Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਨਿਰਪੱਖ ਜਾਂਚ ਕਰਨ ਲਈ ਵਚਨਬੱਧ - ਰਾਜ ਲਾਲੀ ਗਿੱਲ

ਮਹਿਲਾ ਕਮਿਸ਼ਨ ਦੇ ਚੇਅਰ ਪਰਸਨ ਨੇ ਲੋਕ ਅਦਾਲਤ ਲਗਾ ਕੇ ਮਹਿਲਾਵਾਂ ਦੀਆਂ ਸੁਣੀਆਂ ਮੁਸ਼ਕਿਲਾਂ

Raj Lali Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਿਰੋਜ਼ਪੁਰ , 27 Jun 2025

Last updated on: Jun 27, 2025, 16:54 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਲੋਕ ਅਦਾਲਤ ਲਗਾ ਕੇ ਮਹਿਲਾਵਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਲੋਕ ਅਦਾਲਤ ਵਿੱਚ ਉਨ੍ਹਾਂ ਵੱਲੋਂ ਜ਼ਿਲ੍ਹੇ ਨਾਲ ਸਬੰਧਤ ਕਮਿਸ਼ਨ ਕੋਲ ਚੱਲ ਰਹੇ 36 ਕੇਸਾਂ ਦੀ ਸੁਣਵਾਈ ਕੀਤੀ ਗਈ ਜਦਕਿ ਲਗਭਗ 15 ਨਵੇਂ ਕੇਸ ਵੀ ਇਸ ਜਨ ਸੁਣਵਾਈ ਦੌਰਾਨ ਆਏ, ਜਿਨ੍ਹਾਂ ਵਿੱਚੋਂ ਕਰੀਬ 50 ਵੀਸਦੀ ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਕੇਸਾਂ ਲਈ ਸਬੰਧਤ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਉਚਿੱਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ।  

ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਇਹਨਾਂ ਕੇਸਾਂ ਦੀ ਸੁਣਵਾਈ ਕਰਦਿਆਂ ਜਾਂਚ ਅਧਿਕਾਰੀਆਂ ਨੂੰ ਕਾਨੂੰਨੀ ਦਾਇਰੇ ਵਿੱਚ ਰਹਿੰਦਿਆਂ ਜਲਦ ਤੋਂ ਜਲਦ ਜਾਂਚ ਕਾਰਜ ਮੁਕੰਮਲ ਕਰਨ ਅਤੇ ਪੀੜਿਤ ਧਿਰਾਂ ਨੂੰ ਇਨਸਾਫ਼ ਦਵਾਇਆ ਜਾਣਾ ਯਕੀਨੀ ਬਣਾਉਣ ਦੀਆਂ ਸਖ਼ਤ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ। ਇਸ ਮੌਕੇ ਚੇਅਰਪਰਸਨ ਨੇ ਕਿਹਾ ਕਿ ਮਹਿਲਾ ਕਮਿਸ਼ਨ ਹਰੇਕ ਜ਼ਿਲ੍ਹੇ ਅੰਦਰ ਜਾ ਕੇ ਔਰਤਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਨੂੰ ਤਵੱਜੋਂ ਦੇ ਰਿਹਾ ਹੈ, ਕਿਉਂਕਿ ਕਈ ਪੀੜਤ ਮਹਿਲਾਵਾਂ ਮੋਹਾਲੀ ਵਿਖੇ ਕਮਿਸ਼ਨ ਦਫ਼ਤਰ ਤੱਕ ਆਪਣੀ ਪਹੁੰਚ ਨਹੀਂ ਕਰ ਪਾਉਂਦੀਆਂ। 

ਇਸ ਲਈ ਕਮਿਸ਼ਨ ਵੱਲੋਂ ਜ਼ਿਲ੍ਹਿਆਂ ਅੰਦਰ ਹੀ ਲੋਕ ਅਦਾਲਤ ਲਗਾ ਕੇ ਮੁਸ਼ਕਿਲਾਂ ਨੂੰ ਸੁਣਿਆ ਜਾਂਦਾ ਹੈ ਤੇ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਮੌਕੇ 'ਤੇ ਹੀ ਨਿਪਟਾਰਾ ਹੋ ਸਕੇ। ਉਨ੍ਹਾਂ ਆਖਿਆ ਕਿ ਕਮਿਸ਼ਨ ਜਿੱਥੇ ਦੋਸ਼ੀਆਂ ਖਿਲਾਫ ਕਾਰਵਾਈ ਹੋਣੀ ਯਕੀਨੀ ਬਣਾਉਂਦਾ ਹੈ ਉੱਥੇ ਇਹ ਵੀ ਕੋਸ਼ਿਸ਼ ਰਹਿੰਦੀ ਹੈ ਕਿ ਪਤੀ ਪਤਨੀ ਦੇ ਝਗੜਿਆਂ ਦਾ ਕੋਈ ਸਾਰਥਕ ਹੱਲ ਨਿਕਲੇ ਅਤੇ ਗੱਲ ਤਲਾਕ ਤੱਕ ਨਾ ਜਾਵੇ। 

ਉਨ੍ਹਾਂ ਆਖਿਆ ਕਿ ਕੋਈ ਵੀ ਪੀੜਤ ਔਰਤ ਕਮਿਸ਼ਨ ਤੱਕ ਪਹੁੰਚ ਕਰ ਸਕਦੀ ਹੈ। ਇਸ ਤੋਂ ਬਿਨਾਂ ਆਪਣੇ ਸਬੰਧਤ ਜ਼ਿਲ੍ਹੇ ਦੇ ਮਹਿਲਾ ਸੈੱਲ ਵਿੱਚ ਵੀ ਅਰਜੀ ਦਿੱਤੀ ਜਾਵੇ ਅਤੇ ਉਸਦੀ ਨਕਲ ਕਮਿਸ਼ਨ ਕੋਲ ਭੇਜ ਦਿੱਤੀ ਜਾਵੇ ਤਾਂ ਕਮਿਸ਼ਨ ਸ਼ਿਕਾਇਤ ’ਤੇ ਜਲਦੀ ਕਾਰਵਾਈ ਕਰਵਾਉਣੀ ਯਕੀਨੀ ਬਣਾਉਂਦਾ ਹੈ।  ਉਨ੍ਹਾਂ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਸਾਡੇ ਸਮਾਜ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। 

ਉਨ੍ਹਾਂ ਕਿਹਾ ਕਿ ਮੁੰਡੇ-ਕੁੜੀਆਂ ਹੀ ਨਹੀਂ ਸਗੋਂ ਵਿਆਹੇ ਮਰਦ ਤੇ ਔਰਤਾਂ ਵੀ ਲਿਵ-ਇਨ-ਰਿਲੇਸ਼ਨ ਵਿੱਚ ਰਹਿ ਰਹੇ ਹਨ ਜਿਸ ਨਾਲ ਉਨ੍ਹਾਂ ਦੇ ਪਰਿਵਾਰ ਦਾ ਨੁਕਸਾਨ ਹੀ ਨਹੀਂ ਸਗੋਂ ਬੱਚਿਆਂ ਦੇ ਭਵਿੱਖ ਵੀ ਖ਼ਰਾਬ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ਨੂੰ ਇਸ ਬੁਰਾਈ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵਿਆਹ ਸਬੰਧਾਂ, ਦਾਜ-ਦਹੇਜ, ਲੜਕੀਆਂ ਤੇ ਔਰਤਾਂ ਦਾ ਸੋਸ਼ਣ, ਲਿਵ ਇਨ ਰਿਲੇਸ਼ਨ, ਘਰੇਲੂ ਮਾਰਕੁੱਟ ਆਦਿ ਨਾਲ ਸਬੰਧਤ ਮਾਮਲੇ ਉਨ੍ਹਾਂ ਕੋਲ ਪੁੱਜੇ ਸਨ। 

ਇਸ ਮੌਕੇ ਉਨਾਂ ਨੇ ਸਮਾਜ ਨੂੰ ਅਪੀਲ ਕੀਤੀ ਕਿ ਛੋਟੀਆਂ-ਛੋਟੀਆਂ ਗੱਲਾਂ ਨਾਲ ਰਿਸ਼ਤਿਆਂ ਵਿੱਚ ਵਿਗਾੜ ਨਾ ਪਾਇਆ ਜਾਵੇ ਅਤੇ ਪਰਿਵਾਰਿਕ ਇਕਾਈ ਦੇ ਮਹੱਤਵ ਨੂੰ ਸਮਝਦਿਆਂ ਇੱਕ ਚੰਗੇ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਇਆ ਜਾਣਾ ਚਾਹੀਦਾ ਹੈ। ਉਨਾਂ ਨੇ ਇਸ ਦੌਰਾਨ ਸੁਣਵਾਈ ਕਰਦਿਆਂ ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਵਿਭਾਗ ਨੂੰ ਜਾਂਚ ਜਲਦ ਤੋਂ ਜਲਦ ਮੁਕੰਮਲ ਕਰਨ ਦੀਆਂ ਸਖਤ ਹਦਾਇਤਾਂ ਵੀ ਦਿੱਤੀਆਂ।

ਇਸ ਮੌਕੇ ਡਿਪਟੀ ਡਾਇਰੈਕਟ ਮਹਿਲਾ ਕਮਿਸ਼ਨ ਨਿਖਿਲ ਅਰੋੜਾ, ਸਹਾਇਕ ਕਮਿਸ਼ਨਰ (ਜ) ਹਰਜੋਤ ਕੌਰ, ਐਸ.ਪੀ. ਨਵੀਨ ਕੁਮਾਰ, ਮਿਸ ਲਿੰਧਿਆ ਆਈ.ਏ.ਐਸ. (ਅੰਡਰ ਟ੍ਰੇਨਿੰਗ), ਐਸ.ਪੀ. ਮਨਜੀਤ ਸਿੰਘ, ਆਪ ਆਗੂ ਭੁਪਿੰਦਰ ਕੌਰ  ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD