Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਪੜ੍ਹਾਈ ਨਾਲ ਆਪਣਾ ਭਵਿੱਖ ਰੁਸ਼ਨਾਉਣ - ਕੁਲਵੰਤ ਸਿੰਘ

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦੀ ਚੁੱਕੀ ਸਹੁੰ

Kulwant Singh, DC Mansa, Deputy Commissioner Mansa, Mansa, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮਾਨਸਾ , 26 Jun 2025

Last updated on: Jun 27, 2025, 13:35 IST

ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਲਵਲੀਨ ਬੜਿੰਗ ਵਿਸ਼ੇਸ਼ ਤੌਰ ਤੇ ਮੌਜੂਦ ਸਨ।

ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨਾਂ ਦਾ ਸਮਾਜ ਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਇਸ ਲਈ ਸਾਨੂੰ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ ਕਿ ਉਹ ਨਸ਼ਿਆਂ ਵੱਲ ਧਿਆਨ ਨਾ ਦੇ ਕੇ ਖੇਡਾਂ ਅਤੇ ਪੜ੍ਹਾਈ ਵੱਲ ਦਿਲਚਸਪੀ ਦਿਖਾਉਣ ਅਤੇ ਆਪਣਾ ਭਵਿੱਖ ਰੁਸ਼ਨਾਉਣ। 

ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਤੁਹਾਡੇ ਆਸ-ਪਾਸ ਕੋਈ ਵਿਅਕਤੀ ਨਸ਼ਿਆਂ ਦਾ ਆਦੀ ਹੋ ਚੁੱਕਾ ਹੈ ਤਾਂ ਉਸਨੂੰ ਸਮਝਾ ਕੇ ਨਸ਼ਾ ਛੁਡਾਊ ਕੇਂਦਰ ਜਾਂ ਕਿਸੇ ਨੇੜੇ ਦੀ ਸਿਹਤ ਸੰਸਥਾ ਵਿੱਚ ਉਸਦਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਨਾਲ ਪੀੜਤ ਵਿਅਕਤੀ ਨੂੰ ਸਹੀ ਇਲਾਜ ਦੀ ਜਰੂਰਤ ਹੁੰਦੀ ਹੈ। 

ਇਸ ਲਈ ਸਾਨੂੰ ਚਾਹੀਦਾ ਹੈ ਕਿ ਨਸ਼ਿਆਂ ਦੇ ਚੰਗੁਲ ਵਿੱਚ ਫਸੇ ਵਿਅਕਤੀ ਨਾਲ ਵਿਤਕਰਾ ਜਾਂ ਨਫਰਤ ਕਰਨ ਦੀ ਬਜਾਇ  ਉਸਦਾ ਸਹੀ ਇਲਾਜ਼ ਕਰਵਾਇਆ ਜਾਵੇ। ਇਸ ਦੌਰਾਨ ਮੌਜੂਦਾ ਨੂੰ ਸਹੁੰ ਚੁੱਕਵਾਈ ਗਈ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਿੱਥੇ ਅਸੀਂ ਖੁਦ ਨਸ਼ਿਆਂ ਦੀ ਮਾੜੀ ਅਲਾਮਤ ਤੋਂ ਦੂਰ ਰਹਾਂਗੇ, ਉਥੇ ਹੀ ਇਸ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਇੱਕਠੇ ਹੋ ਕੇ ਸਮਾਜ, ਪਰਿਵਾਰ ਅਤੇ ਦੋਸਤਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਾਂਗੇ। 

ਇਸ ਤੋਂ ਇਲਾਵਾ ਦੇਸ਼ ਨੂੰ ਨਸ਼ਾ-ਮੁਕਤ ਕਰਨ ਲਈ ਆਪਣੀ ਸਮਰੱਥਾ ਅਨੁਸਾਰ ਹਰ ਸੰਭਵ ਯਤਨ ਕਰਾਂਗੇ। ਇਸ ਮੌਕੇ ਸੁਖਰਾਜ ਸਿੰਘ, ਅਵਤਾਰ ਸਿੰਘ, ਗੁਰਮੀਤ ਗਾਗੋਵਾਲ, ਮਨੋਜ ਕੁਮਾਰ, ਕਾਰਤਿਕ ਸਿੰਗਲਾ, ਸੰਜੀਵ ਕੁਮਾਰ, ਹਰੀਸ਼ ਕੁਮਾਰ ਰੀਡਰ, ਕਮਲਪ੍ਰੀਤ, ਚੰਚਲ ਸ਼ਰਮਾ, ਗੁਰਮੀਤ ਕੌਰ, ਹਰਜੀਤ ਕੌਰ ਸਟੈਨੋ, ਗੁਰਤੇਜ ਸਿੰਘ, ਸੰਦੀਪ ਕੁਮਾਰ, ਗੁਰਪ੍ਰਕਾਸ਼ ਸਿੰਘ ਅਤੇ ਜਸਬੀਰ ਸਿੰਘ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਹੋਰ ਮੁਲਾਜ਼ਮ ਵੀ ਮੌਜੂਦ ਸਨ।

 

 

Tags: Kulwant Singh , DC Mansa , Deputy Commissioner Mansa , Mansa , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD