Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜ ਲਾਲੀ ਗਿੱਲ ਵੱਲੋਂ ਸਰਹੱਦੀ ਪਿੰਡ ਮੁਹਾਰ ਜਮਸ਼ੇਰ ਦਾ ਦੌਰਾ

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਰਹੇ ਹਾਜ਼ਰ

Raj Lali Gill, AAP, Aam Aadmi Party, Aam Aadmi Party Punjab, AAP Punjab, Narinder Pal Singh Sawna

Web Admin

Web Admin

5 Dariya News

ਫਾਜ਼ਿਲਕਾ , 26 Jun 2025

Last updated on: Jun 27, 2025, 13:46 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰ ਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਅੱਜ ਫਾਜ਼ਿਲਕਾ  ਜਿਲੇ ਦੇ ਦੌਰੇ ਦੌਰਾਨ ਕੌਮਾਂਤਰੀ ਸਰਹੱਦ ਤੇ ਕੰਡਿਆਲੀ ਤਾਰ ਦੇ ਪਾਰ ਵਸੇ ਪਿੰਡ ਮੁਹਾਰ ਜਮਸ਼ੇਰ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਸ਼ੇਸ਼ ਤੌਰ ਤੇ ਪਿੰਡ ਦੀਆਂ ਮਹਿਲਾਵਾਂ ਦੀਆਂ ਮੁਸ਼ਕਲਾਂ ਸੁਣੀਆਂ। 

ਉਨਾਂ ਦੇ ਨਾਲ ਇਸ ਮੌਕੇ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਉਨਾਂ ਦੇ ਧਰਮ ਪਤਨੀ ਖੁਸ਼ਬੂ ਸਾਵਣ ਸੁੱਖਾ ਸਵਨਾ ਵੀ ਹਾਜ਼ਰ ਸਨ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰ ਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਕਿਹਾ ਕਿ ਔਰਤਾਂ ਦੀ ਆਰਥਿਕ ਤਰੱਕੀ ਬਹੁਤ ਜਰੂਰੀ ਹੈ। 

ਉਹਨਾਂ ਨੇ ਕਿਹਾ ਕਿ ਔਰਤਾਂ ਨੂੰ ਸਸ਼ਕਤ ਬਣਾਉਣ ਅਤੇ ਆਤਮ ਨਿਰਭਰ ਬਣਾਉਣ ਲਈ ਵੀ ਸਰਕਾਰਾਂ ਵੱਲੋਂ ਉਪਰਾਲੇ ਕੀਤੇ ਜਾਂਦੇ ਹਨ। ਉਹਨਾਂ ਨੇ ਕਿਹਾ ਕਿ ਔਰਤਾਂ ਨੂੰ ਘਰ ਪਰਿਵਾਰ ਦੇ ਕੰਮ ਦੇ ਨਾਲ ਨਾਲ ਕੁਝ ਹੋਰ ਛੋਟੇ ਕੰਮ ਜੋ ਉਹ ਘਰ ਰਹਿ ਕੇ ਹੀ ਕਰ ਸਕਦੀਆਂ ਹਨ ਉਹਨਾਂ ਨੂੰ ਵੀ ਕਰਨਾ ਚਾਹੀਦਾ ਹੈ ਤਾਂ ਜੋ ਪਰਿਵਾਰ ਦੀ ਆਮਦਨ ਵੀ ਵਧ ਸਕੇ ਅਤੇ ਉਹ ਆਪਣੇ ਪੈਰਾਂ ਤੇ ਖੜੀਆਂ ਹੋ ਸਕਣ।

ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਔਰਤਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵੱਲੋਂ ਵੀ ਵਿਆਪਕ ਪੱਧਰ ਤੇ ਉਪਰਾਲੇ ਕੀਤੇ ਜਾਂਦੇ ਹਨ। ਉਹਨਾਂ ਦੇ ਧਰਮ ਪਤਨੀ ਖੁਸ਼ਬੂ ਸਵਨਾ ਨੇ ਦੱਸਿਆ ਕਿ ਉਹਨਾਂ ਵੱਲੋਂ ਚਲਾਏ ਜਾ ਰਹੀ ਖੁਸ਼ੀ ਫਾਊਂਡੇਸ਼ਨ ਵੱਲੋਂ ਵੀ ਮਹਿਲਾਵਾਂ ਦੀ ਸਿੱਖਿਆ ਅਤੇ ਉਨਾਂ ਨੂੰ ਰੋਜ਼ਗਾਰ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਂਦੇ ਹਨ। 

ਇਸ ਮੌਕੇ ਪਿੰਡ ਦੀ ਮਹਿਲਾ ਸਰਪੰਚ ਪਰਮਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab , Narinder Pal Singh Sawna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD