Thursday, 04 June 2026

 

 

ਖ਼ਾਸ ਖਬਰਾਂ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

 

ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਵੱਧ - ਰਾਜ ਲਾਲੀ ਗਿੱਲ

ਮਹਿਲਾ ਕਮਿਸ਼ਨ ਦੇ ਚੇਅਰ ਪਰਸਨ ਨੇ ਫਾਜ਼ਿਲਕਾ ਵਿਖੇ ਖੁੱਲਾ ਦਰਬਾਰ ਲਗਾ ਕੇ ਮਹਿਲਾਵਾਂ ਦੀਆਂ ਸੁਣੀਆਂ ਮੁਸ਼ਕਿਲਾਂ

Raj Lali Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 26 Jun 2025

Last updated on: Jun 27, 2025, 13:51 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਮੈਨਸ਼ਨ ਮੈਡਮ ਰਾਜ ਲਾਲੀ ਗਿੱਲ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਦਫਤਰ ਵਿਖੇ ਖੁੱਲਾ ਦਰਬਾਰ ਲਗਾ ਕੇ ਮਹਿਲਾਵਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਖੁੱਲੇ ਦਰਬਾਰ ਵਿੱਚ ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲੇ ਨਾਲ ਸੰਬੰਧਿਤ ਕਮਿਸ਼ਨ ਕੋਲ ਚੱਲ ਰਹੇ 35 ਕੇਸਾਂ ਦੀ ਸੁਣਵਾਈ ਹੋਈ ਜਦਕਿ ਲਗਭਗ ਦੋ ਦਰਜਨ ਨਵੇਂ ਕੇਸ ਵੀ ਇਸ ਜਨ ਸੁਣਵਾਈ ਦੌਰਾਨ ਆਏ।

ਕਮਿਸ਼ਨ ਦੇ ਚੇਅਰ ਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਇੱਥੇ ਇਹਨਾਂ ਕੇਸਾਂ ਦੀ ਸੁਣਵਾਈ ਕਰਦਿਆਂ ਜਾਂਚ ਅਧਿਕਾਰੀਆਂ ਨੂੰ ਕਾਨੂੰਨੀ ਦਾਇਰੇ ਵਿੱਚ ਰਹਿੰਦਿਆਂ ਜਲਦ ਤੋਂ ਜਲਦ ਜਾਂਚ ਕਾਰਜ ਮੁਕੰਮਲ ਕਰਨ ਅਤੇ ਪੀੜਿਤ ਧਿਰਾਂ ਨੂੰ ਇਨਸਾਫ ਦਵਾਇਆ ਜਾਣਾ ਯਕੀਨੀ ਬਣਾਉਣ ਦੀਆਂ ਸਖਤ ਹਦਾਇਤਾਂ ਕੀਤੀਆਂ। ਉਹਨਾਂ ਨੇ ਕਿਹਾ ਕਿ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ ਪਰ ਨਾਲ ਹੀ ਉਹਨਾਂ ਨੇ ਕਿਹਾ ਕਿ ਜਿੱਥੇ ਅਧਿਕਾਰ ਸਾਡਾ ਹੱਕ ਹਨ ਉਥੇ ਹੀ ਸਮਾਜ ਦੀ ਬਿਹਤਰੀ ਲਈ ਸਭ ਧਿਰਾਂ ਨੂੰ ਆਪਣੇ ਫਰਜ਼ਾਂ ਪ੍ਰਤੀ ਵੀ ਉਨਾ ਹੀ ਸੁਚੇਤ ਰਹਿਣਾ ਚਾਹੀਦਾ ਹੈ ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡਮ ਰਾਜ ਲਾਲੀ ਗਿੱਲ ਨੇ ਆਖਿਆ ਕਿ ਮਹਿਲਾ ਕਮਿਸ਼ਨ ਵੱਲੋਂ ਵੱਖ-ਵੱਖ ਜਿਲ੍ਹਿਆਂ ਵਿੱਚ ਇਸ ਤਰ੍ਹਾਂ ਦੇ ਖੁੱਲੇ ਦਰਬਾਰ ਲਗਾਉਣ ਦਾ ਉਦੇਸ਼ ਇਹ ਹੈ ਕਿ ਔਰਤਾਂ ਨੂੰ ਸੁਣਵਾਈ ਲਈ ਕਮਿਸ਼ਨ ਦੇ ਮੁੱਖ ਦਫਤਰ ਤੱਕ ਚੱਲ ਕੇ ਆਉਣ ਦੀ ਦਿੱਕਤ ਨਾ ਹੋਵੇ ਅਤੇ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਇਸ ਤਰ੍ਹਾਂ ਦੀ ਸੁਣਵਾਈ ਹੋਣ ਨਾਲ ਉਹਨਾਂ ਨੂੰ ਵੱਡੀ ਸੌਖ ਹੁੰਦੀ ਹੈ। ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਜਲਦੀ ਅਤੇ ਸੌਖਾ ਨਿਆ ਉਪਲਬਧ ਕਰਵਾਉਣਾ ਯਕੀਨੀ ਹੁੰਦਾ ਹੈ।

ਮਹਿਲਾ ਕਮਿਸ਼ਨ ਦੇ ਚੇਅਰ ਪਰਸਨ ਨੇ ਅੱਗੇ ਕਿਹਾ ਕਿ ਸਮਾਜ ਵਿੱਚ ਔਰਤ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਪੁਰਸ਼ਾਂ ਨੂੰ ਵੀ ਇਸ ਸੱਚ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਔਰਤ ਘਰ ਨੂੰ ਬਚਾਉਣ ਲਈ ਹਰ ਹੀਲਾ ਵਰਤਦੀ ਹੈ ਪਰ ਇਸ ਦਾ ਇਹ ਅਰਥ ਨਹੀਂ ਕਿ ਉਸ ਤੇ ਕੋਈ ਅੱਤਿਆਚਾਰ ਹੋਵੇ ਅਤੇ ਫਿਰ ਵੀ ਉਹ ਚੁੱਪ ਰਹੇ । 

ਉਹਨਾਂ ਆਖਿਆ ਕਿ ਕਮਿਸ਼ਨ ਜਿੱਥੇ ਦੋਸ਼ੀਆਂ ਖਿਲਾਫ ਕਾਰਵਾਈ ਹੋਣੀ ਯਕੀਨੀ ਬਣਾਉਂਦਾ ਹੈ ਉੱਥੇ ਇਹ ਵੀ ਕੋਸ਼ਿਸ਼ ਰਹਿੰਦੀ ਹੈ ਕਿ ਪਤੀ ਪਤਨੀ ਦੇ ਝਗੜਿਆਂ ਦਾ ਕੋਈ ਸਾਰਥਕ ਹੱਲ ਨਿਕਲੇ ਅਤੇ ਗੱਲ ਤਲਾਕ ਤੱਕ ਨਾ ਜਾਵੇ। ਉਨਾਂ ਆਖਿਆ ਕਿ ਕੋਈ ਵੀ ਪੀੜਿਤ ਔਰਤ ਕਮਿਸ਼ਨ ਤੱਕ ਪਹੁੰਚ ਕਰ ਸਕਦੀ ਹੈ। 

ਇਸ ਤੋਂ ਬਿਨਾਂ ਆਪਣੇ ਸਬੰਧਤ ਜ਼ਿਲ੍ਹੇ ਦੇ ਮਹਿਲਾ ਸੈੱਲ ਵਿੱਚ ਵੀ ਅਰਜੀ ਦਿੱਤੀ ਜਾਵੇ ਅਤੇ ਉਸਦੀ ਨਕਲ ਕਮਿਸ਼ਨ ਕੋਲ ਭੇਜ ਦਿੱਤੀ ਜਾਵੇ ਤਾਂ ਕਮਿਸ਼ਨ ਸ਼ਿਕਾਇਤ ਤੇ ਜਲਦੀ ਕਾਰਵਾਈ ਕਰਵਾਉਣੀ ਯਕੀਨੀ ਬਣਾਉਂਦਾ ਹੈ। ਇਸ ਮੌਕੇ ਉਨਾਂ ਨੇ ਸਮਾਜ ਨੂੰ ਅਪੀਲ ਕੀਤੀ ਕਿ ਛੋਟੀਆਂ ਛੋਟੀਆਂ ਗੱਲਾਂ ਨਾਲ ਰਿਸ਼ਤਿਆਂ ਵਿੱਚ ਵਿਗਾੜ ਨਾ ਪਾਇਆ ਜਾਵੇ ਅਤੇ ਪਰਿਵਾਰਿਕ ਇਕਾਈ ਦੇ ਮਹੱਤਵ ਨੂੰ ਸਮਝਦਿਆਂ ਇੱਕ ਚੰਗੇ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਇਆ ਜਾਣਾ ਚਾਹੀਦਾ ਹੈ।

ਉਨਾਂ ਨੇ ਇਸ ਦੌਰਾਨ ਸੁਣਵਾਈ ਕਰਦਿਆਂ ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਵਿਭਾਗ ਨੂੰ ਜਾਂਚ ਜਲਦ ਤੋਂ ਜਲਦ ਮੁਕੰਮਲ ਕਰਨ ਦੀਆਂ ਸਖਤ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਡਿਪਟੀ ਡਾਇਰੈਕਟਰ ਨਿਖਿਲ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ, ਐਸਡੀਐਮ ਵੀਰਪਾਲ ਕੌਰ, ਡੀਐਸਪੀ ਨਵੀਨ ਕੁਮਾਰ ਅਤੇ ਅਵਿਨਾਸ਼ ਚੰਦਰ, ਜਿਲਾ ਪ੍ਰੋਗਰਾਮ ਅਫਸਰ ਖੁਸ਼ਬੀਰ ਕੌਰ, ਡੀ ਸੀ ਪੀ ਓ ਰੀਤੂ ਬਾਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD