Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਬਿਹਤਰੀ ਲਈ ਵਨਚਬੱਧ : ਚੰਦਨ ਗਰੇਵਾਲ

ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਅਧਿਕਾਰੀਆਂ ਨੂੰ ਢੁੱਕਵਾਂ ਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਦੀ ਕੀਤੀ ਹਦਾਇਤ

Chandan Grewal, AAP, Aam Aadmi Party, AAP Punjab, Aam Aadmi Party Punjab, Jalandhar

Web Admin

Web Admin

5 Dariya News

ਜਲੰਧਰ , 27 Jun 2025

Last updated on: Jun 28, 2025, 11:33 IST

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਉਨ੍ਹਾਂ ਦਾ ਢੁੱਕਵਾਂ ਅਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਦੀ ਹਦਾਇਤ ਕੀਤੀ। ਨਗਰ ਨਿਗਮ/ਕੌਂਸਲਾਂ/ਨਗਰ ਪੰਚਾਇਤਾਂ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਦੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੀ ਬਿਹਤਰੀ ਲਈ ਦ੍ਰਿੜ ਵਚਨਬੱਧ ਹੈ ਅਤੇ ਕਮਿਸ਼ਨ ਵੱਲੋਂ ਰਾਜ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਸਫਾਈ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ, ਲੋੜੀਂਦੇ ਸੁਰੱਖਿਆ ਉਪਕਰਣ ਅਤੇ ਸਮਰੱਥਾ ਵਿੱਚ ਵਾਧੇ ਲਈ ਟ੍ਰੇਨਿੰਗਾਂ ਦਿਵਾਉਣ ਦੇ ਨਿਰਦੇਸ਼ ਵੀ ਦਿੱਤੇ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਕਮਿਸ਼ਨਰ ਨਗਰ ਨਿਗਮ ਜਲੰਧਰ ਰਾਕੇਸ਼ ਕੁਮਾਰ ਅਤੇ ਏ.ਸੀ.ਪੀ. (ਹੈੱਡ ਕੁਆਰਟਰ) ਮਨਮੋਹਨ ਸਿੰਘ ਵੀ ਮੌਜੂਦ ਸਨ। ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਸਫਾਈ ਕਰਮਚਾਰੀ ਸਮਾਜ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਦੀ ਭਲਾਈ ਲਈ ਕਮਿਸ਼ਨ ਲਗਾਤਾਰ ਕੰਮ ਕਰ ਰਿਹਾ ਹੈ। 

ਉਨ੍ਹਾਂ ਕਿਹਾ ਕਿ ਅੱਜ ਸਫਾਈ ਕਰਮਚਾਰੀਆਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦੀ ਸੁਣਵਾਈ ਕਰਕੇ ਅਧਿਕਾਰੀਆਂ ਨੂੰ ਇਨ੍ਹਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੁਝ ਮੰਗਾਂ ਜੋ ਸਰਕਾਰ ਦੇ ਪੱਧਰ ਦੀਆਂ ਹਨ, ਉਨ੍ਹਾਂ ਨੂੰ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਉਨ੍ਹਾਂ ਦਾ ਵੀ ਜਲਦ ਤੋਂ ਜਲਦ ਹੱਲ ਹੋ ਸਕੇ। 

ਇਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਰਿਕਾਰਡ ਭਰਤੀਆਂ ਕੀਤੀਆਂ ਹਨ ਅਤੇ ਕਮਿਸ਼ਨ ਵੱਲੋਂ ਸਫਾਈ ਕਰਮਚਾਰੀਆਂ ਦੇ ਬੈਗਲਾਗ ਨੂੰ ਵੀ ਪੱਕੀ ਭਰਤੀ ਰਾਹੀਂ ਪੂਰਾ ਕਰਨ ਦਾ ਮੁੱਦਾ ਪੰਜਾਬ ਸਰਕਾਰ ਅੱਗੇ ਪੁਰਜ਼ੋਰ ਢੰਗ ਨਾਲ ਉਠਾਇਆ ਜਾਵੇਗਾ। ਮੀਟਿੰਗ ਵਿੱਚ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਕਾਰਜਕਾਰੀ ਅਫ਼ਸਰ, ਨਗਰ ਨਿਗਮ ਜਲੰਧਰ ਦੇ ਅਧਿਕਾਰੀ ਆਦਿ ਮੌਜੂਦ ਸਨ।

 

Tags: Chandan Grewal , AAP , Aam Aadmi Party , AAP Punjab , Aam Aadmi Party Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD