇ ਜੁਝਾਰੂ ਵਰਕਰ ਕਰਾਰ ਦਿੱਤਾ। 

ਵਿਧਾਇਕ ਰੰਧਾਵਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਸੱਚਾ ਪਿਆਰ ਅਤੇ ਵਿਸ਼ਵਾਸ਼ ਕਰਕੇ ਪਾਰਟੀ ਸੱਤਾ ਵਿੱਚ ਹੈ ਅਤੇ ਬਹੁਤ ਹੀ ਇਮਾਨਦਾਰ ਅਤੇ ਸੂਝਵਾਨ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਜੀ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਆਮ ਲੋਕਾਂ ਦੀ ਸੇਵਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅਹੁਦਿਆਂ ਦੀ ਤੁਲਨਾ ਪੈਸਿਆਂ ਨਾਲ ਨਹੀਂ ਕੀਤੀ ਜਾਂਦੀ ਸਗੋਂ ਮਿਹਨਤੀ ਅਤੇ ਸੁਚੱਜੀ ਸੋਚ ਵਾਲੇ ਆਮ ਘਰਾਂ ਦੇ ਅਣਥੱਕ ਵਰਕਰਾਂ ਨੂੰ ਅਹੁਦੇ ਬਿਨਾਂ ਕਿਸੇ ਸਿਫਾਰਿਸ਼ ਤੋਂ ਨਿਵਾਜੇ ਜਾ ਰਹੇ ਹਨ।

ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਆਮਦ ਦੌਰਾਨ ਹੋਈ ਗੱਲਬਾਤ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਲਈ ਸੁਰੱਖਿਅਤ, ਸਮਰੱਥ ਅਤੇ ਆਧੁਨਿਕ ਆਵਾਜਾਈ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਤੇ ਹੋਰ ਨਿਖਾਰ ਲਿਆਉਣ ਲਈ ਖਾਸ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਪੀ ਆਰ ਟੀ ਸੀ ਮਹਿਕਮਾਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਸਮਰੱਪਿਤ ਹੈ ਅਤੇ ਅਸੀਂ ਯਾਤਰੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਕਿਸੇ ਵੀ ਸੁਝਾਅ ਜਾ ਸ਼ਿਕਾਇਤ ਨੂੰ ਪੀ ਆਰ ਟੀ ਸੀ ਦੇ ਹੈਲਪਲਾਈਨ ਨੰਬਰ 9592195923 ਤੇ ਦਰਜ਼ ਕਰਵਾਇਆ ਜਾ ਸਕਦਾ ਹੈ।

ਇਸ ਮੌਕੇ ਗੁਰਪ੍ਰੀਤ ਸਿੰਘ ਵਿਰਕ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ ਪਦ ਦਾ ਅਹੁਦਾ ਸੰਭਾਲਣ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਆਪੋ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਪਾਰਟੀ ਪ੍ਰਧਾਨ ਅਮਨ ਅਰੋੜਾ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਆਮ ਆਦਮੀ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਅਤੇ ਇਹ ਉਨ੍ਹਾਂ ਲਈ ਵੀ ਇਤਿਹਾਸਕ ਪਲ ਹੈ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harchand Singh Barsat , Kuljit Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD